ਜਲੰਧਰ: ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਂਕ ਨੇੜੇ 2 ਪੁਲਿਸ ਮੁਲਾਜ਼ਮ ਆਪਸ ਵਿੱਚ ਲੜਨ ਦੀ ਖ਼ਬਰ ਸਾਹਮਣੇ ਆਈ ਜਿਸ ਤੋਂ ਬਾਅਦ ਲੋਕ ਵੀ ਹੈਰਾਨ ਹੋ ਗਏ ਹਨ।  ਇਸ ਬਾਰੇ ਏਡੀਸੀਪੀ ਅਦਿੱਤਿਆ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਡਿਊਟੀ ਦੌਰਾਨ ਆਪਸ ਵਿੱਚ ਲੜਨ ਵਾਲਿਆਂ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਇੱਕ ਪੁਲਿਸ ਮੁਲਾਜ਼ਮ ਦੀ ਆਪਣੇ ਹੀ ਮੁਲਾਜ਼ਮਾਂ ਨਾਲ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

COMMERCIAL BREAK
SCROLL TO CONTINUE READING

ਪ੍ਰਾਪਤ ਜਾਣਕਾਰੀ ਅਨੁਸਾਰ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਪੈਟਰੋਲ ਪੰਪ 'ਤੇ ਪੁਲਿਸ ਮੁਲਾਜ਼ਮ ਨੇ ਆਪਣੇ ਮੁਲਾਜ਼ਮਾਂ ’ਤੇ ਲਾਠੀਚਾਰਜ ਕੀਤਾ। ਪੁਲਿਸ ਦਾ ਇਹ ਰਵੱਈਆ ਦੇਖ ਕੇ ਲੋਕ ਵੀ ਹੈਰਾਨ ਰਹਿ ਗਏ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਮੁਲਾਜ਼ਮ ਨੇ ਦੱਸਿਆ ਕਿ ਉਨ੍ਹਾਂ ਨੂੰ ਪੈਟਰੋਲ ਪੰਪ ਤੋਂ ਸ਼ਿਕਾਇਤ ਮਿਲੀ ਸੀ ਕਿ ਉਥੇ ਕੁਝ ਪੁਲਸ ਕਰਮਚਾਰੀ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਹੈ ਪਰ ਇਸ ਦੌਰਾਨ ਪੁਲਿਸ ਮੁਲਾਜ਼ਮ ਨੇ ਆਪਣੇ ਹੀ ਮੁਲਾਜ਼ਮਾਂ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀਆਈਏ ਸਟਾਫ਼ ਦੇ ਪੁਲੀਸ ਅਧਿਕਾਰੀ ਦੀ ਪੈਟਰੋਲ ਪੰਪ ਦੇ ਮੁਲਾਜ਼ਮ ਨਾਲ ਬਹਿਸ ਹੋ ਗਈ। ਇਸ ਦੌਰਾਨ ਮੌਕੇ 'ਤੇ ਗਸ਼ਤ ਕਰ ਰਹੀ ਪੀਸੀਆਰ ਪੁਲਿਸ ਨਾਲ ਉਨ੍ਹਾਂ ਦੀ ਹੀ ਪੁਲਿਸ ਮੁਲਾਜ਼ਮਾਂ ਦੀ ਜ਼ੁਬਾਨੀ ਬਹਿਸ ਹੋਈ। ਫਿਰ ਪੀਸੀਆਰ ਪੁਲੀਸ ਅਧਿਕਾਰੀ ਨੇ ਸੀਆਈਏ ਸਟਾਫ਼ ਦੇ ਪੁਲੀਸ ਮੁਲਾਜ਼ਮਾਂ ’ਤੇ ਲਾਠੀਚਾਰਜ ਸ਼ੁਰੂ ਕਰ ਦਿੱਤਾ।


ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਨੇ ਆਪਣੀ ਪਤਨੀ ਨਾਲ ਡਾਂਸ ਕਰਦੇ ਹੋਏ ਦਾ ਕਿਊਟ ਵੀਡੀਓ ਕੀਤਾ ਸਾਂਝਾ, ਫੈਨਸ ਦਾ ਜਿੱਤਿਆ ਦਿਲ


