Jalandhar Road accident news: ਪੰਜਾਬ ਵਿਚ ਕੜਾਕੇ ਦੀ ਠੰਡ ਕਰਕੇ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਇਕ ਅਜਿਹਾ ਹੀ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿਥੇ ਟਰਾਲੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਹੈ ਅਤੇ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ ਹੈ। ਇਹ ਹਾਦਸਾ ਜਲੰਧਰ ਸ਼ਹਿਰ 'ਚ ਅੰਮ੍ਰਿਤਸਰ ਹਾਈਵੇਅ 'ਤੇ ਚੌਗਿੱਟੀ ਫਲਾਈਓਵਰ 'ਤੇ ਵਾਪਰਿਆ ਹੈ। 


COMMERCIAL BREAK
SCROLL TO CONTINUE READING

ਇਸ ਹਾਦਸੇ ਨੇ ਇਕ ਨੌਜਵਾਨ ਦੀ ਜਾਨ ਲੈ ਲਈ। ਇਹ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਅੰਮ੍ਰਿਤਸਰ ਹਾਈਵੇਅ 'ਤੇ (Jalandhar Road accident) ਜਾ ਰਿਹਾ ਸੀ ਕਿ ਇਕ ਤੇਜ਼ ਰਫਤਾਰ ਟਰਾਲੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਨੌਜਵਾਨ ਨੂੰ ਲਤਾੜਦਾ ਹੋਇਆ ਛੱਡ ਗਿਆ। ਹਾਦਸੇ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਮੋਟਰਸਾਈਕਲ ਵੀ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ।


ਇਹ ਵੀ ਪੜ੍ਹੋਂ: ਵਿਦੇਸ਼ਾਂ 'ਚੋਂ ਪੈਸੇ ਮੰਗਵਾਉਣਾ ਹੋਇਆ ਆਸਾਨ! ਹੁਣ ਲੋਕ ਅੰਤਰਰਾਸ਼ਟਰੀ ਮੋਬਾਈਲ ਨੰਬਰ ਨਾਲ ਕਰ ਸਕਦੇ ਹਨ UPI 

ਇਸ ਹਾਦਸੇ ਤੋਂ ਬਾਅਦ ਨੌਜਵਾਨ ਦੀ ਲਾਸ਼ (Jalandhar Road accident) ਕਾਫੀ ਦੇਰ ਤੱਕ ਹਾਈਵੇਅ ਦੇ ਕਿਨਾਰੇ ਪਈ ਰਹੀ। ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਿਸ ਮੌਕੇ 'ਤੇ ਪਹੁੰਚ ਗਈ। ਹਾਦਸੇ ਤੋਂ ਬਾਅਦ ਹਾਈਵੇਅ 'ਤੇ ਲੰਮਾ ਜਾਮ ਲੱਗ ਗਿਆ। ਪੁਲਿਸ ਨੇ ਮੌਕੇ ’ਤੇ ਆ ਕੇ ਜਾਮ ਖੁੱਲ੍ਹਵਾਇਆ ਹੈ। ਹਾਦਸੇ ਵਿੱਚ ਮਾਰੇ ਗਏ ਨੌਜਵਾਨ ਦੀ ਪਛਾਣ ਪਵਨ ਉਰਫ ਹੈਪੀ ਪੁੱਤਰ ਜੋਗਿੰਦਰ ਸਿੰਘ ਵਾਸੀ ਗੜ੍ਹਾ ਵਜੋਂ ਹੋਈ ਹੈ। ਪਵਨ ਸਵੇਰੇ ਕੰਮ ਲਈ ਘਰੋਂ ਨਿਕਲਿਆ ਸੀ ਪਰ ਰਸਤੇ ਵਿੱਚ ਹੀ ਉਹ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ।