Jalandhar Firing: ਖਿੰਗਰਾ ਗੇਟ ਗੋਲੀ ਕਾਂਡ ਦਾ ਮੁੱਖ ਮੁਲਜ਼ਮ ਮਨੂ ਕਪੂਰ ਸਾਥੀਆਂ ਸਮੇਤ ਗ੍ਰਿਫ਼ਤਾਰ
Jalandhar Firing: ਜਲੰਧਰ ਦੇ ਖਿੰਗਰਾ ਫਾਟਕ ਨੇੜੇ ਸ਼ਨਿੱਚਰਵਾਰ ਦੇਰ ਰਾਤ ਦੋ ਧਿਰਾਂ ਵਿਚਾਲੇ ਮਾਮੂਲੀ ਝਗੜੇ ਤੋਂ ਬਾਅਦ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।
Jalandhar Firing: ਜਲੰਧਰ ਦੇ ਖਿੰਗਰਾ ਫਾਟਕ ਨੇੜੇ ਸ਼ਨਿੱਚਰਵਾਰ ਦੇਰ ਰਾਤ ਦੋ ਧਿਰਾਂ ਵਿਚਾਲੇ ਮਾਮੂਲੀ ਝਗੜੇ ਤੋਂ ਬਾਅਦ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ 'ਚ ਮਨੂ ਕਪੂਰ ਉਰਫ਼ ਮਨੂ ਕਪੂਰ ਢਿੱਲੋਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕੁਝ ਲੋਕਾਂ 'ਤੇ ਗੋਲੀਆਂ ਚਲਾ ਦਿੱਤੀਆਂ।
ਘਟਨਾ ਵਿੱਚ ਗੋਲੀ ਲੱਗਣ ਕਾਰਨ ਰਿਸ਼ਭ ਉਰਫ਼ ਬਾਦਸ਼ਾਹ ਵਾਸੀ ਅਲੀ ਮੁਹੱਲਾ ਦੀ ਮੌਤ ਹੋ ਗਈ। ਦੇਰ ਰਾਤ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਿਸ ਨੇ ਕਤਲ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਪਰਿਵਾਰ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਦੇਰ ਰਾਤ ਸੜਕ ਉਤੇ ਧਰਨਾ ਦਿੱਤਾ। ਜਿਸ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦੇ ਹੋਏ ਮੁਲ਼ਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ।
ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮੁੱਖ ਮੁਲਜ਼ਮਾ ਮਨੂ ਨੂੰ ਉਸਦੇ ਸਾਥੀਆਂ ਸਮੇਤ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮਨੂ ਤੇ ਉਸ ਦੇ ਹੋਰ ਸਾਥੀਆਂ ਨੂੰ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Punjab By Elections: ਅੱਜ ਡੇਰਾ ਬਾਬਾ ਨਾਨਕ ਜਾਣਗੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਉਮੀਦਵਾਰ ਦੇ ਹੱਕ ‘ਚ ਚੋਣ ਰੈਲੀ ਨੂੰ ਕਰਨਗੇ ਸੰਬੋਧਨ
ਮੁਲਜ਼ਮਾਂ ਨੇ ਆਪਣੇ ਨਾਜਾਇਜ਼ ਹਥਿਆਰ ਨਾਲ ਕਰੀਬ ਪੰਜ ਰਾਉਂਡ ਫਾਇਰ ਕੀਤੇ ਸਨ। ਦੱਸ ਦੇਈਏ ਕਿ ਮਨੂ ਕਪੂਰ ਸ਼ਹਿਰ ਦੇ ਇੱਕ ਵੱਡੇ ਕਾਂਗਰਸੀ ਨੇਤਾ ਦੇ ਕਰੀਬੀ ਹਨ। ਦੇਰ ਰਾਤ ਗੋਲੀਬਾਰੀ ਤੋਂ ਬਾਅਦ ਮੁਲਜ਼ਮ ਮਨੂ ਦੇ ਮੌਕੇ ਤੋਂ ਫਰਾਰ ਹੋਣ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਉਹ ਹੱਥ ਵਿੱਚ ਹਥਿਆਰ ਲੈ ਕੇ ਭੱਜਦਾ ਨਜ਼ਰ ਆ ਰਿਹਾ ਸੀ।
ਕਾਬਿਲੇਗੌਰ ਹੈ ਕਿ ਘਟਨਾ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਹੋਈ। ਰਾਮਾ ਮੰਡੀ ਦੇ ਜੌਹਲ ਹਸਪਤਾਲ ਵਿੱਚ ਇਲਾਜ ਦੌਰਾਨ ਰਿਸ਼ਭ ਦੀ ਮੌਤ ਹੋ ਗਈ। ਉਸ ਦਾ ਦੋਸਤ ਈਸ਼ੂ ਵਾਸੀ ਬਸਤੀ ਭੂਰੇਖਾਂ ਗੰਭੀਰ ਜ਼ਖ਼ਮੀ ਹੋ ਗਿਆ। ਉਸ ਦੇ ਹੱਥ ਵਿੱਚ ਗੋਲੀ ਲੱਗੀ। ਦੋਵੇਂ ਨੌਜਵਾਨ ਅਲੀ ਮੁਹੱਲੇ 'ਚ ਰਹਿਣ ਵਾਲੇ ਮਸ਼ਹੂਰ ਐੱਸਕੇ ਭਰਾਵਾਂ ਦੇ ਕਾਫੀ ਕਰੀਬ ਸਨ।
ਗੋਲੀ ਲੱਗਣ ਤੋਂ ਬਾਅਦ ਦੋਵਾਂ ਨੂੰ ਪਹਿਲਾਂ ਸਤਿਅਮ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਟੈਗੋਰ ਭੇਜ ਦਿੱਤਾ ਗਿਆ ਅਤੇ ਉਥੋਂ ਉਨ੍ਹਾਂ ਨੂੰ ਜੌਹਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਰਿਸ਼ਭ ਦੀ ਮੌਤ ਹੋ ਗਈ।
ਜਦੋਂ ਪਰਿਵਾਰਕ ਮੈਂਬਰਾਂ ਨੇ ਹਾਈਵੇਅ ਬੰਦ ਕਰ ਦਿੱਤਾ ਤਾਂ ਦੋਸਤਾਂ-ਮਿੱਤਰਾਂ ਅਤੇ ਪਰਿਵਾਰ ਵਾਲਿਆਂ ਅਤੇ ਪੁਲਸ ਵਿਚਾਲੇ ਹੱਥੋਪਾਈ ਹੋ ਗਈ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੇਰ ਰਾਤ ਮੌਕੇ ’ਤੇ ਪੁੱਜੇ, ਜਿਸ ਮਗਰੋਂ ਹਾਈਵੇਅ ਨੂੰ ਖੋਲ੍ਹਿਆ ਗਿਆ। ਕਮਿਸ਼ਨਰ ਸ਼ਰਮਾ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੇ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ।
ਇਹ ਵੀ ਪੜ੍ਹੋ : Punjab Air quality: ਅੰਮ੍ਰਿਤਸਰ ਦੀ ਆਬੋ-ਹਵਾ ਦੇਸ਼ ਭਰ ਚੋਂ ਸਭ ਤੋਂ ਜ਼ਿਆਦਾ ਖਰਾਬ, ਚੰਡੀਗੜ੍ਹ ਵਿੱਚ AQI 277 ਪਹੁੰਚਿਆ