Jalandhar Encounter News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜਲੰਧਰ 'ਚ ਪੰਜਾਬ ਪੁਲਿਸ ਦੇ ਵੱਲੋਂ ਐਨਕਾਊਂਟਰ ਕੀਤਾ ਗਿਆ ਹੈ। ਪੰਜਾਬ ਦੇ ਜਲੰਧਰ 'ਚ ਅੱਤਵਾਦੀ ਲਖਬੀਰ ਸਿੰਘ ਲੰਡਾ ਉਰਫ ਲੰਡਾ ਹਰੀਕੇ ਦੇ ਸਾਥੀਆਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ ਹੈ। ਇਸ ਦੌਰਾਨ 50 ਤੋਂ ਵੱਧ ਰਾਊਂਡ ਫਾਇਰਿੰਗ ਹੋਈ ਜਿਸ 'ਚ 2 ਪੁਲਿਸ ਅਧਿਕਾਰੀ ਜ਼ਖਮੀ ਹੋ ਗਏ ਹਨ। ਅੱਤਵਾਦੀ ਲੰਡਾ ਦਾ ਇੱਕ ਸਾਥੀ ਵੀ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਸੀ।


COMMERCIAL BREAK
SCROLL TO CONTINUE READING

ਪੰਜਾਬ ਦੇ ਜਲੰਧਰ 'ਚ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਉਰਫ ਲੰਡਾ ਦੇ ਦੋ ਸਾਥੀਆਂ ਨੂੰ ਪੁਲਿਸ ਨੇ ਮੁਕਾਬਲੇ (Jalandhar Encounter)  ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਇਸ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ 7 ਨਜਾਇਜ਼ ਹਥਿਆਰਾਂ ਅਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਘਟਨਾ ਵਿੱਚ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ ਹੈ। ਇਸ ਦੇ ਨਾਲ ਹੀ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ।


ਡੀਜੀਪੀ ਗੌਰਵ ਯਾਦਵ ਦਾ ਟਵੀਟ
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ ਅਤੇ ਜਲੰਧਰ ਵਿੱਚ ਇੱਕ ਐਨਕਾਊਂਟਰ ਤੋਂ ਬਾਅਦ ਲੰਡਾ ਗਰੁੱਪ ਦੇ 2 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ (Jalandhar Encounter)  ਗਈਆਂ। ਇਸ ਮੁਕਾਬਲੇ ਦੌਰਾਨ ਦੋ ਪੁਲਿਸ ਅਧਿਕਾਰੀ ਵੀ ਜ਼ਖਮੀ ਹੋ ਗਏ। ਇਸ ਤੋਂ ਇਲਾਵਾ ਇਸ ਘਟਨਾ 'ਚ ਅੱਤਵਾਦੀ ਲੰਡਾ ਦਾ ਇਕ ਸਾਥੀ ਵੀ ਜ਼ਖਮੀ ਹੋ ਗਿਆ ਹੈ।


ਡੀਜੀਪੀ ਗੌਰਵ ਯਾਦਵ




ਇਹ ਵੀ ਪੜ੍ਹੋ Sultanpur Lodhi Murder:  ਸੁਲਤਾਨਪੁਰ ਲੋਧੀ ਵਿਖੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਦੋ ਸਾਥੀ ਜ਼ਖ਼ਮੀ

ਉਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਬਰੀ ਵਸੂਲੀ ਸਮੇਤ ਕਈ ਹੋਰ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਕੋਲੋਂ 7 ਨਾਜਾਇਜ਼ ਹਥਿਆਰ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਮੁਲਜ਼ਮ ਨੇ ਲੰਡਾ ਨਾਲ ਕਿਵੇਂ ਗੱਲਬਾਤ ਕੀਤੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ ਜਲਦ ਇਸ ਮਾਮਲੇ ਬਾਰੇ ਪਤਾ ਲਗਾਇਆ ਜਾਵੇਗਾ।