Jalandhar Car Fire News: ਜਲੰਧਰ-ਲੁਧਿਆਣਾ ਹਾਈਵੇਅ `ਤੇ ਚੱਲਦੀ ਕਾਰ ਨੂੰ ਲੱਗੀ ਅੱਗ! ਵਾਲ-ਵਾਲ ਬਚੇ ਲੋਕ
Jalandhar Ludhiana Highway Car Fire News: ਕਾਰ ਨੂੰ ਅੱਗ ਲੱਗਣ ਤੋਂ ਬਾਅਦ ਹਾਈਵੇਅ `ਤੇ ਧੂੰਆਂ ਦੂਰ-ਦੂਰ ਤੱਕ ਫੈਲ ਗਿਆ। ਗੱਡੀ ਨੂੰ ਅੱਗ ਲੱਗੀ ਦੇਖ ਕੇ ਹਾਈਵੇਅ `ਤੇ ਗੱਡੀਆਂ ਰੁਕ ਗਈਆਂ ਅਤੇ ਲੰਮਾ ਜਾਮ ਲੱਗ ਗਿਆ।
Jalandhar Ludhiana Highway Car Fire News: ਜਲੰਧਰ-ਲੁਧਿਆਣਾ ਮੁੱਖ ਮਾਰਗ 'ਤੇ (Jalandhar Ludhiana Highway Car Fire) ਹਵੇਲੀ ਨੇੜੇ ਬੀਤੀ ਦੇਰ ਸ਼ਾਮ ਚੱਲਦੀ ਕਾਰ ਨੂੰ ਅੱਗ ਲੱਗ ਗਈ। ਕਾਰ ਵਿੱਚ ਇੱਕ ਨੌਜਵਾਨ ਅਤੇ ਇੱਕ ਬਜ਼ੁਰਗ ਔਰਤ ਸਵਾਰ ਸਨ। ਕਾਰ ਨੂੰ ਅੱਗ ਲੱਗਣ ਤੋਂ ਬਾਅਦ ਹਾਈਵੇਅ 'ਤੇ ਧੂੰਆਂ ਦੂਰ-ਦੂਰ ਤੱਕ ਫੈਲ ਗਿਆ। ਗੱਡੀ ਨੂੰ ਅੱਗ ਲੱਗੀ ਦੇਖ ਕੇ ਹਾਈਵੇਅ 'ਤੇ ਗੱਡੀਆਂ ਰੁਕ ਗਈਆਂ ਅਤੇ ਲੰਮਾ ਜਾਮ ਲੱਗ ਗਿਆ। ਇਸ ਦੇ ਨਾਲ ਹੀ ਸੜਕ 'ਤੇ ਭਾਰੀ ਭੀੜ ਵੀ ਇਕੱਠੀ ਹੋ ਗਈ। ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ।
ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਕਾਰ 'ਚ ਲੱਗੀ ਅੱਗ 'ਤੇ ਕਾਬੂ ਪਾਇਆ। ਕਾਰ ਚਲਾ ਰਹੇ ਨੌਜਵਾਨ ਨੇ ਦੱਸਿਆ ਕਿ ਜਦੋਂ ਉਹ ਹਵੇਲੀ ਨੇੜੇ ਪਹੁੰਚਿਆ ਤਾਂ ਅਚਾਨਕ ਕਾਰ ਗਰਮ ਹੋ ਗਈ। ਅੰਦਰੋਂ ਸੜਨ ਦੀ ਬਦਬੂ ਆਉਣ ਲੱਗੀ। ਉਸ ਨੇ ਤੁਰੰਤ ਕਾਰ ਸਾਈਡ 'ਤੇ ਰੋਕ ਦਿੱਤੀ। ਇਸ ਤੋਂ ਬਾਅਦ ਉਹ ਅਤੇ ਬਜ਼ੁਰਗ ਔਰਤ ਕਾਰ ਤੋਂ ਬਾਹਰ ਆ ਗਏ। ਇਸ ਦੌਰਾਨ ਕਾਰ 'ਚੋਂ ਧੂੰਆਂ ਨਿਕਲਣ ਲੱਗਾ। ਕਾਰ 'ਚੋਂ ਅੱਗ (Jalandhar Ludhiana Highway Car Fire) ਦੀਆਂ ਲਪਟਾਂ ਨਿਕਲਣ ਲੱਗੀਆਂ।
ਇਹ ਵੀ ਪੜ੍ਹੋ: Himachal Pradesh News: CBI ਨੇ ਹਿਮਾਚਲ ਪੁਲਿਸ ਕਾਂਸਟੇਬਲ ਭਰਤੀ ਪ੍ਰੀਖਿਆ ਮਾਮਲੇ 'ਚ FIR ਕੀਤੀ ਦਰਜ
ਨੈਸ਼ਨਲ ਹਾਈਵੇਅ 'ਤੇ ਕਾਰ ਨੂੰ ਅੱਗ ਲੱਗਣ ਤੋਂ ਬਾਅਦ ਮੌਕੇ 'ਤੇ ਧੂੰਆਂ ਇਕੱਠਾ ਹੋ ਗਿਆ, ਜੋ ਦੂਰ-ਦੂਰ ਤੱਕ ਫੈਲ ਗਿਆ। ਧੂੰਏਂ ਕਾਰਨ ਕਾਰ ਦੀ ਅੱਗ ਬੁਝਾਉਣ ਤੱਕ ਕੋਈ ਹਾਦਸਾ ਨਹੀਂ ਹੋਇਆ, ਫਿਰ ਜਲੰਧਰ ਤੋਂ ਲੁਧਿਆਣਾ ਜਾਣ ਵਾਲੀ ਹਾਈਵੇਅ ਲੇਨ ਨੂੰ ਬੰਦ ਰੱਖਿਆ ਗਿਆ।
ਮੌਕੇ 'ਤੇ ਪਹੁੰਚੀ ਪੁਲਸ ਨੇ ਇਕ ਤਰਫਾ ਆਵਾਜਾਈ ਰੋਕ ਦਿੱਤੀ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਬੜੀ ਮੁਸ਼ਕਲ ਨਾਲ ਅੱਗ 'ਤੇ ਕਾਬੂ ਪਾਇਆ। ਇਸ ਤੋਂ ਬਾਅਦ ਉਥੇ ਮੌਜੂਦ ਪੁਲਿਸ ਨੇ ਆਵਾਜਾਈ ਚਾਲੂ ਕਰਵਾਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੱਡੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਕਾਰ ਨੂੰ ਅੱਗ ਲੱਗਣ ਕਾਰਨ ਨੈਸ਼ਨਲ ਹਾਈਵੇ ਜਾਮ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਕਾਰ ਫਗਵਾੜਾ ਤੋਂ ਜਲੰਧਰ ਸ਼ਹਿਰ ਵੱਲ ਆ ਰਹੀ ਸੀ।
( ਚੰਦਰ ਮੜੀਆ ਦੀ ਰਿਪੋਰਟ)