Punjab News: ED ਵੱਲੋਂ ਗ੍ਰਿਫ਼ਤਾਰ ਕੀਤੇ ਗਏ AAP ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ PGI ਵਿੱਚ ਦਾਖ਼ਲ
Jalandhar Jaswant Singh News: ਕਰੀਬ 6 ਘੰਟੇ ਬਾਅਦ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।ਸਿਵਲ ਹਸਪਤਾਲ ਜਲੰਧਰ ਦੇ ਡਾਕਟਰ ਨੇ ਇਸ ਦੀ ਪੁਸ਼ਟੀ ਕੀਤੀ ਹੈ।
Jalandhar Jaswant Singh News: ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਪੀ.ਜੀ.ਆਈ. ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦਿਲ ਦੀ ਧੜਕਣ ਵਧਣ 'ਤੇ ਉਹਨਾਂ ਨੂੰ ਮੁਹਾਲੀ ਦੇ ਜਨਰਲ ਹਸਪਤਾਲ ਲਿਜਾਇਆ ਗਿਆ ਪਰ ਦੇਰ ਰਾਤ ਉਹਨਾਂ ਨੂੰ ਪੀਜੀਆਈ ਐਮਰਜੈਂਸੀ ਵਿੱਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਹੁਣ ਉਹਨਾਂ ਨੂੰ ਪੀਜੀਆਈ ਦੇ ਐਡਵਾਂਸਡ ਕਾਰਡੀਆਕ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਹੁਣ ਉਹਨਾਂ ਦੀ ਹਾਲਤ ਸਥਿਰ ਹੈ।
ਇਸ ਤੋਂ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਜਲੰਧਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਹਨ। ਉਸ ਨੂੰ ਸ਼ਾਮ ਕਰੀਬ 6 ਵਜੇ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਸੀ। ਜਿਸ ਤੋਂ ਬਾਅਦ ਕਰੀਬ 6 ਘੰਟੇ ਬਾਅਦ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਸਿਵਲ ਹਸਪਤਾਲ ਜਲੰਧਰ ਦੇ ਡਾਕਟਰ ਨੇ ਇਸ ਦੀ ਪੁਸ਼ਟੀ ਕੀਤੀ ਸੀ। ਉਸ ਤੋਂ ਬਾਅਦ ਜਸਵੰਤ ਸਿੰਘ ਗੱਜਣ ਮਾਜਰਾ ਰਾਤ ਨੂੰ ਲਗਭਗ 2:00 ਵਜੇ ਪੀਜੀਆਈ, ਚੰਡੀਗੜ੍ਹ ਲਿਆਂਦਾ ਗਿਆ। ਉਹ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਹਨ।
ਦੱਸ ਦਈਏ ਕਿ ਬੀਤੇ ਦਿਨੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫਤਾਰ ਕੀਤਾ ਸੀ। ਜਦੋਂ ਈਡੀ ਨੇ ਉਹਨਾਂ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਹ ਸੰਗਰੂਰ ਵਿੱਚ ਵਰਕਰਾਂ ਨਾਲ ਮੀਟਿੰਗ ਕਰ ਰਹੇ ਸੀ। ਉਹ ਸੰਗਰੂਰ ਜ਼ਿਲ੍ਹੇ ਦੀ ਅਮਰਗੜ੍ਹ ਸੀਟ ਤੋਂ ਵਿਧਾਇਕ ਹਨ। ਸ਼ਾਮ ਕਰੀਬ 5.30 ਵਜੇ ਈਡੀ ਦੀ ਟੀਮ ਵਿਧਾਇਕ ਦਾ ਮੈਡੀਕਲ ਕਰਵਾਉਣ ਸਿਵਲ ਹਸਪਤਾਲ ਪਹੁੰਚੀ।
ਇਹ ਵੀ ਪੜ੍ਹੋ Ludhiana News: ਲੁਧਿਆਣਾ 'ਚ ਮਨੀ ਐਕਸਚੇਂਜਰ ਦੀ ਕੁੱਟਮਾਰ, ਦੁਕਾਨਦਾਰ 'ਤੇ ਠੱਗੀ ਮਾਰਨ ਦੇ ਦੋਸ਼
ਉਸ ਨੂੰ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ। ਹਾਲਾਂਕਿ ਉਸ ਸਮੇਂ ਵਿਧਾਇਕ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ। ਪਹਿਲਾਂ ਸੂਚਨਾ ਸੀ ਕਿ ਵਿਧਾਇਕ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ। ਪਰ ਸੋਮਵਾਰ ਨੂੰ ਈਡੀ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਗ੍ਰਿਫਤਾਰੀ ਤੋਂ ਬਾਅਦ ਉਸ ਨੂੰ ਭਾਰੀ ਸੁਰੱਖਿਆ ਵਿਚਕਾਰ ਈਡੀ ਦੇ ਜਲੰਧਰ ਦਫਤਰ ਲਿਆਂਦਾ ਗਿਆ। ਇੱਥੇ ਈਡੀ ਦੇ ਅਧਿਕਾਰੀ ਉਸ ਤੋਂ ਪੁੱਛਗਿੱਛ ਕਰ ਰਹੇ ਹਨ। ਦੂਜੇ ਪਾਸੇ ਵਿਧਾਇਕ ਦੀ ਗ੍ਰਿਫਤਾਰੀ ਦੀ ਖਬਰ ਫੈਲਦੇ ਹੀ ਜਲੰਧਰ 'ਚ ਈਡੀ ਦਫਤਰ ਦੇ ਬਾਹਰ 'ਆਪ' ਵਰਕਰਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਸੀ।
ਵਿਧਾਇਕ ਜਸਵੰਤ 'ਤੇ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਦੋਸ਼ ਹੈ। ਏਜੰਸੀ ਪਹਿਲਾਂ ਵੀ ਕਈ ਵਾਰ ਜਾਂਚ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ਈਡੀ ਨੇ ਸਤੰਬਰ ਮਹੀਨੇ ਗੱਜਣਮਾਜਰਾ ਦੇ ਘਰ ਛਾਪਾ ਮਾਰਿਆ ਸੀ। ਈਡੀ ਦੇ ਅਧਿਕਾਰੀਆਂਨੇ ਕਰੀਬ 14 ਘੰਟੇ ਤੱਕ ਉਸ ਦੇ ਘਰ ਦੀ ਤਲਾਸ਼ੀ ਲਈ। ਸੂਤਰਾਂ ਮੁਤਾਬਕ ਮਾਜਰਾ ਨੂੰ ਪਹਿਲਾਂ ਈਡੀ ਨੇ ਪੁੱਛਗਿੱਛ ਲਈ ਹੀ ਬੁਲਾਇਆ ਸੀ। ਪਰ ਸੋਮਵਾਰ ਨੂੰ ਈਡੀ ਨੇ ਉਸਨੂੰ ਅਚਾਨਕ ਹਿਰਾਸਤ ਵਿੱਚ ਲੈ ਲਿਆ।
(ਸੁਨੀਲ ਮਹਿੰਦਰੂ ਦੀ ਰਿਪੋਰਟ)