Jalandhar Encounter: ਕਮਿਸ਼ਨਰੇਟ ਪੁਲਿਸ ਨੇ ਜਲੰਧਰ ਵਿੱਚ 'ਬਿਸ਼ਨੋਈ ਗੈਂਗ' ਦੇ ਦੋ ਸਾਥੀਆਂ ਨੂੰ ਗੋਲੀਬਾਰੀ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਸ਼ੱਕੀ ਵਿਅਕਤੀਆਂ ਕੋਲੋਂ ਤਿੰਨ ਹਥਿਆਰ ਅਤੇ ਕਈ ਕਾਰਤੂਸ ਬਰਾਮਦ ਕੀਤੇ। ਪੁਲਿਸ ਨੂੰ ਇਨ੍ਹਾਂ ਬਦਮਾਸ਼ਾਂ ਦੀ ਇਲਾਕੇ ਵਿੱਚ ਹੋਣ ਬਾਰੇ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਦਾ ਪਿੱਛਾ ਕੀਤਾ ਅਤੇ ਪਿੱਛਾ ਕਰਨ ਦੌਰਾਨ ਸ਼ੱਕੀ ਵਿਅਕਤੀਆਂ ਵੱਲੋਂ ਗੋਲੀ ਚਲਾਉਣ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਗੋਲੀ ਚਲਾ ਦਿੱਤੀ। ਗ੍ਰਿਫਤਾਰ ਵਿਅਕਤੀਆਂ ਖਿਲਾਫ ਜਬਰਨ ਵਸੂਲੀ, ਕਤਲ, ਅਸਲਾ ਐਕਟ ਅਤੇ NDPS ਐਕਟ ਸਮੇਤ ਕਈ ਮਾਮਲੇ ਦਰਜ ਹਨ।


COMMERCIAL BREAK
SCROLL TO CONTINUE READING

ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਸੀ। ਮੁਲਜ਼ਮਾਂ ਖ਼ਿਲਾਫ਼ 16 ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਿਛਲੇ 2-3 ਸਾਲਾਂ ਤੋਂ ਲਾਰੈਂਸ ਗੈਂਗ ਦੇ ਸੰਪਰਕ ਵਿੱਚ ਸਨ।


ਸੀਪੀ ਨੇ ਦੱਸਿਆ ਕਿ ਉਸ ਦੇ ਖਿਲਾਫ ਫਿਰੌਤੀ, ਕਤਲ, ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਸਮੇਤ ਕਈ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਫੜੇ ਗਏ ਮੁਲਜ਼ਮ ਖੇਤਾਂ ਵਿੱਚ ਹਥਿਆਰ ਛੁਪਾ ਕੇ ਬੈਠੇ ਸਨ। ਜਦੋਂ ਪੁਲਿਸ ਮੁਲਜ਼ਮਾਂ ਸਮੇਤ ਮੌਕੇ ’ਤੇ ਪੁੱਜੀ ਤਾਂ ਮੁਲਜ਼ਮਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ।ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਇੱਕ ਗੋਲੀ ਮੁਲਜ਼ਮ ਨੂੰ ਲੱਗ ਗਈ। ਜ਼ਖ਼ਮੀ ਮੁਲਜ਼ਮ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।


ਸੀਪੀ ਨੇ ਦੱਸਿਆ ਕਿ ਮੁਲਜ਼ਮ ਪਹਿਲਾਂ ਹੀ ਪੁਲਿਸ ਦੀ ਗ੍ਰਿਫ਼ਤ ਵਿੱਚ ਸਨ ਅਤੇ ਮੁਲਜ਼ਮ ਖੇਤਾਂ ਵਿੱਚ ਹਥਿਆਰ ਛੁਪਾ ਕੇ ਬੈਠੇ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਮੁਲਜ਼ਮਾਂ ਦੇ ਇਸ਼ਾਰੇ ’ਤੇ ਹਥਿਆਰ ਬਰਾਮਦ ਕਰਨ ਆਈ ਸੀ। ਇਸ ਦੌਰਾਨ ਮੁਲਜ਼ਮਾਂ ਨੇ ਪੁਲੀਸ ’ਤੇ ਗੋਲੀਆਂ ਚਲਾ ਦਿੱਤੀਆਂ।


ਸੀਪੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਕੁੱਲ 4 ਗੋਲੀਆਂ ਚਲਾਈਆਂ। ਇਸ ਘਟਨਾ ਵਿੱਚ ਕੋਈ ਵੀ ਪੁਲਿਸ ਮੁਲਾਜ਼ਮ ਜ਼ਖ਼ਮੀ ਨਹੀਂ ਹੋਇਆ ਜਦਕਿ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ ਦੱਸਿਆ ਕਿ 6 ਵੱਖ-ਵੱਖ ਜ਼ਿਲਿਆਂ 'ਚ ਪਿਛਲੇ 5-6 ਸਾਲਾਂ ਤੋਂ 16 ਮਾਮਲੇ ਦਰਜ ਕੀਤੇ ਗਏ ਹਨ।


ਉਨ੍ਹਾਂ ਕਿਹਾ ਕਿ ਪੁਲਿਸ ਨੇ ਉਸ ਨੂੰ ਸਿਰਫ਼ ਦੋ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸੀਪੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਜਲੰਧਰ ਵਿੱਚ ਕੋਈ ਵਾਰਦਾਤ ਨਹੀਂ ਕੀਤੀ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ 30 ਬੋਰ, ਇੱਕ ਜਰਮਨ ਦਾ ਬਣਿਆ ਰਿਵਾਲਵਰ ਅਤੇ ਇੱਕ ਹੋਰ ਹਥਿਆਰ ਸਮੇਤ ਤਿੰਨ ਹਥਿਆਰ ਅਤੇ ਕਈ ਕਾਰਤੂਸ ਬਰਾਮਦ ਹੋਏ ਹਨ।