Jalandhar Dhillon Brothers Suicide Case: ਦੂਜੇ ਪਾਸੇ ਪਰਿਵਾਰ ਸਾਰੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਿਹਾ ਸੀ ਅਤੇ ਅਜੇ ਵੀ ਵੱਡੇ ਪੁੱਤਰ ਮਾਨਵਦੀਪ ਸਿੰਘ ਢਿੱਲੋਂ ਦੀ ਭਾਲ ਦੀ ਮੰਗ ਕਰ ਰਿਹਾ ਹੈ।
Trending Photos
Jalandhar Dhillon Brothers Suicide Case: ਜਲੰਧਰ ਦੇ ਢਿੱਲੋਂ ਭਰਾਵਾਂ ਮਾਨਵਜੀਤ ਤੇ ਜਸ਼ਨਵੀਰ ਢਿੱਲੋਂ ਦੇ ਖੁਦਕੁਸ਼ੀ ਮਾਮਲੇ 'ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੱਸ ਦਈਏ ਕਿ ਪੰਜਾਬ ਦੇ ਡੀਜੀਪੀ ਵੱਲੋਂ ਪੁਲਿਸ ਇੰਸਪੈਕਟਰ ਨਵਦੀਪ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਉਂਝ ਹੋਰ ਮੁਲਜ਼ਮ ਮਹਿਲਾ ਕਾਂਸਟੇਬਲ ਜਗਜੀਤ ਸਿੰਘ ਅਤੇ ਮੁਨਸ਼ੀ ਏਐਸਆਈ ਬਲਵਿੰਦਰ ਸਿੰਘ ਖ਼ਿਲਾਫ਼ ਵੀ ਅਜਿਹੀ ਹੀ ਕਾਰਵਾਈ ਹੋ ਸਕਦੀ ਹੈ।
ਦੱਸ ਦਈਏ ਕਿ ਤਿੰਨੋਂ ਮੁਲਾਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ, ਹੁਣ ਤੱਕ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਦੂਜੇ ਪਾਸੇ ਪਰਿਵਾਰ ਸਾਰੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਿਹਾ ਸੀ ਅਤੇ ਅਜੇ ਵੀ ਵੱਡੇ ਪੁੱਤਰ ਮਾਨਵਦੀਪ ਸਿੰਘ ਢਿੱਲੋਂ ਦੀ ਭਾਲ ਦੀ ਮੰਗ ਕਰ ਰਿਹਾ ਹੈ।
ਇਹ ਵੀ ਪੜ੍ਹੋ: Kapurthala News: ਦੋ ਸਕੇ ਭਰਾਵਾਂ ਵੱਲੋਂ ਬਿਆਸ ਦਰਿਆ 'ਚ ਛਾਲ ਮਾਰਨ ਦਾ ਮਾਮਲਾ- ਤਿੰਨ ਮੁਲਾਜ਼ਮਾਂ ਖ਼ਿਲਾਫ਼ ਲੁੱਕ ਆਉਟ ਨੋਟਿਸ ਜਾਰੀ
ਪਰਿਵਾਰ ਦਾ ਕਹਿਣਾ ਹੈ ਕਿ ਹੁਣ ਉਹ ਆਪਣੇ ਛੋਟੇ ਬੇਟੇ ਜਸ਼ਨਬੀਰ ਢਿੱਲੋਂ ਦਾ ਅੰਤਿਮ ਸੰਸਕਾਰ ਕਰਨਗੇ। ਦੱਸਣਯੋਗ ਹੈ ਕਿ ਜਸ਼ਨਬੀਰ ਸਿੰਘ ਢਿੱਲੋਂ ਦੀ ਲਾਸ਼ ਕੁਝ ਦਿਨ ਪਹਿਲਾਂ ਬਿਆਸ ਦਰਿਆ ਦੇ ਕੰਢੇ ਇਕ ਕਿਸਾਨ ਦੇ ਖੇਤਾਂ 'ਚੋਂ ਬਰਾਮਦ ਹੋਈ ਸੀ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਪੋਸਟਮਾਰਟਮ ਕਰਵਾਇਆ ਗਿਆ, ਲਾਸ਼ ਨੂੰ ਬਰਾਮਦ ਕਰਕੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾਘਰ 'ਚ ਰਖਵਾਇਆ ਗਿਆ ਹੈ। ਹੁਣ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਥੋਂ ਲਿਜਾਇਆ ਜਾ ਰਿਹਾ ਹੈ, ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਜਲੰਧਰ 'ਚ ਹੀ ਕੀਤਾ ਜਾਵੇਗਾ।
ਦੂਜੇ ਪਾਸੇ ਪੁਲਿਸ ਵਿਭਾਗ ਵੱਲੋਂ ਵੱਡੇ ਭਰਾ ਮਾਨਵ ਦੀਪ ਸਿੰਘ ਢਿੱਲੋਂ ਦੀ ਭਾਲ ਕੀਤੀ ਜਾਵੇਗੀ ਅਤੇ ਦਰਿਆ ਬਿਆਸ ਦੀ ਡ੍ਰੋਨ ਦੀ ਮਦਦ ਨਾਲ ਨਿਗਰਾਨੀ ਕੀਤੀ ਜਾਵੇਗੀ। ਦੋਸ਼ੀ ਥਾਣੇਦਾਰ ਨੂੰ ਬਰਖਾਸਤ ਕਰਨ ਦੀ ਪੁਸ਼ਟੀ ਐਸਪੀਡੀ ਕਪੂਰਥਲਾ ਨੇ ਕੀਤੀ ਹੈ।
ਇਹ ਵੀ ਪੜ੍ਹੋ: Punjab News: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦਾ ਕੀਤਾ ਐਲਾਨ
ਅੱਜ ਪਰਿਵਾਰ ਜਸ਼ਨਬੀਰ ਦੀ ਲਾਸ਼ ਲੈਣ ਸੁਲਤਾਨਪੁਰ ਲੋਧੀ ਲੈਣ ਗਿਆ ਹੋਇਆ ਹੈ। ਢਿੱਲੋਂ ਭਰਾਵਾਂ ਦੇ ਪਿਤਾ ਨੇ ਦੱਸਿਆ ਕਿ ਜਸ਼ਨਬੀਰ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਨੂੰ ਮਾਡਲ ਟਾਊਨ ਸਥਿਤ ਗੁਰੂ ਤੇਗ ਬਹਾਦਰ ਗੁਰਦੁਆਰਾ ਨੇੜੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਬਰਖ਼ਾਸਤ ਐਸਐਚਓ ਨੂੰ ਜਲਦੀ ਗ੍ਰਿਫ਼ਤਾਰ ਕਰੇ।
ਗੌਰਤਲਬ ਹੈ ਕਿ ਜਸ਼ਨਬੀਰ ਅਤੇ ਮਾਨਵਜੀਤ ਨੇ ਗੋਇੰਦਵਾਲ ਸਾਹਿਬ ਪੁਲ ਤੋਂ ਬਿਆਸ ਵਿੱਚ ਛਾਲ ਮਾਰ ਦਿੱਤੀ ਸੀ। ਹੜ੍ਹ ਦਾ ਪਾਣੀ ਘਟਣ ਤੋਂ ਬਾਅਦ ਜਸ਼ਨਬੀਰ ਦੀ ਲਾਸ਼ ਖੇਤਾਂ ਵਿੱਚ ਗਾਦ ਵਿੱਚ ਦੱਬੀ ਹੋਈ ਮਿਲੀ। ਜਸ਼ਨਬੀਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ (ਕਪੂਰਥਲਾ) ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਰਿਸ਼ਤੇਦਾਰਾਂ ਨੇ ਕਿਹਾ ਸੀ ਕਿ ਜਦੋਂ ਤੱਕ ਐਸਐਚਓ ਨਵਦੀਪ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਅਤੇ ਮਾਨਵਜੀਤ ਦੀ ਲਾਸ਼ ਨਹੀਂ ਮਿਲਦੀ, ਉਹ ਜਸ਼ਨਬੀਰ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।
(ਚੰਦਰ ਮੜੀਆ ਦੀ ਰਿਪੋਰਟ)