Jalandhar Nagar Nigam Result: ਨਗਰ ਨਿਗਮ ਜਲੰਧਰ ਦੇ ਚੋਣ ਨਤੀਜੇ; ਆਮ ਆਦਮੀ ਪਾਰਟੀ ਨੇ 38 ਵਾਰਡਾਂ `ਤੇ ਬਣਾਈ ਲੀਡ
Jalandhar Nagar Nigam Result: ਜਲੰਧਰ ਦੇ 71 ਵਾਰਡਾਂ ਵਿੱਚ ਨਗਰ ਨਿਗਮ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਚੋਣਾਂ ਲੜ ਰਹੇ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੁਣ ਸਾਹਮਣੇ ਆਉਣ ਲੱਗਾ ਹੈ।
Jalandhar Nagar Nigam Result: ਜਲੰਧਰ ਦੇ 71 ਵਾਰਡਾਂ ਵਿੱਚ ਨਗਰ ਨਿਗਮ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਚੋਣਾਂ ਲੜ ਰਹੇ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੁਣ ਸਾਹਮਣੇ ਆਉਣ ਲੱਗਾ ਹੈ। ਇੱਥੇ ਆਮ ਆਦਮੀ ਪਾਰਟੀ ਦੀ ਲਹਿਰ ਦੇਖਣ ਨੂੰ ਮਿਲੀ। ਪਾਰਟੀ ਨੇ 71 'ਚੋਂ 38 ਵਾਰਡਾਂ 'ਤੇ ਜਿੱਤ ਹਾਸਲ ਕੀਤੀ ਹੈ। ਜਦਕਿ ਕਾਂਗਰਸ ਪਾਰਟੀ ਦੂਜੇ ਸਥਾਨ ਉਤੇ ਰਹੀ।
ਕਾਂਗਰਸ ਨੇ 71 ਵਿੱਚੋਂ 17 ਸੀਟਾਂ ਜਿੱਤੀਆਂ ਹਨ। ਜਦੋਂਕਿ ਭਾਜਪਾ ਨੂੰ ਸਿਰਫ਼ 13 ਸੀਟਾਂ 'ਤੇ ਹੀ ਸੰਤੁਸ਼ਟ ਹੋਣਾ ਪਿਆ। ਹੁਣ ਤੱਕ ਇੱਥੇ 2 ਆਜ਼ਾਦ ਉਮੀਦਵਾਰ ਵੀ ਜਿੱਤ ਚੁੱਕੇ ਹਨ। ਜਲੰਧਰ 'ਚ ਸਵੇਰੇ 7 ਵਜੇ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ। ਠੰਢ ਦੇ ਬਾਵਜੂਦ ਲੋਕਾਂ ਨੇ ਉਤਸ਼ਾਹ ਨਾਲ ਵੋਟਾਂ ਪਾਈਆਂ। ਭਾਵੇਂ ਸ਼ੁਰੂਆਤ 'ਚ ਵੋਟਿੰਗ ਪ੍ਰਤੀਸ਼ਤ ਘੱਟ ਰਹੀ ਪਰ ਜਿਵੇਂ-ਜਿਵੇਂ ਦਿਨ ਚੜ੍ਹਦਾ ਗਿਆ, ਵੋਟਰਾਂ 'ਚ ਵੋਟ ਪਾਉਣ ਲਈ ਕਾਫੀ ਭੀੜ ਦੇਖਣ ਨੂੰ ਮਿਲੀ ਅਤੇ ਵੋਟ ਪ੍ਰਤੀਸ਼ਤ 'ਚ ਉਛਾਲ ਦੇਖਣ ਨੂੰ ਮਿਲਿਆ।
ਜਲੰਧਰ 'ਚ ਕਈ ਥਾਵਾਂ 'ਤੇ ਛੋਟੀਆਂ-ਮੋਟੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਵੋਟਾਂ ਦੌਰਾਨ 7,29, 658 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ, ਜਿਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਸ਼ਨਿੱਚਰਵਾਰ ਨੂੰ ਪੰਜਾਬ ਦੇ 5 ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਨਿਗਮ ਚੋਣਾਂ ਲਈ ਵੋਟਿੰਗ ਹੋਈ।
ਇਹ ਵੀ ਪੜ੍ਹੋ : Punjab News: ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ
ਇਨ੍ਹਾਂ 5 ਸ਼ਹਿਰਾਂ ਵਿੱਚ 37 ਲੱਖ, 32 ਹਜ਼ਾਰ ਕੁੱਲ੍ਹ ਵੋਟਰਾਂ ਵੱਲੋਂ ਮਤਦਾਨ ਕੀਤਾ ਗਿਆ। ਕਾਬਿਲੇਗੌਰ ਹੈ ਕਿ ਇਨ੍ਹਾਂ ਵੋਟਰਾਂ ਵਿਚੋਂ 19 ਲੱਖ, 55 ਹਜ਼ਾਰ ਮਰਦ ਵੋਟਰ ਤੇ 17 ਲੱਖ, 75 ਹਜ਼ਾਰ ਔਰਤਾਂ ਵੋਟਰ ਹਨ। ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਸੀ, ਇਸ ਵਾਰ ਵੋਟਿੰਗ ਲਈ 1 ਘੰਟਾ ਸਮਾਂ ਵਧਾਇਆ ਗਿਆ ਸੀ। ਅੱਜ ਪੰਜਾਬ ਵਿੱਚ ਕਿਤੇ-ਕਿਤੇ ਛੋਟੀਆਂ ਘਟਨਾਵਾਂ ਤੋਂ ਇਲਾਵਾ ਅਮਨੋ-ਅਮਾਨ ਨਾਲ ਚੋਣ ਪ੍ਰਕਿਰਿਆ ਨੇਪਰੇ ਚੜ੍ਹੀ।
ਇਹ ਵੀ ਪੜ੍ਹੋ : Ludhiana News: ਵਿਧਾਇਕ ਅਸ਼ੋਕ ਪਰਾਸ਼ਰ ਦੀ ਪਤਨੀ ਹਾਰੀ, ਸਾਬਕਾ ਮੰਤਰੀ ਦੀ ਪਤਨੀ ਨੂੰ ਵੀ ਵੇਖਣਾ ਪਿਆ ਹਾਰ ਦਾ ਮੂੰਹ