Jalandhar Model Town Robbers News: ਜਲੰਧਰ ਸ਼ਹਿਰ ਵਿੱਚ ਚੋਰੀਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਦਾ ਗ੍ਰਾਫ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਅੱਜ ਸ਼ਹਿਰ ਦੇ ਪੌਸ਼ ਇਲਾਕੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਮਾਡਲ ਟਾਊਨ ਇਲਾਕੇ ਵਿੱਚ ਦਿਨ ਦਿਹਾੜੇ ਲੁਟੇਰਿਆਂ ਨੇ ਇੱਕ ਲੜਕੇ ਨੂੰ ਪਿਸਤੌਲ ਦਿਖਾ ਕੇ ਸਵਿਫਟ ਕਾਰ ਖੋਹ ਲਈ ਅਤੇ ਫ਼ਰਾਰ ਹੋ ਗਏ।


COMMERCIAL BREAK
SCROLL TO CONTINUE READING

ਪ੍ਰਾਪਤ ਜਾਣਕਾਰੀ ਅਨੁਸਾਰ ਮਾਡਲ ਟਾਊਨ ਇਲਾਕੇ ਵਿੱਚ ਸਵਿਫਟ ਕਾਰ ਸਵਾਰ ਇੱਕ ਨੌਜਵਾਨ ਤੋਂ ਪਿਸਤੌਲ ਦੀ ਨੋਕ ’ਤੇ ਕਾਰ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ।ਕਾਰ ਸਵਾਰ ਵਿਅਕਤੀ ਦੀ ਪਛਾਣ ਲਕਸ਼ੈ ਵਾਸੀ ਜੀਟੀਬੀ ਨਗਰ ਵਜੋਂ ਹੋਈ ਹੈ। ਲਕਸ਼ੈ ਨੇ ਦੱਸਿਆ ਕਿ ਉਹ ਫੋਟੋਸਟੇਟ ਕਰਵਾਉਣ ਲਈ ਮਾਡਲ ਟਾਊਨ ਗੁਰਦੁਆਰੇ ਨੇੜੇ ਰੁਕਿਆ ਸੀ। ਉਦੋਂ ਹੀ ਪੈਦਲ ਆਏ 3 ਨੌਜਵਾਨ ਉਸ ਦੀ ਕਾਰ ਦੇ ਨੇੜੇ ਆਏ ਅਤੇ ਉਸ ਦੇ ਮੱਥੇ 'ਤੇ ਪਿਸਤੌਲ ਰੱਖ ਕੇ ਕਾਰ ਲੁੱਟ ਲਈ ਅਤੇ ਫਰਾਰ ਹੋ ਗਏ।


ਇਹ ਵੀ ਪੜ੍ਹੋ: Punjab News: ਲੁਟੇਰਿਆਂ ਦੇ ਹੌਂਸਲੇ ਬੁਲੰਦ! ਸਾਬਕਾ ਐੱਮ ਸੀ ਦਾ ਕੁੜਤਾ ਪਾੜ ਲੈ ਗਏ ਹਜ਼ਾਰਾਂ ਰੁਪਏ

ਜਿਸ ਤੋਂ ਬਾਅਦ ਉਕਤ ਲੁਟੇਰਿਆਂ ਨੇ ਨੌਜਵਾਨ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ। ਇਸ ਘਟਨਾ ਨੂੰ ਲੈ ਕੇ ਇਲਾਕੇ 'ਚ ਹੜਕੰਪ ਮੱਚ ਗਿਆ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਇੰਚਾਰਜ ਮੌਕੇ 'ਤੇ ਪਹੁੰਚੇ। ਥਾਣਾ ਇੰਚਾਰਜ ਦਾ ਕਹਿਣਾ ਹੈ ਕਿ ਪੀੜਤ ਨੌਜਵਾਨ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਲਾਕੇ 'ਚ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।


ਇਹ ਵੀ ਪੜ੍ਹੋ: Punjab News: ਮਲੌਟ 'ਚ ਦੋ ਕਬਾੜੀਆਂ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ! ਤਸਵੀਰਾਂ ਸੀਸੀਟੀਵੀ 'ਚ ਕੈਦ 


ਲੁਟੇਰਿਆਂ ਨੇ ਉਸ ਨੂੰ ਬਾਹਰ ਆਉਣ ਲਈ ਕਿਹਾ। ਜਦੋਂ ਉਸਨੇ ਇਨਕਾਰ ਕੀਤਾ ਤਾਂ ਉਸਨੇ ਆਪਣਾ ਪਿਸਤੌਲ ਕੱਢ ਲਿਆ ਅਤੇ ਉਸਨੂੰ ਕਿਹਾ ਕਿ ਚੁੱਪਚਾਪ ਬਾਹਰ ਆ ਜਾਓ ਨਹੀਂ ਤਾਂ ਉਸਨੂੰ ਗੋਲੀ ਮਾਰਨੀ ਪੈ ਸਕਦੀ ਹੈ। ਇਸ ਤੋਂ ਬਾਅਦ ਲੁਟੇਰੇ ਕਾਰ ਲੈ ਕੇ ਫ਼ਰਾਰ ਹੋ ਗਏ। ਇਸ ਤੋਂ ਬਾਅਦ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਘਟਨਾ ਸਥਾਨ ਦੇ ਆਸਪਾਸ ਲੱਗੇ ਸੀਸੀਟੀਵੀ ਫੁਟੇਜ ਨੂੰ ਖੰਗਾਲ ਰਹੀ ਹੈ।
 


(ਜਲੰਧਰ ਤੋਂ ਸੁਨੀਲ ਮਹਿੰਦਰੂ ਦੀ ਰਿਪਰੋਟ)