ਜਿਸ ਪੁਲਿਸ ਮੁਲਾਜ਼ਮ ਨੇ ਆਪਣੇ ਪੁਲਿਸ ਮੁਲਾਜ਼ਮ 'ਤੇ ਲਾਠੀਚਾਰਜ ਕੀਤਾ ਸੀ, ਉਸ ਨੇ ਮਾਮਲੇ ਬਾਰੇ ਦੱਸਿਆ ਕਿ ਉਨ੍ਹਾਂ ਨੂੰ ਪੈਟਰੋਲ ਪੰਪ ਤੋਂ ਸੂਚਨਾ ਮਿਲੀ ਸੀ ਕਿ ਉੱਥੇ ਇੱਕ ਪੁਲਿਸ ਮੁਲਾਜ਼ਮ ਉਸ ਨਾਲ ਹੰਗਾਮਾ ਕਰ ਰਿਹਾ ਹੈ ਅਤੇ ਗਾਲੀ-ਗਲੋਚ ਕਰ ਰਿਹਾ ਹੈ।  ਇਸ ਲਈ ਜਦੋਂ ਉਹ ਉੱਥੇ ਪਹੁੰਚਿਆ ਤਾਂ ਉਸ ਨੇ ਉਨ੍ਹਾਂ ਨਾਲ ਵੀ ਮਾੜਾ ਵਿਵਹਾਰ ਕੀਤਾ ਅਤੇ ਉਸਦੀ ਵਰਦੀ ਵੀ ਪਾੜ ਦਿੱਤੀ। ਜਿਸ ਤੋਂ ਬਾਅਦ ਉਸ ਨੂੰ ਸਬਕ ਸਿਖਾਉਣ ਲਈ ਉਸ 'ਤੇ ਲਾਠੀਚਾਰਜ ਕੀਤਾ ਗਿਆ ਅਤੇ ਇਸ ਗੱਲ ਦੀ ਸੂਚਨਾ ਉਸ ਦੇ ਸੀਨੀਅਰ ਅਧਿਕਾਰੀਆਂ ਤੱਕ ਪਹੁੰਚਾ ਦਿੱਤੀ ਗਈ। 



ਪੁਲਿਸ ਮੁਲਾਜ਼ਮ ਦਾ ਕਹਿਣਾ ਹੈ ਕਿ ਉਹ ਉਸ ਦਾ ਸੀਨੀਅਰ ਹੈ, ਇਸ ਲਈ ਉਕਤ ਸ਼ਰਾਬੀ ਪੁਲਿਸ ਮੁਲਾਜ਼ਮ ਨੇ ਉਸ ਨਾਲ ਵੀ ਦੁਰਵਿਵਹਾਰ ਕੀਤਾ। ਸ਼ਰਾਬ ਦੇ ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਗੁਰੂ ਨਾਨਕ ਮਿਸ਼ਨ ਚੌਕ ਸਥਿਤ ਪੈਟਰੋਲ ਪੰਪ 'ਤੇ ਰਿਫ਼ਲ ਲੈਣ ਗਿਆ ਸੀ ਪਰ ਉਥੇ ਪੰਪ ਦੇ ਕਰਮਚਾਰੀ ਨੇ ਕਿਹਾ ਕਿ ਹਵਾ ਨਹੀਂ ਹੈ। ਇਸ 'ਤੇ ਪੁਲਸ ਮੁਲਾਜ਼ਮ ਖਿਝ ਗਿਆ ਅਤੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇਸ ’ਤੇ ਪੈਟਰੋਲ ਪੰਪ ’ਤੇ ਤਾਇਨਾਤ ਮੁਲਾਜ਼ਮਾਂ ਨੇ ਇਸ ਦੀ ਸ਼ਿਕਾਇਤ ਕੰਟਰੋਲ ਰੂਮ ਨੂੰ ਕੀਤੀ। 


(ਜੈਵੀਰ ਸ਼ੇਰ ਗਿੱਲ ਦੀ ਰਿਪੋਰਟ)