Jalandhar Police News: ਹਨੀ ਟਰੈਪ ਲਗਾ ਕੇ ਇਕੱਲੇ ਨੂੰ ਬੁਲਾਉਂਦੀਆਂ ਸਨ ਹੋਟਲ; 3 ਲੜਕੀਆਂ ਤੇ 1 ਲੜਕਾ ਗ੍ਰਿਫਤਾਰ
Jalandhar Police News: ਪੁਲਿਸ ਨੇ ਹਨੀ ਟਰੈਪ ਰਾਹੀਂ ਲੋਕਾਂ ਨੂੰ ਠੱਗਣ ਵਾਲੇ ਇੱਕ ਗਿਰੋਹ ਦੀਆਂ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਔਰਤਾਂ ਲੋਕਾਂ ਨੂੰ ਹੋਟਲਾਂ `ਚ ਬੁਲਾ ਕੇ ਉਨ੍ਹਾਂ ਦੀ ਵੀਡੀਓ ਬਣਾ ਕੇ ਠੱਗੀ ਮਾਰਦੀਆਂ ਸਨ।
Jalandhar Police News: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਹਨੀ ਟਰੈਪ ਰਾਹੀਂ ਲੋਕਾਂ ਨੂੰ ਠੱਗਣ ਵਾਲੇ ਇੱਕ ਗਿਰੋਹ ਦੀਆਂ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਇਹ ਔਰਤਾਂ ਲੋਕਾਂ ਨੂੰ ਹੋਟਲਾਂ 'ਚ ਬੁਲਾ ਕੇ ਉਨ੍ਹਾਂ ਦੀ ਵੀਡੀਓ ਬਣਾ ਕੇ ਠੱਗੀ ਮਾਰਦੀਆਂ ਸਨ।
ਜਲੰਧਰ ਦੇ ਥਾਣਾ ਰਾਮਾ ਮੰਡੀ ਦੀ ਪੁਲਿਸ ਨੇ 3 ਔਰਤਾਂ ਅਤੇ ਇਕ ਪੁਰਸ਼ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਇੱਕ ਗਿਰੋਹ ਹਨੀ ਟਰੈਪ ਰਾਹੀਂ ਲੋਕਾਂ ਤੋਂ ਪੈਸੇ ਵਸੂਲ ਰਿਹਾ ਹੈ। ਇਸ ਗਿਰੋਹ ਦੀਆਂ ਔਰਤਾਂ ਲੋਕਾਂ ਨੂੰ ਹੋਟਲ ਦੇ ਕਮਰਿਆਂ ਵਿੱਚ ਬੁਲਾ ਕੇ ਛੇੜਛਾੜ ਦੇ ਇਲਜ਼ਾਮ ਲਾਉਂਦੀਆਂ ਸਨ ਅਤੇ ਇਨ੍ਹਾਂ ਦੇ ਨਾਲ ਦੋ ਵਿਅਕਤੀ ਵੀ ਜੁੜੇ ਹੋਏ ਹਨ।
ਇਹ ਲੋਕ ਉਸ ਵਿਅਕਤੀ ਦੀ ਵੀਡੀਓ ਬਣਾ ਲੈਂਦੇ ਸਨ, ਜਿਸ ਨੂੰ ਉਹ ਆਪਣੇ ਪਿਆਰ ਦੇ ਜਾਲ ਵਿੱਚ ਫਸਾ ਕੇ ਆਪਣੇ ਕੋਲ ਬੁਲਾਉਂਦੇ ਸਨ। ਹੋਟਲ ਵਾਲਿਆਂ ਨੂੰ ਬਲੈਕਮੇਲ ਕਰਦੇ ਸਨ। ਆਪਣੀ ਇੱਜ਼ਤ ਬਚਾਉਣ ਲਈ ਉਕਤ ਵਿਅਕਤੀ ਉਨ੍ਹਾਂ ਨੂੰ ਪੈਸੇ ਦੇ ਕੇ ਉਨ੍ਹਾਂ ਦਾ ਮੂੰਹ ਬੰਦ ਕਰਵਾਉਂਦਾ ਸੀ, ਜਦੋਂ ਰਾਮਾ ਮੰਡੀ ਪੁਲਿਸ ਨੂੰ ਅਜਿਹੇ ਮਾਮਲੇ ਦੀ ਸ਼ਿਕਾਇਤ ਮਿਲੀ ਤਾਂ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਜਲੰਧਰ ਦੇ ਨੰਗਲ ਸ਼ਾਮਾ ਚੌਂਕ ਕੋਲ ਜਾਲ ਵਿਛਾ ਕੇ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਪ੍ਰੀਤ ਕੌਰ, ਅਮਨ ਤੇ ਮੋਹਿਨੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਖਿਲਾਫ ਥਾਣਾ ਰਾਮਾ ਮੰਡੀ, ਜਲੰਧਰ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦਾ ਅਜੇ ਤੱਕ ਕੋਈ ਅਪਰਾਧਿਕ ਪਿਛੋਕੜ ਸਾਹਮਣੇ ਨਹੀਂ ਆਇਆ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਤਫ਼ਤੀਸ਼ ਦੇ ਆਧਾਰ 'ਤੇ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇੱਕ ਹੋਰ ਅਪਰਾਧੀ ਧਰਮਿੰਦਰ ਗਿੱਲ, ਵਾਸੀ ਬਸਤੀ ਬਾਵਾ ਖੇਲ ਜਲੰਧਰ ਵੀ ਇਸ ਅਪਰਾਧ ਦਾ ਹਿੱਸਾ ਸੀ। ਉਨ੍ਹਾਂ ਦੱਸਿਆ ਕਿ ਫ਼ਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਲਈ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : Delhi Kisan Andolen 2.0: ਕਿਸਾਨਾਂ ਦੇ ਦਿੱਲੀ ਕੂਚ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਦੇ ਬਾਰਡਰ ਸੀਲ, ਕਈ ਜ਼ਿਲ੍ਹਿਆਂ 'ਚ ਧਾਰਾ 144 ਲਾਗੂ