Jalandhar Suicide News: ਦੇਰ ਰਾਤ ਪੰਜਾਬ ਦੇ ਜਲੰਧਰ-ਫਗਵਾੜਾ ਹਾਈਵੇ 'ਤੇ ਸਥਿਤ ਨਿੱਜੀ ਯੂਨੀਵਰਸਿਟੀ ਦੀ 9ਵੀਂ ਮੰਜ਼ਿਲ ਤੋਂ ਡਿੱਗ ਕੇ ਹਰਿਆਣਾ ਦੇ ਇਕ ਵਿਦਿਆਰਥੀ ਦੀ ਮੌਤ ਹੋ ਗਈ। ਇਹ ਖੁਦਕੁਸ਼ੀ ਹੈ ਜਾਂ ਹਾਦਸਾ ਇਸ ਬਾਰੇ ਪੁਲਿਸ ਵੱਲੋਂ ਜਾਂਚ ਜਾਰੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਯੰਕ ਵਾਸੀ ਹਰਿਆਣਾ ਵਜੋਂ ਹੋਈ ਹੈ।

COMMERCIAL BREAK
SCROLL TO CONTINUE READING

ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਕ੍ਰਾਈਮ ਸੀਨ ਦੀਆਂ ਕੁਝ ਦਿਲ ਦਹਿਲਾ ਦੇਣ ਵਾਲੀਆਂ ਵੀਡੀਓ ਫੋਟੋਆਂ ਵੀ ਸਾਹਮਣੇ ਆਈਆਂ ਹਨ ਜਿਸ ਵਿੱਚ ਮਯੰਕ ਦੀ ਲਾਸ਼ ਯੂਨੀਵਰਸਿਟੀ ਕੈਂਪਸ ਵਿੱਚ ਪਈ ਦਿਖਾਈ ਦੇ ਰਹੀ ਹੈ।

ਇਹ ਵੀ ਪੜ੍ਹੋGurdaspur News: ਆਵਾਰਾ ਕੁੱਤਿਆਂ ਦਾ ਆਤੰਕ! ਸੈਰ ਕਰਨ ਗਈ ਵਿਆਹੁਤਾ ਨੂੰ ਕੁੱਤਿਆਂ ਨੇ ਵੱਡਿਆ, ਹੋਈ ਮੌਤ

ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਕ੍ਰਾਈਮ ਸੀਨ ਦੀਆਂ ਕੁਝ ਦਿਲ ਦਹਿਲਾ ਦੇਣ ਵਾਲੀਆਂ ਵੀਡੀਓ ਫੋਟੋਆਂ ਵੀ ਸਾਹਮਣੇ ਆਈਆਂ ਹਨ ਜਿਸ ਵਿੱਚ ਮਯੰਕ ਦੀ ਲਾਸ਼ ਯੂਨੀਵਰਸਿਟੀ ਕੈਂਪਸ ਵਿੱਚ ਪਈ ਦਿਖਾਈ ਦੇ ਰਹੀ ਹੈ।

ਇੱਕ ਵੱਡਾ ਧਮਾਕਾ ਹੋਇਆ ਸੀ

ਇਹ ਘਟਨਾ ਵੀਰਵਾਰ ਰਾਤ ਕਰੀਬ 10 ਵਜੇ ਦੀ ਹੈ। ਮਯੰਕ 9ਵੀਂ ਮੰਜ਼ਿਲ 'ਤੇ ਰਹਿੰਦਾ ਸੀ। ਦੇਰ ਰਾਤ ਜਦੋਂ ਇਹ ਹੇਠਾਂ ਡਿੱਗਿਆ ਤਾਂ ਜ਼ੋਰਦਾਰ ਧਮਾਕਾ ਹੋਇਆ ਜਿਸ ਤੋਂ ਬਾਅਦ ਅਚਾਨਕ ਵੱਡੀ ਗਿਣਤੀ 'ਚ ਵਿਦਿਆਰਥੀ ਮੌਕੇ 'ਤੇ ਇਕੱਠੇ ਹੋਣੇ ਸ਼ੁਰੂ ਹੋ ਗਏ।

ਯੂਨੀਵਰਸਿਟੀ 'ਚ ਮੌਜੂਦ ਅਧਿਕਾਰੀਆਂ ਨੇ ਤੁਰੰਤ ਐਂਬੂਲੈਂਸ ਬੁਲਾਈ ਅਤੇ ਮਯੰਕ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਜਿਸ ਤੋਂ ਬਾਅਦ ਹਸਪਤਾਲ ਨੇ ਮਾਮਲੇ ਦੀ ਸੂਚਨਾ ਥਾਣਾ ਸਤਨਾਮਪੁਰ ਦੀ ਪੁਲਿਸ ਨੂੰ ਦਿੱਤੀ।