Jalandhar News: ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਵਿਦੇਸ਼ਾਂ ਵਿੱਚ ਨਸ਼ੇ ਦੀ ਸਪਲਾਈ ਕਰਨ ਵਾਲੇ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੀਆਂ ਟੀਮਾਂ ਨੇ ਕੌਮਾਂਤਰੀ ਨਸ਼ਾ ਸਮੱਗਲਿੰਗ ਗਿਰੋਹ ਦੇ 9 ਮੈਂਬਰਾਂ ਕੋਲੋਂ 22 ਕਿਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਸਬੰਧ ਵਿਚ 6 ਕਸਟਮ ਅਧਿਕਾਰੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਜਲੰਧਰ ਪੁਲਿਸ ਨੇ ਕੋਰੀਅਰ ਸਰਵਿਸ ਰਾਹੀਂ ਵਿਦੇਸ਼ਾਂ 'ਚ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਿਸ ਕੋਲੋਂ 10 ਕਿਲੋ ਅਫੀਮ ਬਰਾਮਦ ਹੋਈ ਹੈ। ਪੁੱਛਗਿੱਛ ਤੋਂ ਬਾਅਦ ਹੁਣ 9 ਹੋਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਵਿੱਚੋਂ ਕੁਝ ਝਾਰਖੰਡ ਤੇ ਕੁਝ ਪੰਜਾਬ ਦੇ ਹਨ। ਹੁਣ ਤੱਕ ਸਾਰੇ ਮੁਲਜ਼ਮਾਂ ਕੋਲੋਂ ਕੁੱਲ 22 ਕਿਲੋ ਅਫੀਮ ਬਰਾਮਦ ਕੀਤੀ ਜਾ ਚੁੱਕੀ ਹੈ।


ਡੀਜੀਪੀ ਗੌਰਵ ਯਾਦਵ ਨੇ ਵਿਦੇਸ਼ਾਂ ਵਿੱਚ ਡਰੱਗ ਸਪਲਾਈ ਕਰਨ ਵਾਲੇ ਇਸ ਨੈੱਟਵਰਕ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਤੋਂ ਪਹਿਲਾਂ ਝਾਰਖੰਡ ਤੋਂ 3 ਮੁਲਜ਼ਮਾਂ ਨੂੰ 12 ਕਿਲੋ ਅਫੀਮ ਸਮੇਤ ਕਾਬੂ ਕੀਤਾ ਸੀ।


ਡੀਜੀਪੀ ਨੇ ਦੱਸਿਆ ਕਿ ਜਲੰਧਰ ਪੁਲਿਸ ਨੇ ਜਾਂਚ ਤੋਂ ਬਾਅਦ 30 ਦੇ ਕਰੀਬ ਬੈਂਕ ਖਾਤੇ ਫ੍ਰੀਜ਼ ਕੀਤੇ ਗਏ ਹਨ, ਉਨ੍ਹਾਂ ਖਾਤਿਆਂ ਵਿੱਚ ਕਰੀਬ 9 ਕਰੋੜ ਰੁਪਏ ਦੀ ਡਰੱਗ ਮਨੀ ਪਈ ਹੈ। ਸਾਰੇ ਖਾਤਿਆਂ ਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। 


ਇਸ ਮਾਮਲੇ 'ਚ ਹੁਣ ਤੱਕ ਪੁਲਿਸ 6 ਕਰੋੜ ਰੁਪਏ ਤੋਂ ਵੱਧ ਦੀ ਕਰੀਬ 12 ਜਾਇਦਾਦਾਂ ਦੀ ਸ਼ਨਾਖ਼ਤ ਕਰ ਚੁੱਕੀ ਹੈ। ਇਨ੍ਹਾਂ ਨੂੰ ਫ੍ਰੀਜ਼ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਉਕਤ ਮੁਲਜ਼ਮਾਂ ਕੋਲੋਂ ਚਾਰ ਵਾਹਨ ਵੀ ਬਰਾਮਦ ਕੀਤੇ ਹਨ। 


ਕੇਸ 'ਚ 6 ਕਸਟਮ ਅਫ਼ਸਰ ਵੀ ਨਾਮਜ਼ਦ
ਜਲੰਧਰ ਪੁਲਿਸ ਨੇ ਇਸ ਮਾਮਲੇ 'ਚ 6 ਕਸਟਮ ਅਧਿਕਾਰੀਆਂ ਨੂੰ ਵੀ ਨਾਮਜ਼ਦ ਕੀਤਾ ਹੈ, ਜੋ ਦਿੱਲੀ ਹਵਾਈ ਅੱਡੇ 'ਤੇ ਤਾਇਨਾਤ ਹਨ। ਹਾਲ ਹੀ ਵਿੱਚ ਸਿਟੀ ਪੁਲਿਸ ਨੇ ਵਿਦੇਸ਼ਾਂ ਵਿੱਚ ਨਸ਼ਾ ਸਪਲਾਈ ਕਰਨ ਵਾਲੇ ਮੁਲਜ਼ਮਾਂ ਦੀ ਚੇਨ ਤੋੜ ਦਿੱਤੀ ਸੀ।


ਜੋ ਬਰਤਾਨੀਆ, ਅਮਰੀਕਾ, ਆਸਟ੍ਰੇਲੀਆ ਤੇ ਕੈਨੇਡਾ ਨੂੰ ਨਸ਼ੇ ਭੇਜਦਾ ਸੀ। ਕੇਸ ਵਿੱਚ ਸਾਰਿਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਜਲਦੀ ਹੀ ਆਪਣੇ ਉੱਚ ਅਧਿਕਾਰੀਆਂ ਨਾਲ ਗੱਲ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਤਿੰਨੇ ਦੋਸ਼ੀ ਪਿਛਲੇ 3 ਸਾਲਾਂ ਤੋਂ ਸਰਗਰਮ ਸਨ ਤੇ ਕਰੀਬ ਦੋ ਕੁਇੰਟਲ ਅਫੀਮ ਵਿਦੇਸ਼ ਭੇਜ ਚੁੱਕੇ ਸਨ।


ਇਹ ਵੀ ਪੜ੍ਹੋ : Amritsar News: ਅੰਮ੍ਰਿਤਸਰ ਆਉਣ ਵਾਲੇ ਯਾਤਰੀਆਂ ਨੂੰ ਟ੍ਰੈਫਿਕ ਜਾਮ ਤੋਂ ਰਾਹਤ! ਫਲਾਈਓਵਰ 24 ਮਹੀਨਿਆਂ 'ਚ ਤਿਆਰ