Phagwara Protest: ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਦਾ ਜਲੰਧਰ-ਲੁਧਿਆਣਾ ਹਾਈਵੇ ਜਾਮ ਦੂਜੇ ਦਿਨ ਵੀ ਜਾਰੀ
Phagwara Protest: ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਨਾ ਹੋਣ ਕਾਰਨ ਰੋਸ ਵਜੋਂ ਕਿਸਾਨਾਂ ਦਾ ਫਗਵਾੜਾ ਵਿੱਚ ਧਰਨਾ ਦੂਜੇ ਦਿਨ ਵਿੱਚ ਦਾਖਲ ਹੋ ਗਿਆ ਹੈ।
Phagwara Protest: ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਨਾ ਹੋਣ ਕਾਰਨ ਰੋਸ ਵਜੋਂ ਕਿਸਾਨਾਂ ਦਾ ਫਗਵਾੜਾ ਵਿੱਚ ਧਰਨਾ ਦੂਜੇ ਦਿਨ ਵਿੱਚ ਦਾਖਲ ਹੋ ਗਿਆ ਹੈ। ਕਿਸਾਨ ਵੱਲੋਂ ਫਗਵਾੜਾ ਵਿੱਚ ਜਲੰਧਰ-ਲੁਧਿਆਣਾ ਹਾਈਵੇ ਜਾਮ ਕੀਤਾ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਦੋਆਬਾ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੋਵੇਂ ਜਥੇਬੰਦੀਆਂ ਵੱਲੋਂ ਸਾਂਝੇ ਰੂਪ ਵਿੱਚ ਧਰਨਾ ਲਗਾਇਆ ਗਿਆ ਹੈ।
ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਜਿੰਨਾ ਚਿਰ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਉੱਨਾ ਚਿਰ ਇਹ ਧਰਨਾ ਜਾਰੀ ਰਹੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਗਵਾੜਾ ਵਿੱਚ ਸ਼ੂਗਰ ਮਿੱਲ ਨੇੜੇ ਪੁੱਜਣ ਤਾਂ ਕਿ ਸਰਕਾਰ ਨੂੰ ਜਗਾਇਆ ਜਾ ਸਕੇ।
ਪੰਜਾਬ ਦੇ ਕਿਸਾਨਾਂ ਨੇ ਫਗਵਾੜਾ-ਜਲੰਧਰ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਹੈ। ਸੜਕ ਵਿਚਾਲੇ ਟਰਾਲੀਆਂ ਖੜ੍ਹੀਆਂ ਕਰਕੇ ਨੈਸ਼ਨਲ ਹਾਈਵੇਅ ਨੂੰ ਦੋਵੇਂ ਪਾਸੇ ਤੋਂ ਬੰਦ ਕਰ ਦਿੱਤਾ ਗਿਆ ਹੈ। ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨ ਪਰੇਸ਼ਾਨ ਹਨ। ਕਿਸਾਨ ਜਥੇਬੰਦੀਆਂ ਦੇ ਲੋਕ ਵੱਡੀ ਗਿਣਤੀ ਵਿੱਚ ਇਕੱਠੇ ਹੋ ਗਏ ਅਤੇ ਧਰਨਾ ਦਿੱਤਾ। ਕਿਸਾਨਾਂ ਦੀ ਮੁੱਖ ਮੰਗ ਝੋਨੇ ਦੀ ਖਰੀਦ ਅਤੇ ਡੀਏਪੀ ਦੀ ਸਪਲਾਈ ਹੈ।
ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਖਰੀਦ ਅਤੇ ਲਿਫਟਿੰਗ ਨੂੰ ਲੈ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਲਗਾਤਾਰ ਵੱਧ ਰਹੀਆਂ ਹਨ। ਸਰਕਾਰ ਸਮੱਸਿਆਵਾਂ ਹੱਲ ਕਰਨ ਤੋਂ ਝਿਜਕ ਰਹੀ ਹੈ। ਉਨ੍ਹਾਂ ਨੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ : Punjab Mega PTM: ਅੱਜ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਹੋਵੇਗੀ ਮੈਗਾ PTM, ਸਾਰੇ ਮੰਤਰੀ ਤੇ ਵਿਧਾਇਕ ਹੋਣਗੇ ਸ਼ਾਮਲ
ਜਦੋਂ ਤੱਕ ਸਰਕਾਰ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਸ਼ੁਰੂ ਨਹੀਂ ਕਰਦੀ, ਧਰਨਾ ਜਾਰੀ ਰਹੇਗਾ। ਇਸ ਕਾਰਨ ਹਾਈਵੇਅ ਉਤੇ ਆਉਣ-ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਕਾਬਿਲੇਗੌਰ ਹੈ ਕਿ ਸੋਮਵਾਰ ਨੂੰ ਕਿਸਾਨ ਜਥੇਬੰਦੀ ਨੇ ਲੁਧਿਆਣਾ-ਜਲੰਧਰ ਨੈਸ਼ਨਲ ਹਾਈਵੇ 'ਤੇ ਜਲੰਧਰ ਦੇ ਧਨੋਵਾਲੀ ਨੇੜੇ ਧਰਨਾ ਸ਼ੁਰੂ ਕੀਤਾ ਸੀ। ਇਸ ਤੋਂ ਬਾਅਦ ਧਰਨਾ ਚੁੱਕ ਲਿਆ ਗਿਆ ਸੀ।
ਇਹ ਵੀ ਪੜ੍ਹੋ : Ram Rahim Update: ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ! ਸਰਕਾਰ ਨੇ ਬੇਅਦਬੀ ਮਾਮਲਿਆਂ 'ਚ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