Jalandhar Bypoll Election 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ 2023 ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ।
Trending Photos
Jalandhar Lok Sabha Bypoll Election 2023 news: ਜਲੰਧਰ ਲੋਕ ਸਭਾ ਜਿਮਨੀ ਚੋਣ 2023 ਲਈ ਵੋਟਿੰਗ ਸ਼ੁਰੂ ਹੋ ਗਈ ਹੈ ਅਤੇ ਲੋਕਾਂ ਵੱਲੋਂ ਆਪਣਾ ਕੀਮਤੀ ਵੋਟ ਦਿੱਤਾ ਜਾ ਰਿਹਾ ਹੈ। ਇਸ ਵਾਰ ਜਲੰਧਰ ਵਿਖੇ ਸਿਆਸਤ ਭਖੀ ਹੋਈ ਨਜ਼ਰ ਆ ਰਹੀ ਹੈ ਤੇ ਇਸ ਵਾਰ ਦਾ ਮੁਕਾਬਲਾ ਪੰਜਾਬ ਦੀ ਸੱਤਾਧਾਰੀ ਪਾਰਟੀ ਤੇ ਵਿਰੋਧੀ ਧਿਰਾਂ ਦੇ ਵਿਚਕਾਰ ਹੈ।
ਦੱਸ ਦਈਏ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਹੋਈ ਸੀ ਅਤੇ ਸੂਬੇ ਵਿੱਚ ਪਹਿਲੀ ਵਾਰ ਸਰਕਾਰ ਬਣਾਉਣ ਵਾਲੀ ਪਾਰਟੀ ਨੇ 117 ਵਿੱਚੋਂ 92 ਸੀਟਾਂ ਜਿੱਤੀਆਂ ਸਨ। ਹੁਣ ਦੇਖਣਾ ਇਹ ਹੋਵੇਗਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦਰਜ ਕੀਤੀ ਸੀ, ਉਹ ਮੁੜ ਜਲੰਧਰ 'ਚ ਕਰ ਪਾਏਗੀ?
ਦੂਜੇ ਪਾਸੇ ਇਹ ਵੀ ਦੱਸਿਆ ਜਾਂਦਾ ਹੈ ਕਿ ਜਲੰਧਰ 'ਚ ਕਾਂਗਰਸ ਪਾਰਟੀ ਦਾ ਦਬਦਬਾ ਹੈ ਕਿਉਂਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਲੰਧਰ ਦੀਆਂ 9 ਸੀਟਾਂ 'ਚ ਕਾਂਗਰਸ ਪਾਰਟੀ ਨੇ 5 ਸੀਟਾਂ 'ਤੇ ਜਿੱਤ ਦਰਜ ਕੀਤੀ ਸੀ ਜਦਕਿ ਆਮ ਆਦਮੀ ਪਾਰਟੀ ਨੇ ਮਹਿਜ਼ 4 ਸੀਟਾਂ 'ਤੇ ਜਿੱਤ ਦਰਜ ਕੀਤੀ ਸੀ।
ਇਸ ਵਾਰ ਹਲਕੇ ਵਿੱਚ ਕੁੱਲ 16,21,800 ਵੋਟਰ ਹਨ, ਜਿਨ੍ਹਾਂ ਵਿੱਚੋਂ 8,44,904 ਪੁਰਸ਼ ਅਤੇ 7,76,855 ਔਰਤਾਂ ਹਨ ਜਦਕਿ 41 ਟਰਾਂਸਜੈਂਡਰ ਹਨ। ਜਲੰਧਰ ਲੋਕ ਸਭਾ ਜਿਮਨੀ ਚੋਣ 2023 ਵਿੱਚ ਚਾਰ ਔਰਤਾਂ ਸਮੇਤ ਕੁੱਲ 19 ਉਮੀਦਵਾਰ ਮੈਦਾਨ ਵਿੱਚ ਮੌਜੂਦ ਹਨ।
ਇਹ ਵੀ ਪੜ੍ਹੋ: Jalandhar bypoll 2023 live Updates: जालंधर की इस सियासी जंग में किस पार्टी का लहराएगा परचम?
ਦੱਸਣਯੋਗ ਹੈ ਕਿ 14 ਜਨਵਰੀ 2023 ਨੂੰ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਦੌਰਾਨ ਸੰਤੋਖ ਸਿੰਘ ਚੌਧਰੀ ਦੀ ਅਚਾਨਕ ਮੌਤ ਹੋ ਗਈ ਸੀ, ਜਿਸ ਕਾਰਨ ਜਲੰਧਰ 'ਚ ਜਿਮਨੀ ਚੋਣ ਹੋ ਰਹੀ ਹੈ।
ਜਲੰਧਰ ਲੋਕ ਸਭਾ ਜ਼ਿਮਨੀ ਚੋਣ 2023 ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Imran Khan Arrested News: ਹਾਈ ਕੋਰਟ ਦੇ ਬਾਹਰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕੀਤਾ ਗ੍ਰਿਫਤਾਰ
(For more news apart from Jalandhar Lok Sabha Bypoll Election 2023 news, stay tuned to Zee PHH)