Jalandhar Child Accident: ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਮਾਮਲੇ ਸਬੰਧੀ ਲੋਕਾਂ ਦਾ ਕਹਿਣਾ ਹੈ ਕਿ ਉਹ ਸਕੂਲੀ ਵਿਦਿਆਰਥੀ ਦੀ ਮੌਤ ਸਬੰਧੀ ਇਨਸਾਫ਼ ਲਈ ਸੰਘਰਸ਼ ਕਰਨਗੇ।
Trending Photos
Jalandhar Child Accident: ਪੰਜਾਬ 'ਚ ਵਧਦੀ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਸ਼ਨੀਵਾਰ ਨੂੰ ਸਕੂਲਾਂ ਦਾ ਸਮਾਂ ਬਦਲਣ ਦੇ ਹੁਕਮ ਜਾਰੀ ਕੀਤੇ ਹਨ ਜਿਸ ਕਾਰਨ ਸਕੂਲ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਰੱਖਿਆ ਗਿਆ ਸੀ। ਅੱਜ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਸਾਈਂ ਦਾਸ ਸਕੂਲ ਦੇ ਇੱਕ ਵਿਦਿਆਰਥੀ ਦੀ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਘਟਨਾ ਪਿੰਡ ਸਾਦਿਕ ਅਮਨ ਐਨਕਲੇਵ ਦੇ ਸਾਹਮਣੇ ਵਾਪਰੀ ਜਿੱਥੇ ਐਕਟਿਵਾ ਸਵਾਰ ਸਕੂਲੀ ਵਿਦਿਆਰਥੀ ਨੂੰ ਟਰੱਕ ਡਰਾਈਵਰ ਨੇ ਕੁਚਲ ਦਿੱਤਾ।
ਹਾਦਸੇ 'ਚ ਵਿਦਿਆਰਥੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਥਾਨਕ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਮਾਮਲੇ ਸਬੰਧੀ ਲੋਕਾਂ ਦਾ ਕਹਿਣਾ ਹੈ ਕਿ ਉਹ ਸਕੂਲੀ ਵਿਦਿਆਰਥੀ ਦੀ ਮੌਤ ਸਬੰਧੀ ਇਨਸਾਫ਼ ਲਈ ਸੰਘਰਸ਼ ਕਰਨਗੇ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਉਨ੍ਹਾਂ ਕਿਹਾ ਕਿ ਉਹ ਇਸ ਹਾਦਸੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਗੇ। ਪੁਲਿਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਜਗ੍ਹਾ 'ਤੇ ਪਹਿਲਾਂ ਵੀ ਕਈ ਵਾਰ ਸੜਕ ਹਾਦਸੇ ਵਾਪਰ ਚੁੱਕੇ ਹਨ।
ਲੋਕਾਂ ਦਾ ਦੋਸ਼ ਹੈ ਕਿ ਹਾਦਸੇ ਤੋਂ ਬਾਅਦ ਸਰਕਾਰੀ ਮੁਲਾਜ਼ਮ ਨੇ ਟਰੱਕ ਡਰਾਈਵਰ ਨੂੰ ਚਾਬੀਆਂ ਦੇ ਕੇ ਮੌਕੇ ਤੋਂ ਭਜਾ ਦਿੱਤਾ ਪਰ ਲੋਕਾਂ ਨੇ ਪਿੱਛਾ ਕਰਕੇ ਟਰੱਕ ਡਰਾਈਵਰ ਨੂੰ ਕਾਬੂ ਕਰ ਲਿਆ। ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਜਾਂਚ ਤੋਂ ਬਾਅਦ ਡਰਾਈਵਰ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Punjab Weather Update: ਪੰਜਾਬ ਵਿੱਚ ਹੀਟ ਵੇਵ ਦਾ ਅਲਰਟ! ਗਰਮ ਲੂ ਤੋਂ ਬਚਣ ਲਈ ਪੜ੍ਹੋੋ ਖ਼ਬਰ