Jalandhar News: ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਕੀਤਾ ਖਾਲਿਸਤਾਨੀ ਅੱਤਵਾਦੀ ਗ੍ਰਿਫਤਾਰ, ਹਥਿਆਰ ਬਰਾਮਦ
Jalandhar News: ਖੁਫੀਆ ਏਜੰਸੀ ਦੀ ਅਗਵਾਈ ਵਾਲੀ ਇੱਕ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ, ਜਲੰਧਰ ਨੇ SBS ਨਗਰ ਵਿੱਚ 3 ਅਪ੍ਰੈਲ, 2024 ਨੂੰ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦੀ ਘਾਤਕ ਗੋਲੀਬਾਰੀ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਮੈਂਬਰ, ਮੁੱਖ ਹਮਲਾਵਰ ਸਿਮਰਨਜੀਤ ਬੱਬਲੂ ਨੂੰ ਗ੍ਰਿਫਤਾਰ ਕੀਤਾ ਹੈ।
Jalandhar News: ਪੰਜਾਬ ਦੇ ਜਲੰਧਰ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਬਬਲੂ ਵਜੋਂ ਹੋਈ ਹੈ। ਦੋਸ਼ੀ ਬੱਬਰ ਖਾਲਸਾ ਦੇ ਅੱਤਵਾਦੀ ਰਤਨਦੀਪ ਸਿੰਘ ਦੇ ਕਤਲ 'ਚ ਸ਼ਾਮਲ ਸੀ।
ਖੁਫੀਆ ਸੂਚਨਾ ਦੇ ਆਧਾਰ 'ਤੇ ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਮੁੱਖ ਹਮਲਾਵਰ ਸਿਮਰਨਜੀਤ ਬਬਲੂ ਨੂੰ ਗ੍ਰਿਫਤਾਰ ਕਰ ਲਿਆ ਹੈ। 3 ਅਪ੍ਰੈਲ 2024 ਨੂੰ ਹੋਏ ਕਤਲ ਤੋਂ ਬਾਅਦ ਦੋਸ਼ੀ ਫਰਾਰ ਸੀ। ਇਸ ਮਾਡਿਊਲ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਅੱਤਵਾਦੀ ਗੋਪੀ ਨਵਾਂਸ਼ਹਿਰ ਦੁਆਰਾ ਚਲਾਇਆ ਜਾ ਰਿਹਾ ਹੈ। ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਮੁਲਜ਼ਮਾਂ ਕੋਲੋਂ ਇੱਕ ਰਿਵਾਲਵਰ, ਜਿੰਦਾ ਕਾਰਤੂਸ ਅਤੇ ਹੋਰ ਹਥਿਆਰ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਜਲਦੀ ਹੀ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Fazilka News: ਫਾਜ਼ਿਲਕਾ 'ਚ ਕਵਰੇਜ ਕਰਦੇ ਹੋਏ ਪੱਤਰਕਾਰ ਨਹਿਰ 'ਚ ਡਿੱਗਿਆ, ਪੱਤਰਕਾਰ ਭਾਈਚਾਰੇ 'ਚ ਪ੍ਰਸ਼ਾਸਨ ਖਿਲਾਫ਼ ਗੁੱਸਾ
ਪੰਜਾਬ ਦੇ ਡੀਜੀਪੀ ਗੌਰਵ ਯਾਦਵ
ਇਸ ਪੂਰੀ ਵਾਰਦਾਤ ਬਾਰੇ ਪੰਜਾਬ ਦੇ ਡੀਜੀਪੀ ਨੇ ਟਵੀਟ ਕੀਤਾ ਹੈ ਅਤੇ ਲਿਖਿਆ ਹੈ ਕਿ ਖੁਫੀਆ ਏਜੰਸੀ ਦੀ ਅਗਵਾਈ ਵਾਲੀ ਇੱਕ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ, #ਜਲੰਧਰ ਨੇ SBS ਨਗਰ ਵਿੱਚ 3 ਅਪ੍ਰੈਲ, 2024 ਨੂੰ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦੀ ਘਾਤਕ ਗੋਲੀਬਾਰੀ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਮੈਂਬਰ, ਮੁੱਖ ਹਮਲਾਵਰ ਸਿਮਰਨਜੀਤ ਬੱਬਲੂ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ: Gurdaspur Firing Update: ਪਾਣੀ ਦੇ ਮੁੱਦੇ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਫਾਇਰਿੰਗ, 2 ਲੋਕਾਂ ਦੀ ਮੌਤ