Punjab's Jalandhar News: ਜਲੰਧਰ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਿਹੰਗ ਸਿੰਘਾਂ ਵੱਲੋਂ ਮਾਡਲ ਟਾਊਨ ਦੇ ਗੁਰੂ ਘਰ 'ਚ ਕੁਰਸੀਆਂ, ਬੈਂਚ ਅਤੇ ਸੋਫਿਆਂ ਨੂੰ ਬਾਹਰ ਕਢਵਾਇਆ ਗਿਆ ਅਤੇ ਉਨ੍ਹਾਂ ਨੂੰ ਅੱਗ ਲਗਾ ਦਿੱਤੀ ਗਈ। 


COMMERCIAL BREAK
SCROLL TO CONTINUE READING

ਜਦੋਂ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਵਾਇਰਲ ਹੋਈ ਤਾਂ ਕੁੱਝ ਸਿੱਖ ਜਥੇਬੰਦੀਆਂ ਵੱਲੋਂ ਇਸਦਾ ਸਮਰਥਨ ਕੀਤਾ ਗਿਆ ਜਦਕਿ ਕੁਝ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।  


ਇਹ ਘਟਨਾ ਸੋਮਵਾਰ ਦੀ ਸ਼ਾਮ ਨੂੰ ਵਾਪਰੀ ਅਤੇ ਇਸ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।  


ਇਹ ਮਾਮਲਾ ਜਲੰਧਰ ਦੇ ਮਾਡਲ ਟਾਊਨ ਤੋਂ ਸਾਹਮਣੇ ਆਇਆ ਹੈ ਜਿੱਥੇ ਕੁਝ ਨਿਹੰਗ ਸਿੰਘਾਂ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਪਈਆਂ ਕੁਰਸੀਆਂ ਅਤੇ ਸੋਫਿਆਂ ਨੂੰ ਬਾਹਰ ਕੱਢ ਕੇ ਅੱਗ ਲਗਾ ਦਿੱਤੀ ਗਈ। 


ਜਦੋਂ ਗੁਰਦੁਆਰੇ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ, ਉਹ ਹੋਰ ਭੜਕ ਗਏ। ਇਸ ਮਾਮਲੇ ਵਿੱਚ ਕੁੱਝ ਲੋਕਾਂ ਵੱਲੋਂ ਜਲੰਧਰ ਦੇ ਥਾਣਾ ਨੰਬਰ 6 ਵਿਖੇ ਇੱਕ ਸ਼ਿਕਾਇਤ ਦਰਜ ਕਾਰਵਾਈ ਗਈ ਅਤੇ ਕਾਨੂੰਨ ਦੀਆਂ ਧੱਜੀਆਂ ਉਡਾਉਣ ਵਾਲਿਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ। 


ਹੋਰ ਪੜ੍ਹੋ: Ranjit Singh Brahmpura death news: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਦਾ ਹੋਇਆ ਦਿਹਾਂਤ


ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ, ਜਦੋਂ ਇਹ ਮਾਮਲਾ ਉਨ੍ਹਾਂ ਕੋਲ ਪੁੱਜਿਆ ਹੈ ਅਤੇ ਉਹ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ।  


ਹੋਰ ਪੜ੍ਹੋ: Who is Ranjit Singh Brahmpura? ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਬਾਰੇ ਜਾਣੋ ਖਾਸ ਗੱਲਾਂ


(For more news related to Punjab's Jalandhar, stay tuned to Zee PHH)