Jalandhar Accident News: ਪੰਜਾਬ ਦੇ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ਦੇ ਫਗਵਾੜਾ ਰੋਡ 'ਤੇ ਇਕ ਭਿਆਨਕ  ਹਾਦਸਾ ਵਾਪਰਿਆ ਹੈ। ਇੱਥੇ ਫਲਾਈਓਵਰ 'ਤੇ ਚੜ੍ਹਦੇ ਸਮੇਂ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਜਿਸ ਦੌਰਾਨ ਯਾਤਰੀਆਂ ਵਿੱਚ ਹਾਹਾਕਾਰ ਮੱਚ ਗਈ। ਹਾਦਸੇ ਦੌਰਾਨ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।


COMMERCIAL BREAK
SCROLL TO CONTINUE READING

ਜਾਣਕਾਰੀ ਅਨੁਸਾਰ ਹਾਦਸੇ ਤੋਂ ਬਾਅਦ ਬੱਸ ਮੁਲਾਜ਼ਮਾਂ ਵੱਲੋਂ ਸਵਾਰੀਆਂ ਨੂੰ ਕਿਸੇ ਹੋਰ ਬੱਸ ਵਿੱਚ ਬਿਠਾ ਕੇ ਉਨ੍ਹਾਂ ਦੀ ਥਾਂ ’ਤੇ ਲਿਜਾਇਆ ਗਿਆ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਅਮਰੀਕ ਸਿੰਘ ਨੇ ਦੱਸਿਆ ਕਿ ਉਹ ਦਿੱਲੀ ਤੋਂ ਆਇਆ ਸੀ ਅਤੇ ਕਾਲਾ ਸਿੰਘਾ ਵੱਲ ਜਾ ਰਿਹਾ ਸੀ, ਇਸ ਦੌਰਾਨ ਬੱਸ ਵਿੱਚ 35 ਸਵਾਰੀਆਂ ਮੌਜੂਦ ਸਨ। 


ਇਹ ਵੀ ਪੜ੍ਹੋ: Punjabi Youth Death In Canada: 4 ਸਾਲਾਂ ਤੋਂ ਵਿਦੇਸ਼ੀ ਧਰਤੀ 'ਤੇ ਰਹਿ ਰਹੇ ਪੰਜਾਬੀ ਨੌਜਵਾਨ ਦੀ ਹੋਈ ਮੌਤ

ਹਾਲਾਂਕਿ ਬੱਸ ਡਰਾਈਵਰ ਦਾ ਕਹਿਣਾ ਹੈ ਕਿ 12 ਸਵਾਰੀਆਂ ਮੌਜੂਦ ਸਨ। ਇਹ ਮਾਣ ਵਾਲੀ ਗੱਲ ਹੈ ਕਿ ਯਾਤਰੀਆਂ ਨੂੰ ਕੋਈ ਨੁਕਸਾਨ ਨਹੀਂ ਹੋਇਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਇਸ ਦੇ ਨਾਲ ਹੀ ਇਸ ਹਾਦਸੇ ਦੌਰਾਨ ਬੱਸ ਨੇ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ। ਘਟਨਾ ਵਿੱਚ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।


ਦਿੱਲੀ ਏਅਰਪੋਰਟ ਤੋਂ ਯਾਤਰੀਆਂ ਨੂੰ ਲੈ ਕੇ ਜਾ ਰਹੀ ਪੰਜਾਬ ਸਰਕਾਰ ਦੀ ਵੋਲਵੋ ਬੱਸ ਜਲੰਧਰ ਦੇ ਰਾਮਾਮੰਡੀ ਫਲਾਈਓਵਰ ਨੇੜੇ ਪਲਟ ਗਈ। ਬੱਸ ਨੇ ਪਹਿਲਾਂ ਅੱਗੇ ਜਾ ਰਹੀ ਕਾਰ ਨੂੰ ਟੱਕਰ ਮਾਰੀ ਅਤੇ ਫਿਰ ਰੇਲਿੰਗ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਏਅਰਪੋਰਟ ਤੋਂ ਸਵਾਰੀਆਂ ਲੈ ਕੇ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਵਿੱਚ 35 ਦੇ ਕਰੀਬ ਲੋਕ ਸਵਾਰ ਸਨ, ਜੋ ਵਿਦੇਸ਼ ਤੋਂ ਆਪਣੇ ਘਰ ਆ ਰਹੇ ਸਨ।


ਇਹ ਵੀ ਪੜ੍ਹੋ:  Ludhiana Ward Bandi News: ਵਾਰਡਬੰਦੀ ਨੂੰ ਲੈ ਕੇ ਅਕਾਲੀ ਦਲ ਨੇ 'ਆਪ' 'ਤੇ ਵਿੰਨ੍ਹਿਆ ਨਿਸ਼ਾਨਾ; ਕਿਹਾ, ਕੋਈ ਜਨਗਣਨਾ ਨਹੀਂ ਹੋਈ

ਬੱਸ ਪਲਟਣ ਤੋਂ ਬਾਅਦ ਸਟਾਫ ਨੇ ਤੁਰੰਤ ਇਸ ਦੀ ਸੂਚਨਾ ਜਲੰਧਰ ਡਿਪੂ ਨੂੰ ਦਿੱਤੀ। ਯਾਤਰੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਡਿਪੂ ਤੋਂ ਤੁਰੰਤ ਵਾਹਨ ਭੇਜੇ ਗਏ। ਰੋਡਵੇਜ਼ ਨੇ ਯਾਤਰੀਆਂ ਨੂੰ ਸਿਵਲ ਹਸਪਤਾਲ ਵਿੱਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਦੀਆਂ ਮੰਜ਼ਿਲਾਂ ਤੱਕ ਪਹੁੰਚਾਉਣ ਲਈ ਵਾਹਨਾਂ ਦਾ ਪ੍ਰਬੰਧ ਕੀਤਾ ਹੈ। ਬੱਸ ਨੂੰ ਸਿੱਧੀ ਕਰਨ ਲਈ ਮੌਕੇ 'ਤੇ ਕਰੇਨ ਬੁਲਾਈ ਗਈ ਹੈ। ਜਿਸ ਕਾਰਨ ਇਸ ਨੂੰ ਸਿੱਧਾ ਕੀਤਾ ਜਾ ਰਿਹਾ ਹੈ।


(ਜਲੰਧਰ ਤੋਂ ਸੁਨੀਲ ਮਹਿੰਦਰੂ ਦੀ ਰਿਪਰੋਟ)