Jalandhar Farmers Protest Update: ਪੰਜਾਬ ਦੇ ਜਲੰਧਰ 'ਚ ਹੜਤਾਲ 'ਤੇ ਬੈਠੇ ਕਿਸਾਨਾਂ ਨੇ ਖੋਲ੍ਹਿਆ ਰੇਲਵੇ ਟਰੈਕ। ਅੱਜ ਸੀਐਮ ਭਗਵੰਤ ਸਿੰਘ ਮਾਨ ਵੱਲੋਂ ਮੀਟਿੰਗ ਹੋਣ ਦਾ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਰੇਲਵੇ ਟਰੈਕ ਖੋਲ੍ਹਣ ਦਾ ਫੈਸਲਾ ਕਰ ਲਿਆ।
Trending Photos
Jalandhar Farmers Protest Update: ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਕਿਸਾਨਾਂ ਅਤੇ ਸਰਕਾਰ ਵਿਚਾਲੇ ਸਹਿਮਤੀ ਬਣਨ ਮਗਰੋਂ ਕਿਸਾਨਾਂ ਨੇ ਸੜਕਾਂ ਖੋਲ੍ਹਣ ਦਾ ਵਾਅਦਾ ਕੀਤਾ ਹੈ। ਇਸ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਹੈ ਕਿ ਦੇਸ਼ ਭਰ 'ਚ ਸਭ ਤੋਂ ਵੱਧ ਗੰਨੇ ਦਾ ਰੇਟ ਪੰਜਾਬ 'ਚ ਮਿਲੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਕੁਝ ਹੀ ਦਿਨਾਂ 'ਚ ਸਭ ਤੋਂ ਜ਼ਿਆਦਾ ਗੰਨੇ ਦਾ ਰੇਟ ਮਿਲੇਗਾ।
ਇਸ ਦੌਰਾਨ ਸਰਕਾਰ ਕੱਲ੍ਹ ਨੂੰ ਮਿੱਲਾਂ ਦੇ ਮਾਲਕਾਂ ਨਾਲ ਬੈਠਕ ਕਰਨ ਤੋਂ ਬਾਅਦ ਗੰਨਾਂ ਕਿਸਾਨਾਂ ਲਈ ਵੱਡਾ ਐਲਾਨ ਕਰ ਸਕਦੇ ਹਨ। CM ਮਾਨ ਨੇ ਕਿਹਾ ਕਿ ਜਲਦ ਹੀ ਗੰਨਾ ਕਾਸ਼ਤਕਾਰਾਂ ਨੂੰ ਸਰਕਾਰ ਵੱਲੋਂ ਤੋਹਫਾ ਦਿੱਤਾ ਜਾਵੇਗਾ। ਇਸ ਮੀਟਿੰਗ ਵਿੱਚ ਕਿਸਾਨ ਆਗੂ ਮਨਜੀਤ ਰਾਏ ਸਣੇ ਅੱਠ ਆਗੂ ਹਾਜ਼ਰ ਰਹੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਖ਼ੁਸ਼ਨੁਮਾ ਮਾਹੌਲ ‘ਚ ਹੋਈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਜਲੰਧਰ 'ਚ ਹੜਤਾਲ 'ਤੇ ਬੈਠੇ ਕਿਸਾਨਾਂ ਨੇ ਰੇਲਵੇ ਟਰੈਕ ਖੋਲ੍ਹ ਦਿੱਤਾ ਸੀ। ਅੱਜ ਸੀਐਮ ਭਗਵੰਤ ਸਿੰਘ ਮਾਨ ਵੱਲੋਂ ਮੀਟਿੰਗ ਹੋਣ ਦਾ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਰੇਲਵੇ ਟਰੈਕ ਖੋਲ੍ਹਣ ਦਾ ਫੈਸਲਾ ਕਰ ਲਿਆ ਪਰ ਦਿੱਲੀ-ਜੰਮੂ ਨੈਸ਼ਨਲ ਹਾਈਵੇਅ ਅਜੇ ਵੀ ਬੰਦ ਹੈ ਪਰ ਹੁਣ ਕਿਸਾਨਾਂ ਨੇ ਸੜਕਾਂ ਖੋਲ੍ਹਣ ਦਾ ਵਾਅਦਾ ਕੀਤਾ ਹੈ। ਸੀਐਮ ਮਾਨ ਨੇ ਕਿਹਾ- ਕਿਸਾਨਾਂ ਨੇ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਉਹ ਭਵਿੱਖ ਵਿੱਚ ਰੇਲਵੇ ਟਰੈਕ ਅਤੇ ਹਾਈਵੇਅ ਨਹੀਂ ਜਾਮ ਕਰਨਗੇ।
ਇਹ ਵੀ ਪੜ੍ਹੋ: Punjab News: ਕਿਸਾਨਾਂ ਨੂੰ ਨਹੀਂ ਘਬਰਾਉਣ ਦੀ ਲੋੜ, ਦਸੰਬਰ ਤੱਕ ਵੀ ਲੱਗ ਸਕਦੀ ਹੈ ਕਣਕ ਦੀਆਂ ਇਹ ਕਿਸਮਾਂ
