Jalandhar News: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi Rally in Punjab)  ਅੱਜ ਜਲੰਧਰ ਦੇ ਦੌਰੇ 'ਤੇ ਹਨ। ਜਲੰਧਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਤੋਂ ਪਹਿਲਾਂ ਪੁਲਿਸ ਨੇ ਕਿਸਾਨ ਯੂਨੀਅਨ ਕਾਦੀਆ ਦੇ ਆਗੂ ਅਮਰੀਕ ਸਿੰਘ ਨੂੰ ਹਿਰਾਸਤ 'ਚ ਲੈ ਲਿਆ। ਪ੍ਰਧਾਨ ਮੰਤਰੀ ਤੋਂ ਕੁਝ ਸਵਾਲ ਪੁੱਛਣੇ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਸਵੇਰ ਤੋਂ ਹੀ ਨਜ਼ਰਬੰਦ ਕਰ ਦਿੱਤਾ ਹੈ।


COMMERCIAL BREAK
SCROLL TO CONTINUE READING

ਪ੍ਰਧਾਨ ਮੰਤਰੀ (PM Modi Rally in Punjab)  ਦੇ ਆਉਣ ਤੋਂ ਪਹਿਲਾਂ ਹੀ ਪੁਲਿਸ ਨੇ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਸ਼ੁੱਕਰਵਾਰ ਸਵੇਰੇ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਛਿਆਣਾ ਨੂੰ ਉਨ੍ਹਾਂ ਦੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।


ਇਹ ਵੀ ਪੜ੍ਹੋ: Derabassi Accident: ਕਾਰ ਤੇ ਮੋਟਰ ਸਾਈਕਲ ਦੀ ਟੱਕਰ, ਤੇਜ਼ ਰਫਤਾਰ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ

ਸੂਤਰਾਂ ਅਨੁਸਾਰ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ (PM Modi Rally in Punjab)  ਰੈਲੀ ਵਿੱਚ ਰੋਸ ਪ੍ਰਦਰਸ਼ਨ ਕਰਨ ਤੋਂ ਰੋਕਣ ਲਈ ਪੁਲੀਸ ਪ੍ਰਸ਼ਾਸਨ ਨੇ ਭਾਰਤੀ ਕਿਸਾਨ ਯੂਨੀਅਨ ਦੇ ਅਮਰੀਕ ਸਿੰਘ ਨੂੰ ਪਿੰਡ ਭਾਰ ਸਿੰਘ ਪੁਰਾ ਵਿੱਚ ਉਸ ਦੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਕਿਸਾਨਾਂ ਨੇ ਪੀਐਮ ਮੋਦੀ ਨੂੰ ਸਵਾਲ ਪੁੱਛਣ ਦਾ ਐਲਾਨ ਕੀਤਾ ਹੈ, ਜਿਸ ਕਾਰਨ ਕਿਸਾਨਾਂ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ। 


ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਬੋਲਦਿਆਂ ਕਿਹਾ ਕੀ ਬੀਤੇ ਦਿਨੀਂ ਵੀ ਸਾਡੇ ਕਿਸਾਨਾਂ ਵੱਲੋਂ ਪ੍ਰਧਾਨਮੰਤਰੀ (PM Modi Rally in Punjab)  ਨੂੰ ਸਵਾਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਅੱਜ ਵੀ ਸਾਡੇ ਕਿਸਾਨ ਵੱਖ -ਵੱਖ ਥਾਵਾਂ ਤੋਂ ਰਵਾਨਾ ਹੋਣਗੇ ਤਾਂ ਕੀ ਪ੍ਰਧਾਨਮੰਤਰੀ ਤੋਂ ਕਿਸਾਨਾਂ ਪ੍ਰਤੀ ਸਵਾਲ ਕੀਤੇ ਜਾ ਸਕਣ ਪਰ ਭਾਜਪਾ ਦੇ ਕਿਸੇ ਵੀ ਆਗੂ ਕੋਲ ਸਾਡੇ ਕਿਸਾਨਾਂ ਪ੍ਰਤੀ ਕੋਈ ਜਵਾਬ ਨਹੀਂ ਹੈ। ਕਿਸਾਨ ਵੀਰਵਾਰ ਨੂੰ ਪੀਐਮ ਮੋਦੀ ਨੂੰ ਸਵਾਲ ਪੁੱਛਣ ਲਈ ਪਟਿਆਲਾ ਵੀ ਪਹੁੰਚੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਹਾਈਵੇਅ 'ਤੇ ਰੋਕ ਲਿਆ।


ਇਹ ਵੀ ਪੜ੍ਹੋ: Samrala Accident Video: ਡਰਾਈਵਰ ਦੀ ਅੱਖ ਲੱਗਣ ਨਾਲ ਨਹਿਰ 'ਚ ਡਿੱਗੀ ਸਵਾਰੀਆਂ ਨਾਲ ਭਰੀ ਮਹਿੰਦਰਾ ਪਿਕਅੱਪ,1 ਬੱਚੇ ਸਮੇਤ 5 ਡੁੱਬੇ