Jalandhar Lok Sabha bypoll election 2023: ਜਲੰਧਰ ਜਿਮਨੀ ਚੋਣ ਲਈ ਵੋਟਿੰਗ 10 ਮਈ ਨੂੰ ਪੈਣਗੀਆਂ ਤੇ ਨਤੀਜੇ 13 ਮਈ ਨੂੰ ਆਉਣਗੇ।
Trending Photos
Jalandhar Lok Sabha bypoll election 2023: ਜਲੰਧਰ ਜਿਮਨੀ ਚੋਣ 2023 ਦੀ ਤਿਆਰੀਆਂ ਜ਼ੋਰ ਸ਼ੋਰ ਨਾਲ ਚੱਲ ਰਹੀ ਹੈ ਅਤੇ ਅਜਿਹੇ 'ਚ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਐਲਾਨੇ ਗਏ ਹਨ। ਇਸ ਦੌਰਾਨ ਭਾਜਪਾ ਵੱਲੋਂ ਵੀ ਜਲੰਧਰ ਜਿਮਨੀ ਚੋਣਾਂ ਲਈ ਇੰਦਰ ਇਕਬਾਲ ਸਿੰਘ ਅਟਵਾਲ (BJP's Inder Iqbal Singh Atwal) ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।
ਦੱਸਣਯੋਗ ਹੈ ਕਿ ਤਿੰਨ ਦਿਨ ਪਹਿਲਾਂ ਹੀ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ਵਿੱਚ ਸ਼ਾਮਲ ਹੋਏ ਸਨ। ਉਹ ਸ਼੍ਰੋਮਣੀ ਅਕਾਲੀ ਦਲ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਵਾਲਮੀਕਿ ਧਾਰਮਿਕ ਸਿੱਖ ਪਰਿਵਾਰ ਨਾਲ ਸੰਬੰਧ ਰੱਖਦੇ ਹਨ।
ਅਟਵਾਲ ਦੇ ਜ਼ਰੀਏ ਭਾਜਪਾ ਦਿਹਾਤੀ ਖੇਤਰਾਂ 'ਚ ਪ੍ਰਵੇਸ਼ ਕਰਨ ਦੀ ਤਿਆਰੀ ਕਰ ਰਹੀ ਹੈ। ਦੱਸ ਦਈਏ ਕਿ ਇੰਦਰ ਇਕਬਾਲ ਅਟਵਾਲ (Inder Iqbal Singh Atwal) ਦੇ ਪਿਤਾ ਚਰਨਜੀਤ ਸਿੰਘ ਅਟਵਾਲ ਨੇ 2019 ਵਿੱਚ ਜਲੰਧਰ ਤੋਂ ਲੋਕ ਸਭਾ ਚੋਣ ਲੜੀ ਸੀ, ਹਾਲਾਂਕਿ ਉਹ ਕਾਂਗਰਸ ਦੇ ਚੌਧਰੀ ਸੰਤੋਖ ਸਿੰਘ ਤੋਂ 19,000 ਵੋਟਾਂ ਨਾਲ ਹਾਰ ਗਏ ਸਨ।
ਦੂਜੇ ਪਾਸੇ ਬੰਗਾ ਤੋਂ ਵਿਧਾਇਕ ਡਾ: ਸੁਖਵਿੰਦਰ ਸੁੱਖੀ ਨੂੰ ਅਕਾਲੀ-ਬਸਪਾ ਵੱਲੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਇਸਦਾ ਐਲਾਨ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ ਸੀ।
ਇਸ ਸਾਲ ਜਨਵਰੀ 'ਚ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਭਾਰਤ ਜੋੜੋ ਯਾਤਰਾ ਦੌਰਾਨ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ ਨਾਲ ਖਾਲੀ ਹੋਈ ਸੀਟ ਲਈ 10 ਮਈ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 13 ਮਈ ਨੂੰ ਆਉਣਗੇ। ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵੱਲੋਂ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਅਤੇ ‘ਆਪ’ ਵੱਲੋਂ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਡਾ: ਸੁਖਵਿੰਦਰ ਕੁਮਾਰ ਸੁੱਖੀ ਦਾ ਪਰਿਵਾਰ ਬਸਪਾ ਨਾਲ ਜੁੜਿਆ ਹੋਇਆ ਹੈ। ਸੁੱਖੀ ਨੇ ਬਸਪਾ ਦੀ ਟਿਕਟ 'ਤੇ 2009 ਦੀ ਚੋਣ ਲੜੀ ਸੀ। ਇਸ ਤੋਂ ਬਾਅਦ ਉਹ ਬਸਪਾ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। 2017 ਵਿੱਚ ਅਕਾਲੀ ਦਲ ਨੇ ਉਨ੍ਹਾਂ ਨੂੰ ਉਮੀਦਵਾਰ ਬਣਾਇਆ ਅਤੇ ਉਹ ਬੰਗਾ ਵਿਧਾਨ ਸਭਾ ਹਲਕੇ ਤੋਂ ਜਿੱਤੇ। ਉਂਜ ਸੂਬੇ ਵਿੱਚ ਅਕਾਲੀ-ਭਾਜਪਾ ਗਠਜੋੜ ਖ਼ਿਲਾਫ਼ ਲਹਿਰ ਚੱਲ ਰਹੀ ਹੈ। 2022 ਵਿੱਚ ਪੰਜਾਬ ਵਿੱਚ ਅਕਾਲੀ ਦਲ ਦੇ ਸਿਰਫ਼ ਤਿੰਨ ਵਿਧਾਇਕ ਹੀ ਚੋਣ ਜਿੱਤੇ। ਇਨ੍ਹਾਂ ਵਿੱਚੋਂ ਇੱਕ ਨਾਂ ਸੁਖਵਿੰਦਰ ਕੁਮਾਰ ਸੁੱਖੀ ਦਾ ਹੈ। ਸੁੱਖੀ ਬੰਗਾ ਵਿਧਾਨ ਸਭਾ ਤੋਂ ਦੂਜੀ ਵਾਰ ਜਿੱਤੇ ਹਨ।
ਇਹ ਵੀ ਪੜ੍ਹੋ: Amritpal Singh Latest News: ਅੰਮ੍ਰਿਤਪਾਲ ਸਿੰਘ ਦੇ ਵਕੀਲ ਨੂੰ ਹਾਈ ਕੋਰਟ ਨੇ ਲਗਾਈ ਫਟਕਾਰ