Shoe Controversy: ਭਗਵਾਨ ਵਾਲਮੀਕਿ ਚੌਕ ਦੇ ਕੋਲ ਬੂਟਾਂ ਦੀ ਦੁਕਾਨ ਉਤੇ ਬੀਤੇ ਦਿਨ ਦੁਕਾਨਦਾਰ ਵੱਲੋਂ ਪਤੀ-ਪਤਨੀ ਨਾਲ ਹੱਥੋਪਾਈ ਦਾ ਮਾਮਲਾ ਸਾਹਮਣੇ ਆਇਆ ਸੀ। ਹਾਲਾਂਕਿ ਇਸ ਮਾਮਲੇ ਵਿੱਚ ਦੁਕਾਨਦਾਰ ਉਤੇ ਥਾਣਾ 4 ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਸੀ ਪਰ ਉਸ ਤੋਂ ਬਾਅਦ ਦੇਰ ਰਾਤ ਸਿੱਖ ਜਥੇਬੰਦੀਆਂ ਵੱਲੋਂ ਥਾਣੇ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਉਥੇ ਹੁਣ ਇਸ ਮਾਮਲੇ ਦੀ ਵੀਡੀਓ ਸਾਹਮਣੇ ਆਈ ਹੈ।


COMMERCIAL BREAK
SCROLL TO CONTINUE READING

ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਦੁਕਾਨਦਾਰ ਦਿਲਪ੍ਰੀਤ ਔਰਤ ਨਾਲ ਬਦਸਲੂਕੀ ਕਰ ਰਿਹਾ ਹੈ ਅਤੇ ਉਸ ਦੀ ਬਾਂਹ ਫੜ ਕੇ ਉਸ ਨਾਲ ਕੁੱਟਮਾਰ ਕਰ ਰਿਹਾ ਹੈ। ਇਸ ਦੌਰਾਨ ਇਸ ਮਾਮਲੇ ਨੂੰ ਲੈ ਕੇ ਹੋਰ ਲੋਕ ਉਥੇ ਆ ਗਏ ਅਤੇ ਦੁਕਾਨਦਾਰ ਦਿਲਪ੍ਰੀਤ ਨੂੰ ਪਿੱਛੇ ਹਟਾਉਣਾ ਸ਼ੁਰੂ ਕਰ ਦਿੰਦੇ ਹਨ। ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਵਿਅਕਤੀ ਨੇ ਦੋਸ਼ ਲਗਾਇਆ ਗਿਆ ਹੈ ਕਿ ਔਰਤ ਨੇ ਉਸ ਦੀ ਦਸਤਾਰ ਨੂੰ ਹੱਥ ਪਾਇਆ ਗਿਆ ਸੀ ਪਰ ਸੜਕ 'ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ।


ਦੱਸ ਦਈਏ ਕਿ ਇਸ ਮਾਮਲੇ ਸਬੰਧੀ ਕਾਲਾ ਸਿੰਘਾ ਰੋਡ ਦੇ ਵਸਨੀਕ ਮਹਿਤਾਬ ਅਤੇ ਸਰਦਾਰ ਅਹਿਮਦ ਨੇ ਦੋਸ਼ ਲਗਾਇਆ ਸੀ ਕਿ ਉਹ ਜੁੱਤੀਆਂ ਦਾ ਆਕਾਰ ਬਦਲਣ ਲਈ ਦੁਕਾਨ 'ਤੇ ਗਏ ਸਨ। ਜਿੱਥੇ ਦੁਕਾਨਦਾਰ ਨੇ ਜੋੜੇ ਨਾਲ ਗਲਤ ਸ਼ਬਦਾਵਲੀ ਵਰਤੀ। ਇਸ ਤੋਂ ਬਾਅਦ ਦੋਵਾਂ ਦੀ ਕੁੱਟਮਾਰ ਕੀਤੀ ਗਈ। ਪੁਲਿਸ ਨੇ ਦਿਲਪ੍ਰੀਤ ਸਿੰਘ ਪੁੱਤਰ ਰਘੁਵੀਰ ਸਿੰਘ ਦੇ ਖ਼ਿਲਾਫ਼ ਧਾਰਾ 115 (2), 74, 75, 79 ਅਤੇ 3 (5) ਤਹਿਤ ਕੇਸ ਦਰਜ ਕਰ ਲਿਆ ਹੈ।


ਦੇਰ ਰਾਤ ਦਿਲਪ੍ਰੀਤ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਦੁਕਾਨਦਾਰਾਂ ਵੱਲੋਂ ਥਾਣਾ 4 ਦੇ ਬਾਹਰ ਧਰਨਾ ਦਿੱਤਾ ਗਿਆ। ਉਸ ਦਾ ਕਹਿਣਾ ਹੈ ਕਿ ਪੁਲਿਸ ਨੇ ਦੂਜੀ ਧਿਰ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਦੂਜੇ ਪਾਸੇ ਦਿਲਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਸਦੀ ਦੁਕਾਨ ਤੇ ਉਕਤ ਔਰਤ ਤੇ ਉਸਦਾ ਪਤੀ ਆਇਆ ਅਤੇ ਉਨ੍ਹਾਂ ਨੇ ਉਸ ਨਾਲ ਲੜਾਈ ਕਰਨੀ ਸ਼ੁਰੂ ਕਰ ਦਿੱਤੀ।


ਦਿਲਪ੍ਰੀਤ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਔਰਤ ਨਾਲ ਗੱਲ ਨਹੀਂ ਕਰੇਗਾ, ਉਸਨੇ ਆਪਣੇ ਪਤੀ ਨੂੰ ਕਿਹਾ ਕਿ ਉਹ ਉਸ ਨਾਲ ਗੱਲ ਕਰੇ ਪਰ ਫਿਰ ਪਤੀ-ਪਤਨੀ ਨੇ ਉਸ ਨਾਲ ਲੜਾਈ ਸ਼ੁਰੂ ਕਰ ਦਿੱਤੀ ਅਤੇ ਉਸ ਦੀ ਦਾੜ੍ਹੀ ਅਤੇ ਸ਼ਰਟ ਨੂੰ ਹੱਥ ਪਾ ਲਿਆ।


ਇਸ ਤੋਂ ਬਾਅਦ ਦਿਲਪ੍ਰੀਤ ਨੇ ਆਪਣੇ ਆਪ ਨੂੰ ਬਚਾਉਣ ਲਈ ਇਹ ਸਭ ਕੁਝ ਕੀਤਾ ਅਤੇ ਉਸ ਦੇ ਸਰੀਰ 'ਤੇ ਜ਼ਖ਼ਮ ਵੀ ਹਨ। ਉਸ ਨੇ ਪੁਲਿਸ ਨੂੰ ਐਮਐਲਆਰ ਦਿੱਤੀ ਸੀ ਪਰ ਪੁਲਿਸ ਵੱਲੋਂ ਉਨ੍ਹਾਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਇਸ ਦੇ ਉਲਟ ਪੁਲਿਸ ਨੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।


ਇਹ ਵੀ ਪੜ੍ਹੋ : Manohar Lal On Farmer: ਮਨੋਹਰ ਲਾਲ ਦਾ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਅਸੀਂ ਬੈਰੀਕੇਡ ਹਟਾਉਣ ਲਈ ਤਿਆਰ ਪਰ...