Jalandhar Murder News: ਜਲੰਧਰ ਦੇਹਾਤ ਦੇ ਥਾਣਾ ਆਦਮਪੁਰ ਅਧੀਨ ਪੈਂਦੇ ਅਲਾਵਪੁਰ ਚੌਕੀ ਨੇੜੇ ਦਿਨ-ਦਿਹਾੜੇ ਇੱਕ ਵਿਅਕਤੀ ਦੀ ਕੱਟੀ ਹੋਈ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਰਿੰਕਾ ਵਜੋਂ ਹੋਈ ਹੈ। ਪੁਲਿਸ ਚੌਂਕੀ ਦੇ ਸਾਹਮਣੇ ਇੱਕ ਵਿਅਕਤੀ ਦਾ ਸਿਰ ਵੱਢਿਆ ਹੋਇਆ ਮਿਲਣ ਨਾਲ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ।


COMMERCIAL BREAK
SCROLL TO CONTINUE READING

ਇਹ ਘਟਨਾ ਪੰਜਾਬ ਦੇ ਜਲੰਧਰ 'ਚ ਆਦਮਪੁਰ ਥਾਣੇ ਦੀ ਅਲਾਵਲਪੁਰ ਚੌਕੀ ਦੇ ਸਾਹਮਣੇ ਵਾਪਰੀ ਹੈ। ਦਰਅਸਲ ਗੰਦੇ ਨਾਲੇ 'ਚੋ ਇਕ ਵਿਅਕਤੀ ਦੀ ਕੱਟੀ ਹੋਈ ਲਾਸ਼ ਬਰਾਮਦ ਹੋਣ 'ਤੇ ਸਨਸਨੀ ਦਾ ਮਾਹੌਲ ਬਣ ਗਿਆ। ਮ੍ਰਿਤਕ ਕੁਲਵਿੰਦਰ ਸਿੰਘ ਉਰਫ਼ ਰਿੰਕਾ ਵਾਸੀ ਆਦਮਪੁਰ ਮਜ਼ਦੂਰੀ ਦਾ ਕੰਮ ਕਰਦਾ ਸੀ। ਲਾਸ਼ ਨੂੰ ਕਤਲ ਵਾਲੀ ਥਾਂ ਦੇ ਨੇੜੇ ਸਾੜ ਦਿੱਤਾ ਗਿਆ ਅਤੇ ਫਿਰ ਨਾਲੀ ਵਿੱਚ ਸੁੱਟ ਦਿੱਤਾ ਗਿਆ।


ਇਹ ਵੀ ਪੜ੍ਹੋ: Delhi Liquor Policy Case: 'ED ਦੇ ਚਾਰੇ ਗਵਾਹ ਭਾਜਪਾ ਨਾਲ ਸਬੰਧਤ ਹਨ', ਕੇਜਰੀਵਾਲ ਨੇ ਸੁਪਰੀਮ ਕੋਰਟ 'ਚ ਦਾਇਰ ਕੀਤਾ ਜਵਾਬ 

ਕਾਤਲ ਉਸ ਦੇ ਪਿੰਡ ਦਾ ਹੀ ਵਸਨੀਕ ਹੈ। ਪੁਲਿਸ ਪਾਰਟੀ ਘਟਨਾ ਵਾਲੀ ਥਾਂ 'ਤੇ ਜਾਂਚ ਲਈ ਪਹੁੰਚ ਗਈ ਸੀ। ਸੂਤਰਾਂ ਮੁਤਾਬਕ ਪੁਲਿਸ ਨੇ ਇੱਕ ਮੁਲਜ਼ਮ ਨੂੰ ਹਿਰਾਸਤ 'ਚ ਲੈ ਲਿਆ ਹੈ। ਹਾਲਾਂਕਿ, ਡੀਐਸਪੀ ਆਦਮਪੁਰ ਸੁਮਿਤ ਸੂਦ ਨੇ ਕਿਹਾ- ਅਸੀਂ ਮੁਲਜ਼ਮਾਂ ਦੇ ਬਹੁਤ ਨੇੜੇ ਆ ਗਏ ਹਾਂ। ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


ਘਟਨਾ ਤੋਂ ਬਾਅਦ ਪਰਿਵਾਰ 'ਚ ਹੰਗਾਮਾ ਮਚਾਇਆ


ਘਟਨਾ ਤੋਂ ਬਾਅਦ ਮੌਕੇ 'ਤੇ ਪੀੜਤ ਪਰਿਵਾਰ ਵੱਲੋਂ ਭਾਰੀ ਹੰਗਾਮਾ ਕੀਤਾ ਗਿਆ। ਪਰਿਵਾਰ ਦਾ ਦੋਸ਼ ਹੈ ਕਿ ਰਿੰਕਾ ਦਾ ਕਤਲ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕੀਤਾ ਗਿਆ ਹੈ। ਜਦੋਂ ਪੁਲਿਸ ਪਾਰਟੀ ਜਾਂਚ ਲਈ ਪੁੱਜੀ ਤਾਂ ਰਿੰਕਾ ਦੀ ਜੇਬ ਵਿੱਚੋਂ ਮਿਲੇ ਪਛਾਣ ਪੱਤਰ ਤੋਂ ਉਸ ਦੀ ਪਛਾਣ ਹੋਈ। ਜਿਸ ਤੋਂ ਬਾਅਦ ਇਸ ਦੀ ਸੂਚਨਾ ਪਰਿਵਾਰ ਨੂੰ ਦਿੱਤੀ ਗਈ।


ਵਾਰਦਾਤ ਵਾਲੀ ਥਾਂ 'ਤੇ ਪਹੁੰਚਦੇ ਹੀ ਪਰਿਵਾਰ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਪਰਿਵਾਰ ਵੱਲੋਂ ਚੌਕੀ ਅਲਾਵਲਪੁਰ ਦੇ ਬਾਹਰ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪਰਿਵਾਰ ਕਾਫੀ ਦੇਰ ਤੱਕ ਚੌਕੀ ਦੇ ਬਾਹਰ ਹੜਤਾਲ 'ਤੇ ਬੈਠਾ ਰਿਹਾ।


ਜਾਣੋ ਕੀ ਹੈ ਮਾਮਲਾ
ਪ੍ਰਾਪਤ ਜਾਣਕਾਰੀ ਅਨੁਸਾਰ ਗਲਾ ਵੱਢ ਕੇ ਕਤਲ ਕਰਨ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਵਾਰਦਾਤ ਵਾਲੀ ਥਾਂ 'ਤੇ ਸੁੱਟ ਦਿੱਤਾ ਗਿਆ ਸੀ। ਮੁਲਜ਼ਮ ਨੇ ਉਸ ਦਾ ਕੱਟਿਆ ਹੋਇਆ ਸਿਰ ਨਾਲੇ ਵਿੱਚ ਸੁੱਟ ਦਿੱਤਾ ਸੀ ਜਿਸ ਨੂੰ ਬਾਅਦ ਵਿੱਚ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ।