Jalandhar News: ਨੂਰਾਂ ਭੈਣਾਂ `ਤੇ ਨਹੀਂ ਹੋਇਆ ਕੋਈ ਹਮਲਾ; ਉਲਟਾ ਗਾਇਕਾ ਨੇ ਸਾਥੀਆਂ ਨਾਲ ਮਿਲ ਕੇ ਨੌਜਵਾਨ ਨੂੰ ਲੁਟੇਰਿਆ ਤੋਂ ਬਚਾਇਆ
Jalandhar News: ਜਲੰਧਰ ਵਿੱਚ ਦੇਰ ਰਾਤ ਪ੍ਰੋਗਰਾਮ ਤੋਂ ਵਾਪਸ ਆ ਰਹੀਆਂ ਸੂਫੀ ਗਾਇਕਾ ਨੂਰਾਂ ਤੇ ਉਨ੍ਹਾਂ ਦੇ ਸਾਥੀਆਂ ਨੇ ਦੇਰ ਰਾਤ ਇੱਕ ਨੌਜਵਾਨ ਨੂੰ ਲੁਟੇਰਿਆਂ ਦੇ ਹੱਥੋਂ ਬਚਾਇਆ।
Jalandhar News: ਜਲੰਧਰ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਲੈ ਰਹੀਆਂ ਹਨ। ਦੇਰ ਰਾਤ ਪ੍ਰੋਗਰਾਮ ਤੋਂ ਵਾਪਸ ਆ ਰਹੀਆਂ ਸੂਫੀ ਗਾਇਕਾ ਨੂਰਾਂ ਤੇ ਉਨ੍ਹਾਂ ਦੇ ਸਾਥੀਆਂ ਨੇ ਦੇਰ ਰਾਤ ਇੱਕ ਨੌਜਵਾਨ ਨੂੰ ਲੁਟੇਰਿਆਂ ਦੇ ਹੱਥੋਂ ਬਚਾਇਆ। ਤਿੰਨ ਲੁਟੇਰੇ ਨੌਜਵਾਨ ਨੂੰ ਲੁੱਟ ਦਾ ਸ਼ਿਕਾਰ ਬਣਾ ਰਹੇ ਸਨ।
ਇਸ ਦੌਰਾਨ ਗਾਇਕਾ ਨੂਰਾਂ ਤੇ ਉਸ ਦੇ ਸਾਥੀ ਆਪਣੀ ਗੱਡੀ ਵਿੱਚ ਪੁੱਜ ਗਏ। ਤਿੰਨੋਂ ਲੁਟੇਰੇ ਮੋਟਰਸਾਈਕਲ ਲੈ ਕੇ ਫਰਾਰ ਹੋਣ ਲੱਗੇ ਤਾਂ ਕਾਰ ਦੀ ਸਾਈਡ ਮਾਰ ਕੇ ਤਿੰਨੋਂ ਲੁਟੇਰਿਆਂ ਨੂੰ ਸੁੱਟ ਦਿੱਤਾ। ਉਨ੍ਹਾਂ ਨੇ ਮੌਕੇ ਉਪਰ ਇੱਕ ਲੁਟੇਰੇ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ।
ਇਹ ਵੀ ਪੜ੍ਹੋ : Faridkot Clash: ਸਿੱਖ ਪ੍ਰਚਾਰਕ ਮਨਪ੍ਰੀਤ ਸਿੰਘ ਖ਼ਾਲਸਾ 'ਤੇ ਅਨੰਦ ਕਾਰਜਾਂ ਦੇ ਜਾਅਲੀ ਸਰਟੀਫਿਕੇਟ ਬਣਾਉਣ ਦੇ ਦੋਸ਼; ਟਕਰਾਅ 'ਚ ਪੱਗਾਂ ਲੱਥੀਆਂ
ਕਾਬਿਲੇਗੌਰ ਹੈ ਕਿ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਵੇਰੇ ਤੜਕਸਾਰ 4 ਵਜੇ ਦੇ ਕਰੀਬ ਇੱਕ ਮੋਟਰਸਾਈਕਲ 'ਤੇ ਸਵਾਰ 3 ਨੌਜਵਾਨ ਜੋ ਇਕ ਫੂਡ ਡਿਲਵਰੀ ਬੁਆਏ ਦਾ ਮੋਬਾਇਲ ਖੋ ਕੇ ਭੱਜ ਰਹੇ ਸਨ। ਰਸਤੇ ਵਿੱਚ ਨੂਰਾ ਸਿਸਟਰ ਨੇ ਦੇਖਿਆ ਤਾਂ ਉਨ੍ਹਾਂ ਨੇ ਆਪਣੀ ਗੱਡੀ ਮੋਟਰਸਾਈਕਲ ਪਿੱਛੇ ਭਜਾ ਲਈ। ਇਸੇ ਦੌਰਾਨ ਉਨ੍ਹਾਂ ਨੇ ਆਪਣੀ ਗੱਡੀ ਨਾਲ ਮੋਟਰ ਸਾਈਕਲ ਚਾਲਕ ਨੂੰ ਟੱਕਰ ਮਾਰ ਕੇ ਹੇਠਾਂ ਸੁੱਟ ਲਿਆ। ਇਸ ਦੌਰਾਨ 2 ਨੌਜਵਾਨ ਮੌਕੇ 'ਤੇ ਭੱਜ ਗਏ ਤੇ 1 ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਕਾਬੂ ਕੀਤਾ ਗਿਆ ਨੌਜਵਾਨ ਨਾਬਾਲਿਗ ਹੈ, ਜਿਸ ਦੀ ਉਮਰ 13 ਸਾਲ ਦੱਸੀ ਜਾ ਰਹੀ ਹੈ। ਉਥੇ ਹੀ ਦੂਜੇ ਪਾਸੇ ਪੁਲਿਸ ਨੇ ਪੀੜਤ ਫੂਡ ਡਿਲਵਰੀ ਬੁਆਏ ਦੇ ਬਿਆਨਾਂ ਦੇ ਆਧਾਰ 'ਤੇ ਤਿੰਨਾਂ ਨੌਜਵਾਨਾਂ 'ਤੇ ਲੁੱਟ ਖੋਹ ਦਾ ਪਰਚਾ ਦਰਜ ਕਰ ਲਿਆ ਗਿਆ ਹੈ।
ਹਾਲਾਂਕਿ ਸ਼ੋਸਲ ਮੀਡੀਆ ਉਪਰ ਤੇਜ਼ੀ ਨਾਲ ਖਬਰ ਵਾਇਰਲ ਹੋ ਰਹੀ ਹੈ ਕਿ ਨੂਰਾਂ ਭੈਣਾਂ ਉਪਰ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ ਹੈ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਫਿਲਹਾਲ ਪੂਰੇ ਮਾਮਲੇ ਵਿੱਚ ਸੂਫੀ ਗਾਇਕਾ ਨੂਰਾਂ ਉਤੇ ਕੋਈ ਵੀ ਹਮਲਾ ਨਹੀਂ ਹੋਇਆ ਹੈ।
ਹ ਵੀ ਪੜ੍ਹੋ : Doda Encounter: ਜੰਮੂ-ਕਸ਼ਮੀਰ ਦੇ ਡੋਡਾ 'ਚ 4 ਜਵਾਨ ਸ਼ਹੀਦ! ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