Jalandhar News: ਜਲੰਧਰ ਪੁਲਿਸ ਨੇ ਹਥਿਆਰਾਂ ਦੀ ਅੰਤਰਰਾਜੀ ਤਸਕਰੀ ਦਾ ਪਰਦਾਫਾਸ਼ ਕਰਦੇ ਹੋਏ ਭਾਰੀ ਅਸਲੇ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।


COMMERCIAL BREAK
SCROLL TO CONTINUE READING

ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਖੁਫੀਆ ਜਾਣਕਾਰੀ 'ਤੇ ਅਧਾਰਤ ਕਾਰਵਾਈ ਕਰਦਿਆਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ 2 ਤਸਕਰਾਂ ਨੂੰ 6 ਗੈਰ ਕਾਨੂੰਨੀ ਪਿਸਤੌਲਾਂ ਅਤੇ 7 ਮੈਗਜ਼ੀਨਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਖੁਲਾਸਾ ਹੋਇਆ ਹੈ ਕਿ ਰੈਕੇਟ ਨੇ ਪਿਛਲੇ 6 ਮਹੀਨਿਆਂ ਵਿੱਚ ਹਥਿਆਰਾਂ ਦੀਆਂ 4 ਵੱਡੀਆਂ ਖੇਪਾਂ ਖਰੀਦੀਆਂ ਸਨ।


ਇਹ ਵੀ ਪੜ੍ਹੋ : Kulbir Zira Nomination Letter: ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਅੱਜ ਨਾਮਜਦਗੀ ਪੱਤਰ ਦਾਖਲ ਕਰਨਗੇ


ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਲਈ ਨਾਮਜ਼ਦ ਕੀਤੇ ਗਏ ਦੋ ਮਾਡਿਊਲ ਮੈਂਬਰਾਂ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ। ਅਸਲਾ ਐਕਟ ਤਹਿਤ ਐਫਆਈਆਰ ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ ਅਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ। ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਵਿੱਚ ਸ਼ਾਮਲ ਸਾਰੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਨੈੱਟਵਰਕ ਪਿਛਲੇ ਛੇ ਮਹੀਨਿਆਂ ਤੋਂ ਚੱਲ ਰਿਹਾ ਸੀ। ਮੁਲਜ਼ਮਾਂ ਨੇ ਪਿਛਲੇ 6 ਮਹੀਨਿਆਂ ਵਿੱਚ ਹਥਿਆਰਾਂ ਦੀਆਂ 4 ਵੱਡੀਆਂ ਖੇਪਾਂ ਖ਼ਰੀਦੀਆਂ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਇਸ ਗੱਲ ਦਾ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ ਕਿ ਮੁਲਜ਼ਮਾਂ ਦੇ ਕਿਸ ਗਿਰੋਹ ਨਾਲ ਸਬੰਧ ਹਨ। ਡੀਜੀਪੀ ਨੇ ਕਿਹਾ ਕਿ ਮੁਲਜ਼ਮਾਂ ਦੇ ਦੋ ਅਹਿਮ ਮਾਡਿਊਲ ਮੈਂਬਰਾਂ ਨੂੰ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਜਿਸ ਦੀ ਪੁਲਿਸ ਭਾਲ ਕਰ ਰਹੀ ਹੈ ਪਰ ਪੁਲਿਸ ਨੇ ਇਨ੍ਹਾਂ ਦੋਵਾਂ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ।


ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਪੁਲਿਸ ਨੂੰ ਇਸ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ ਤੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ। 


ਇਹ ਵੀ ਪੜ੍ਹੋ : Lok Sabha Elections 2024: CM ਭਗਵੰਤ ਮਾਨ ਅੱਜ ਜਗਰਾਉਂ ਤੇ ਸ਼ਾਹਕੋਟ 'ਚ ਕਰਨਗੇ ਚੋਣ ਪ੍ਰਚਾਰ