CM ਮਾਨ ਨਾਲ ਹੋਈ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਤੇ ਮੁੱਖ ਮੰਤਰੀ ਨੇ ਗੰਨੇ ਦਾ ਰੇਟ ਵਧਾਉਣ ਦਾ ਭਰੋਸਾ ਦਵਾਇਆ ਹੈ ਅਤੇ 30 ਨਵੰਬਰ ਤੱਕ ਸ਼ੂਗਰ ਮਿੱਲਾਂ ਚਲਾਉਣ ਦਾ ਵਾਅਦਾ ਕੀਤਾ। ਕਿਸਾਨਾਂ ਨੇ ਸੀਐਮ ਮਾਨ ਨੂੰ ਕਮੇਟੀ ਬਣਾਉਣ ਦੀ ਮੰਗ ਕੀਤੀ ਹੈ।
ਇਸ ਦੌਰਾਨ ਸੀਐਮ ਮਾਨ ਨੇ ਫਿਰ ਤੋਂ ਕਿਹਾ ਕਿ ਸੜਕਾਂ ਅਤੇ ਰੇਲਾਂ ਰੋਕ ਕੇ ਲੋਕਾਂ ਨੂੰ ਪਰੇਸ਼ਾਨ ਕਰਨਾ ਠੀਕ ਨਹੀਂ ਹੈ। ਇਸ ਨਾਲ ਲੋਕ ਉਨ੍ਹਾਂ ਦੇ ਖਿਲਾਫ਼ ਹੋਣਗੇ ਕਿਉਂਕਿ ਪਿਛਲੇ ਚਾਰ ਦਿਨਾਂ ਤੋਂ ਹਾਈਵੇਅ ਜਾਮ ਕਾਰਨ ਲੋਕਾਂ ਨੂੰ ਕਾਫੀ ਖੱਜਲ-ਖੁਆਰ ਹੋਣਾ ਪਿਆ।
ਸੀਐਮ ਮਾਨ ਦੇ ਇਸ ਬਿਆਨ ਤੋਂ ਬਾਅਦ ਕਿਸਾਨ ਆਗੂਆਂ ਦਾ ਕਹਿਣੈ ਕਿ ਕੋਈ ਵੀ ਕਿਸਾਨ ਧਰਨਾ ਨਹੀਂ ਲਗਾਉਣਾ ਚਾਹੁੰਦਾ ਬਲਕਿ ਧਰਨੇ ਉਨ੍ਹਾਂ ਦੀ ਮਜ਼ਬੂਰੀ ਹੈ। ਦੱਸ ਦਈਏ ਕਿ ਕਿਸਾਨਾਂ ਨੇ ਜਲਧੰਰ ਹਾਈਵੇਅ ਤੇ ਲਗਾਇਆ ਧਰਨਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਦਰਅਸਲ ਪਿਛਲੇ 4 ਦਿਨਾਂ ਤੋਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਹਾਈਵੇਅ ਜਾਮ ਕਰਕੇ ਧਰਨੇ ਉੱਤੇ ਬੈਠੇ ਸਨ। ਸ਼ੁੱਕਰਵਾਰ ਨੂੰ ਸੁਖਾਵੇਂ ਮਾਹੌਲ ‘ਚ ਹੋਈ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਧਰਨੇ ਨੂੰ ਜੇਤੂ ਐਲਾਨਦਿਆਂ ਫਿਲਹਾਲ ਮੋਰਚਾ ਖ਼ਤਮ ਕਰ ਦਿੱਤਾ।
ਦਰਅਸਲ ਰੇਲਵੇ ਟਰੈਕ ਪਿਛਲੇ 24 ਘੰਟਿਆਂ ਤੋਂ ਬੰਦ ਸੀ। ਟ੍ਰੈਕ ਬੰਦ ਹੋਣ ਕਾਰਨ ਅੱਜ ਕਰੀਬ 40 ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਇਨ੍ਹਾਂ ਵਿੱਚੋਂ 24 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕਰੀਬ 51 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: Ludhiana News: ਮੰਤਰੀ ਕਟਾਰੂਚੱਕ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ,ਵਾਤਾਵਰਣ ਬਚਾਉਣ ਲਈ ਕੀਤਾ ਪ੍ਰੇਰਿਤ
ਗੌਰਤਲਬ ਹੈ ਕਿ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਕਿਸਾਨਾਂ ਦੀ ਮੀਟਿੰਗ ਹੋਣੀ ਸੀ, ਜੋ ਨਹੀਂ ਹੋ ਸਕੀ। ਇਸ ਤੋਂ ਨਾਰਾਜ਼ ਕਿਸਾਨਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਗੰਨੇ ਦੇ ਰੇਟ ਵਧਾਉਣ ਦੀ ਉਨ੍ਹਾਂ ਦੀ ਮੰਗ ਨਹੀਂ ਮੰਨਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ।