Jalandhar News: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦਾ ਦੋਸ਼ੀ ਜਗਤਾਰ ਸਿੰਘ ਤਾਰਾ ਬਰੀ​
Advertisement
Article Detail0/zeephh/zeephh2259843

Jalandhar News: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦਾ ਦੋਸ਼ੀ ਜਗਤਾਰ ਸਿੰਘ ਤਾਰਾ ਬਰੀ​

Jalandhar News: ਜਗਤਾਰ ਸਿੰਘ ਤਾਰਾ ਦੇ ਵਕੀਲ ਕੇ.ਐਸ.ਹੁੰਦਲ ਨੇ ਦੱਸਿਆ ਕਿ ਸਾਲ 2012 ਵਿੱਚ ਗੁਰਾਇਆ ਥਾਣੇ ਵਿੱਚ ਤਾਰਾ ਖ਼ਿਲਾਫ਼ ਕੇਸ ਦਰਜ ਹੋਇਆ ਸੀ। 20 ਨੂੰ ਅਦਾਲਤ ਵਿੱਚ ਬਹਿਸ ਹੋਈ। ਜਿਸ ਤੋਂ ਬਾਅਦ ਅਦਾਲਤ ਨੇ ਅੱਜ ਸੁਣਵਾਈ ਤੈਅ ਕੀਤੀ ਸੀ। ਅੱਜ ਤਾਰਾ ਨੂੰ ਅਦਾਲਤ ਵਿੱਚ ਬਰੀ ਕਰ ਦਿੱਤਾ ਗਿਆ।

Jalandhar News: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦਾ ਦੋਸ਼ੀ ਜਗਤਾਰ ਸਿੰਘ ਤਾਰਾ ਬਰੀ​

Jalandhar News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਤਾਰਾ ਦੇ ਖਿਲਾਫ ਜਲੰਧਰ ਦਿਹਾਤ ਦੇ ਗੁਰਾਇਆ ਥਾਣੇ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਅਤੇ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਜਗਤਾਰ ਸਿੰਘ ਤਾਰਾ ਨੂੰ ਬਰੀ ਕਰ ਦਿੱਤਾ ਹੈ।

ਪਹਿਲਾਂ ਚਰਚਾ ਸੀ ਕਿ ਤਾਰਾ ਨੂੰ ਅਦਾਲਤ ਵਿੱਚ ਲਿਆਂਦਾ ਜਾਵੇਗਾ ਪਰ ਫਿਰ ਤਾਰਾ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਜਗਤਾਰ ਸਿੰਘ ਤਾਰਾ ਦੇ ਵਕੀਲ ਕੇ.ਐਸ.ਹੁੰਦਲ ਨੇ ਦੱਸਿਆ ਕਿ ਸਾਲ 2012 ਵਿੱਚ ਗੁਰਾਇਆ ਥਾਣੇ ਵਿੱਚ ਤਾਰਾ ਖ਼ਿਲਾਫ਼ ਕੇਸ ਦਰਜ ਹੋਇਆ ਸੀ। 20 ਮਈ ਨੂੰ ਅਦਾਲਤ ਵਿੱਚ ਬਹਿਸ ਹੋਈ। ਜਿਸ ਤੋਂ ਬਾਅਦ ਅਦਾਲਤ ਨੇ ਅੱਜ ਸੁਣਵਾਈ ਤੈਅ ਕੀਤੀ ਸੀ। ਅੱਜ ਤਾਰਾ ਨੂੰ ਅਦਾਲਤ ਵਿੱਚ ਬਰੀ ਕਰ ਦਿੱਤਾ ਗਿਆ। ਤਾਰਾ ਦੇ ਬਰੀ ਹੋਣ 'ਤੇ ਜਲੰਧਰ ਦੀਆਂ ਸਿੱਖ ਜਥੇਬੰਦੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

