Jalandhar Accident News: ਭੈਣ ਦੇ ਵਿਆਹ ਵਾਲੇ ਦਿਨ ਤੜਕੇ ਹੋਇਆ ਦਰਦਨਾਕ ਸੜਕ ਹਾਦਸਾ, ਪਿਤਾ-ਪੁੱਤਰ ਦੀ ਮੌਤ
Jalandhar Accident: ਅੱਜ ਸਵੇਰੇ ਮਹਾਨਗਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਦੱਸ ਦੇਈਏ ਕਿ ਨਕੋਦਰ ਚੌਕ ਨੇੜੇ ਟਿੱਪਰ ਦੀ ਲਪੇਟ `ਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ।
Jalandhar Accident: ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਮਹਾਨਗਰ ਜਲੰਧਰ ਤੋਂ ਸਾਹਮਣੇ ਆਇਆ ਹੈ। ਅੱਜ ਸਵੇਰੇ- ਸਵੇਰੇ ਦਰਦਨਾਕ ਸੜਕ ਹਾਦਸਾ ਨਕੋਦਰ ਚੌਕ ਨੇੜੇ ਵਾਪਰਿਆ ਹੈ ਜਿੱਥੇ ਟਿੱਪਰ ਦੀ ਲਪੇਟ 'ਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਆਪਣੀ ਭੈਣ ਦੇ ਵਿਆਹ ਲਈ ਸਬਜ਼ੀ ਖ਼ਰੀਦਣ ਲਈ ਮਕਸੂਦਾਂ ਮੰਡੀ ਜਾ ਰਹੇ ਸਨ ਪਰ ਖ਼ਾਲਸਾ ਸਕੂਲ ਨੇੜੇ ਕੂੜੇ ਦੇ ਢੇਰ ਨੇੜੇ ਦੋਵਾਂ ਬਾਈਕ ਸਵਾਰਾਂ ਨੂੰ ਟਿੱਪਰ ਨੇ ਟੱਕਰ ਮਾਰ ਦਿੱਤੀ ਅਤੇ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਅੱਜ ਭੈਣ ਦਾ ਵਿਆਹ ਹੋਣਾ ਸੀ ਪਰ ਇਸ ਹਾਦਸੇ ਕਾਰਨ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦਰਦਨਾਕ ਹਾਦਸੇ ਵਿੱਚ ਤਰਨਜੀਤ ਸਿੰਘ ਅਤੇ ਉਸਦੇ ਪਿਤਾ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਮੌਕੇ 'ਤੇ ਪਹੁੰਚ ਗਿਆ ਅਤੇ ਦੋਵਾਂ ਦੀਆਂ ਲਾਸ਼ਾਂ ਨੂੰ ਕੱਪੜਿਆਂ ਨਾਲ ਢੱਕ ਦਿੱਤਾ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸਾ ਇੰਨਾ ਦਰਦਨਾਕ ਸੀ ਕਿ ਦੋਵਾਂ ਵਿਅਕਤੀਆਂ ਦੇ ਸਰੀਰ ਦੇ ਕਈ ਹਿੱਸੇ ਹੋ ਗਏ ਹਨ।
ਇਹ ਵੀ ਪੜ੍ਹੋ: ETT Cadre Protest: ਈਟੀਟੀ 5994 ਕਾਡਰ ਵੱਲੋਂ ਸਿੱਖਿਆ ਮੰਤਰੀ ਦੀ ਪਿੰਡ ਗੰਭੀਰਪੁਰ ਦੇ ਬਾਹਰ ਚੰਡੀਗੜ੍ਹ-ਊਨਾ ਮੁੱਖ ਮਾਰਗ ਜਾਮ
ਮ੍ਰਿਤਕ ਦੇ ਸਾਲੇ ਨੇ ਦੱਸਿਆ ਕਿ ਅੱਜ ਉਨ੍ਹਾਂ ਦੇ ਘਰ ਲੜਕੀ ਦਾ ਵਿਆਹ ਹੈ ਅਤੇ ਉਹ ਤਿੰਨੋਂ ਜਣੇ ਵਿਆਹ ਲਈ ਸਬਜ਼ੀ ਖਰੀਦਣ ਜਾ ਰਹੇ ਸਨ ਜਦੋਂ ਕਿ ਉਹ ਉਨ੍ਹਾਂ ਦੇ ਸਾਹਮਣੇ ਮੋਟਰਸਾਈਕਲ 'ਤੇ ਸਵਾਰ ਸੀ। ਜਦੋਂ ਉਹ ਥੋੜ੍ਹਾ ਅੱਗੇ ਗਿਆ ਤਾਂ ਦੇਖਿਆ ਕਿ ਇਹ ਦੋਵੇਂ ਪਿੱਛੇ ਨਹੀਂ ਸਨ। ਸਾਲੇ ਨੇ 3-4 ਵਾਰ ਫੋਨ ਕੀਤਾ ਪਰ ਕਿਸੇ ਨੇ ਫੋਨ ਨਹੀਂ ਚੁੱਕਿਆ, ਇਸ ਲਈ ਜਦੋਂ ਉਹ ਵਾਪਸ ਆਇਆ ਤਾਂ ਦੇਖਿਆ ਕਿ ਦੋਵਾਂ ਦਾ ਐਕਸੀਡੈਂਟ ਹੋ ਗਿਆ ਸੀ ਅਤੇ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਚੁੱਕੀ ਸੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਦੋਹਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਅਤੇ ਟਰੱਕ ਨੂੰ ਆਪਣੇ ਕਬਜ਼ੇ 'ਚ ਲੈ ਲਿਆ। ਪੁਲਿਸ ਨੇ ਦੱਸਿਆ ਕਿ ਡਰਾਈਵਰ ਟਰੱਕ ਛੱਡ ਕੇ ਫਰਾਰ ਹੈ ਅਤੇ ਉਸ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।