Jalandhar famous kulhad pizza couple: ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ (Kulhad Pizza Couple) ਇੱਕ ਵਾਰ ਫਿਰ ਵਿਵਾਦਾਂ ਵਿੱਚ ਹੈ। ਦਰਅਸਲ ਬੀਤੇ ਦਿਨੀ ਬਾਬਾ ਬੁੱਢਾ ਗਰੁੱਪ ਦੇ ਨਿਹੰਗ ਸਿੰਘਾਂ ਵੱਲੋਂ ਜੋੜੇ ਦੀ ਦੁਕਾਨ ‘ਤੇ ਕਾਫੀ ਹੰਗਾਮਾ ਕੀਤਾ ਗਿਆ ਸੀ। ਹੁਣ ਇਸ ਘਟਨਾ ਤੋਂ ਬਾਅਦ ਹਾਲ ਹੀ ਵਿੱਚ ਕੁੱਲ੍ਹੜ ਪੀਜ਼ਾ ਕਪਲ ਸਹਿਜ ਅਰੋੜਾ ਵੱਲੋਂ ਇੱਕ ਹੋਰ ਵੀਡੀਓ ਸਾਂਝਾ ਕੀਤੀ ਗਈ ਹੈ। ਦੋਸ਼ ਹੈ ਕਿ ਕੁੱਲ੍ਹੜ ਪੀਜ਼ਾ ਜੋੜੇ ਵੱਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਓ ਦਾ ਬੱਚਿਆਂ ‘ਤੇ ਮਾੜਾ ਅਸਰ ਪੈ ਰਿਹਾ ਹੈ। 


COMMERCIAL BREAK
SCROLL TO CONTINUE READING

ਇਸ ਵੀਡੀਓ ਵਿੱਚ ਨਿਹੰਗ ਸਿੰਘ ਕਾਂਡ ਤੋਂ ਬਾਅਦ ਕੁੱਲ੍ਹੜ ਪੀਜ਼ਾ ਕਪਲ (Kulhad Pizza Couple)  ਸਹਿਜ ਅਰੋੜਾ ਨੇ ਕਿਹਾ ਕਿ ਉਹ ਜਲਦੀ ਹੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਜਥੇਦਾਰ ਸਾਹਿਬ ਨੂੰ ਮੰਗ ਪੱਤਰ ਸੌਂਪ ਕੇ ਪੁੱਛਣਗੇ ਕਿ ਉਨ੍ਹਾਂ ਨੂੰ ਪੱਗ ਬੰਨ੍ਹਣ ਦੀ ਇਜਾਜ਼ਤ ਹੈ ਜਾਂ ਨਹੀਂ। ਉਸਨੇ ਇਹ ਵੀ ਕਿਹਾ ਕਿ ਉਹ ਪ੍ਰਸ਼ਾਸਨ ਅਤੇ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕਰਦਾ ਹੈ ਕਿ ਉਸਦੀ ਅਤੇ ਉਸਦੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।


ਇਹ ਵੀ ਪੜ੍ਹੋ: Samana Firing: ਪਟਿਆਲਾ 'ਚ ਟਰੱਕ ਚਲਾਉਂਦੇ ਡਰਾਈਵਰ ਦੀ ਛਾਤੀ 'ਚ ਜਾ ਵੱਜੀ ਗੋਲੀ, ਜ਼ਖ਼ਮੀ ਖੁਦ ਹੀ ਪਹੁੰਚਿਆ ਪੁਲਿਸ ਕੋਲ


ਦਰਅਸਲ ਉਨ੍ਹਾਂ ਕਿਹਾ ਕਿ ਜੇਕਰ ਸਹਿਜ ਅਰੋੜਾ ਵੀਡੀਓ ਬਣਾਉਣਾ ਚਾਹੁੰਦੇ ਹਨ ਤਾਂ ਉਹ ਬਿਨਾਂ ਦਸਤਾਰ ਦੇ ਬਣਾਉਣ ਕਿਉਂਕਿ ਉਨ੍ਹਾਂ ਦੀ ਇਹ ਕਾਰਵਾਈ ਸਿੱਖ ਕੌਮ ਦਾ ਅਪਮਾਨ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੋੜੇ ਨੂੰ ਸਿੱਖ ਕੌਮ ਦੀ ਕੋਈ ਬਦਨਾਮੀ ਨਜ਼ਰ ਨਹੀਂ ਆਉਂਦੀ। ਜੇਕਰ ਪੁਲਿਸ ਨੂੰ ਪਤਾ ਲੱਗ ਗਿਆ ਸੀ ਕਿ ਉਸ ਵੱਲੋਂ ਅਸ਼ਲੀਲ ਵੀਡੀਓ ਵਾਇਰਲ ਕੀਤੀ ਗਈ ਹੈ ਤਾਂ ਉਸ ਖਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ? ਨਾਲ ਹੀ ਨਿਹੰਗ ਸਿੰਘਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਕੁੱਲ੍ਹੜ ਪੀਜ਼ਾ ਜੋੜੇ ਨੇ ਹੁਣ ਆਪਣੇ ਬੱਚੇ ਨੂੰ ਵੀਡੀਓ ਵਿੱਚ ਲਿਆ ਕੇ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ ਹੈ, ਜੋ ਕਿ ਅਤਿ ਨਿੰਦਣਯੋਗ ਹੈ।


ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੇ ਕੁੱਲ੍ਹੜ ਪੀਜ਼ਾ ਬਣਾਉਣ ਵਾਲੇ ਦੀ ਭੈਣ ਨਾਲ ਗੱਲ ਕੀਤੀ ਤਾਂ ਉਸ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਜਿਸ ਤੋਂ ਬਾਅਦ ਨਿਹੰਗਾਂ ਨੇ ਦੁਕਾਨ ਦੇ ਬਾਹਰ ਹੰਗਾਮਾ ਕਰ ਦਿੱਤਾ। ਨਿਹੰਗ ਸਿੰਘਾਂ ਨੇ ਚੇਤਾਵਨੀ ਦਿੱਤੀ ਕਿ ਉਹ ਤਿੰਨ ਦਿਨਾਂ ਬਾਅਦ ਮੁੜ ਆਉਣਗੇ ਅਤੇ ਉਸ ਦਿਨ ਕੁਝ ਵੱਡਾ ਹੋਵੇਗਾ।