ਜਗਤਾਰ ਸਿੰਘ ਤਾਰਾ ਦੇ ਵਕੀਲ ਕੇ.ਐਸ.ਹੁੰਦਲ ਨੇ ਦੱਸਿਆ ਕਿ ਸਾਲ 2012 ਵਿੱਚ ਗੁਰਾਇਆ ਥਾਣੇ ਵਿੱਚ ਤਾਰਾ ਖ਼ਿਲਾਫ਼ ਕੇਸ ਦਰਜ ਹੋਇਆ ਸੀ। 20 ਨੂੰ ਅਦਾਲਤ ਵਿੱਚ ਬਹਿਸ ਹੋਈ। ਜਿਸ ਤੋਂ ਬਾਅਦ ਅਦਾਲਤ ਨੇ 22 ਮਈ ਨੂੰ ਸੁਣਵਾਈ ਤੈਅ ਕੀਤੀ ਸੀ। ਜਿਸ ਦੌਰਾਨ ਤਾਰਾ ਨੂੰ ਅਦਾਲਤ ਵਿੱਚ ਬਰੀ ਕਰ ਦਿੱਤਾ ਗਿਆ। ਤਾਰਾ ਦੇ ਬਰੀ ਹੋਣ ‘ਤੇ ਜਲੰਧਰ ਦੀਆਂ ਸਿੱਖ ਜਥੇਬੰਦੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

ਦੱਸ ਦੇਈਏ ਕਿ 20/21 ਜਨਵਰੀ 2004 ਦੀ ਅੱਧੀ ਰਾਤ ਨੂੰ ਬੁੜੈਲ ਜੇਲ੍ਹ ਦੀ ਬੈਰਕ ਨੰਬਰ 7 ਵਿੱਚ ਬੰਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਡਾ. ਬੇਅੰਤ ਸਿੰਘ ਕਤਲ ਕਾਂਡ ਦੇ ਮੁਲਜ਼ਮ ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ ਭਿਓਰਾ, ਉਨ੍ਹਾਂ ਦੇ ਰਸੋਈਏ ਅਤੇ ਦੇਵ ਸਿੰਘ ਦੇਵੀ ਕਤਲ ਕੇਸ ਵਿੱਚ ਸ਼ਾਮਲ ਸਨ, ਜੇਲ੍ਹ ਵਿੱਚੋਂ ਸੁਰੰਗ ਪੁੱਟ ਕੇ ਫਰਾਰ ਹੋ ਗਏ ਸਨ।

ਦੋਸ਼ੀ ਨੇ ਟਾਇਲਟ ਸੀਟ ਨੂੰ ਉਖਾੜ ਕੇ ਬੈਰਕ ਦੇ ਅੰਦਰ 94 ਫੁੱਟ ਲੰਬੀ ਸੁਰੰਗ ਪੁੱਟੀ ਸੀ। ਇਸ ਸੁਰੰਗ ਵਿੱਚ ਇੱਕ ਸਮੇਂ ਵਿੱਚ ਸਿਰਫ਼ ਇੱਕ ਵਿਅਕਤੀ ਹੀ ਜਾ ਸਕਦਾ ਸੀ। ਸੁਰੰਗ ਪੁੱਟਦੇ ਸਮੇਂ ਇਧਰ-ਉਧਰ ਮਿੱਟੀ ਨੂੰ ਡਿੱਗਣ ਤੋਂ ਰੋਕਣ ਲਈ ਦੋਸ਼ੀ ਇਸ ‘ਤੇ ਨਾਲੋ-ਨਾਲ ਮਿੱਟੀ ਪਾ ਦਿੰਦੇ ਸਨ। ਬੁਡੈਲ ਜੇਲ੍ਹ ਦੀ ਕੰਧ ਤੱਕ ਸੁਰੰਗ ਪੁੱਟੀ ਗਈ ਸੀ, ਜਿਸ ਤੱਕ ਪਹੁੰਚਣ ਤੋਂ ਬਾਅਦ ਮੁਲਜ਼ਮ ਕੰਧ ਟੱਪ ਕੇ ਫਰਾਰ ਹੋ ਗਿਆ।

Trending news