Jalandhar News: ਪੰਜਾਬ ਵਿੱਚ ਅਪਰਾਧ ਕਤਲ ਨਾਲ ਜੁੜੀਆਂ ਘਟਨਾਵਾਂ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਪੰਜਾਬ ਦੀ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੱਤਵਾਦੀ ਲਖਬੀਰ ਲੰਡਾ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 17 ਹਥਿਆਰ ਅਤੇ 33 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਸਬੰਧੀ ਸਿਟੀ ਪੁਲੀਸ ਨੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।


COMMERCIAL BREAK
SCROLL TO CONTINUE READING

ਸਾਰੇ ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਇੱਥੇ ਮਹਿੰਗੇ ਭਾਅ ਵੇਚਦੇ ਸਨ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅੱਜ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਨਗੇ। ਇਹ ਕਾਰਵਾਈ ਜਲੰਧਰ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਕੀਤੀ ਹੈ। 


ਇਹ ਵੀ ਪੜ੍ਹੋ: Farmers Protest News: ਵੱਡੀ ਖ਼ਬਰ! ਦਿੱਲੀ ਦੇ ਕੁੰਡਲੀ-ਸਿੰਘੂ ਤੇ ਟਿਕਰੀ ਬਾਰਡਰ ਖੁੱਲ੍ਹਣੇ ਹੋਏ ਸ਼ੁਰੂ 


ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਬੁੱਧਵਾਰ ਨੂੰ ਹੀ ਪੰਜਾਬ ਦੇ ਮੋਸਟ ਵਾਂਟੇਡ ਅੱਤਵਾਦੀ ਲਖਬੀਰ ਸਿੰਘ ਸੰਧੂ ਉਰਫ ਲੰਡਾ 'ਤੇ 15 ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਲਖਬੀਰ ਸਿੰਘ 'ਤੇ ਪੰਜਾਬ 'ਚ ਦਹਿਸ਼ਤ ਫੈਲਾਉਣ ਦਾ ਦੋਸ਼ ਹੈ। ਉਹ 2017 ਵਿੱਚ ਵਿਦੇਸ਼ ਭੱਜ ਗਿਆ ਸੀ। ਉਦੋਂ ਤੋਂ NIA ਉਸ ਦੀ ਭਾਲ ਕਰ ਰਹੀ ਹੈ। ਲਖਬੀਰ ਸਿੰਘ (Terrorist Lakhbir Landa) ਪੰਜਾਬ ਵਿੱਚ ਕਈ ਅੱਤਵਾਦੀ ਘਟਨਾਵਾਂ ਅਤੇ ਪਾਕਿਸਤਾਨ ਤੋਂ ਹਥਿਆਰਾਂ ਦੀ ਸਪਲਾਈ ਵਿੱਚ ਵੀ ਸ਼ਾਮਲ ਰਿਹਾ ਹੈ।


ਇਹ ਵੀ ਪੜ੍ਹੋ: Exclusive News: ਜੰਮੂ ਤੋਂ ਪੰਜਾਬ ਜਾ ਰਹੀ ਮਾਲ ਗੱਡੀ ਹੋਈ ਬੇਕਾਬੂ, 80 ਦੀ ਰਫਤਾਰ ਨਾਲ ਚੱਲ ਰਹੀ ਰੇਲ ਗੱਡੀ

ਪੰਜਾਬ ਪੁਲਿਸ ਅਨੁਸਾਰ 33 ਸਾਲਾ ਲਖਬੀਰ ਸਿੰਘ  (Terrorist Lakhbir Landa) ਉਰਫ਼ ਲੰਡਾ ਇੱਕ ਗੈਂਗਸਟਰ ਹੈ, ਜੋ ਮੂਲ ਰੂਪ ਵਿੱਚ ਤਰਨਤਾਰਨ ਜ਼ਿਲ੍ਹੇ ਦੇ ਹਰੀਕੇ ਦਾ ਰਹਿਣ ਵਾਲਾ ਹੈ। ਫਿਲਹਾਲ ਲਖਬੀਰ ਸਿੰਘ ਐਡਮਿੰਟਨ, ਅਲਬਰਟਾ, ਕੈਨੇਡਾ ਵਿੱਚ ਲੁਕਿਆ ਹੋਇਆ ਹੈ। ਉਸ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਨਸ਼ਾ ਤਸਕਰੀ, ਅਗਵਾ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਕਈ ਅਪਰਾਧਿਕ ਮਾਮਲੇ ਦਰਜ ਹਨ।