Amritsar News (ਪਰਮਬੀਰ ਔਲਖ): ਪੰਜਾਬ ਦੀਆਂ ਕਈ ਜੇਲ੍ਹਾਂ ਵਿਚ ਜੈਮਰ ਲਗਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸ ਵਿੱਚ ਸਭ ਤੋਂ ਪਹਿਲਾ ਨਾਂ ਅੰਮ੍ਰਿਤਸਰ ਦੀ ਕੇਂਦਰੀ ਸੁਧਾਰ ਘਰ ਦਾ ਆਇਆ ਹੈ, ਜਿਸ ਵਿੱਚ ਜੈਮਰ ਲਗਾ ਦਿੱਤੇ ਗਏ ਹਨ। ਹੁਣ ਉਸ ਇਲਾਕੇ ਦੇ ਨਜ਼ਦੀਕ ਰਹਿਣ ਵਾਲੇ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


COMMERCIAL BREAK
SCROLL TO CONTINUE READING

ਉਨ੍ਹਾਂ ਵੱਲੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਦੇ ਨਾਲ ਕਈ ਵਾਰ ਮੁਲਾਕਾਤ ਕੀਤੀ ਗਈ ਅਤੇ ਪਿਛਲੇ ਇੱਕ ਸਾਲ ਤੋਂ ਇਲਾਕਾ ਵਾਸੀਆਂ ਵਾਸੀਆਂ ਵੱਲੋਂ ਜੇਲ੍ਹ ਦੇ ਬਾਹਰ ਧਰਨੇ ਪ੍ਰਦਰਸ਼ਨ ਕਰਕੇ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ। ਅੱਜ ਫਿਰ ਭਾਜਪਾ ਦੇ ਨੇਤਾਵਾਂ ਤੇ ਇਲਾਕਾ ਵਾਸੀਆਂ ਵੱਲੋਂ ਅੰਮ੍ਰਿਤਸਰ ਕੇਂਦਰੀ ਜੇਲ੍ਹ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ।


ਉਥੇ ਹੀ ਗੱਲਬਾਤ ਕਰਦੇ ਹੋਏ ਇਲਾਕੇ ਵਾਸੀ ਤੇ ਭਾਜਪਾ ਦੇ ਨੇਤਾਵਾਂ ਨੇ ਦੱਸਿਆ ਕਿ ਜਦੋਂ ਦਾ ਜੇਲ੍ਹ ਦੇ ਨਜ਼ਦੀਕ ਜੈਮਰ ਲਗਾਏ ਗਏ ਹਨ ਉਨ੍ਹਾਂ ਨੂੰ ਨੈੱਟਵਰਕ ਸੰਬੰਧੀ ਮੁਸ਼ਕਿਲਾਂ ਆ ਰਹੀਆਂ ਹਨ ਅਤੇ ਇਸ ਕਰਕੇ ਹੀ ਉਨ੍ਹਾਂ ਵੱਲੋਂ ਅੱਜ ਜੇਲ੍ਹ ਦੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਸੀ।


ਇਲਾਕਾ ਨਿਵਾਸੀਆਂ ਨੇ ਕਿਹਾ ਕਿ ਉਹ ਜੇਲ੍ਹ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਹੀਂ ਵਰਤਣਾ ਚਾਹੁੰਦੇ ਪਰ ਉਨ੍ਹਾਂ ਦੇ ਘਰਾਂ ਦੇ ਵਿੱਚ ਨੈੱਟਵਰਕ ਨਾ ਆਉਣ ਕਰਕੇ ਉਨ੍ਹਾਂ ਦਾ ਵੀ ਕਾਫ਼ੀ ਨੁਕਸਾਨ ਹੋ ਰਿਹਾ ਹੈ ਅਤੇ ਅਸੀਂ ਜੇਲ੍ਹ ਪ੍ਰਸ਼ਾਸਨ ਨੂੰ ਅਪੀਲ ਕਰਦੇ ਹਾਂ ਕਿ ਇਸ ਦੀ ਰੇਂਜ ਥੋੜ੍ਹੀ ਘਟਾਈ ਜਾਵੇ ਤਾਂ ਜੋ ਕਿ ਅਸੀਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰ ਸਕੀਏ।


ਇਸ ਮੌਕੇ ਤਹਿਸੀਲਦਾਰ ਵਿਕਾਸ ਕੁਮਾਰ ਨੇ ਇਲਾਕਾ ਵਾਸੀਆਂ ਤੇ ਭਾਜਪਾ ਦੇ ਨੇਤਾਵਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜੋ ਇਲਾਕਾ ਵਾਸੀਆਂ ਵੱਲੋਂ ਮੰਗ ਪੱਤਰ ਉਨ੍ਹਾਂ ਨੂੰ ਦਿੱਤਾ ਗਿਆ ਹੈ, ਉਸ ਨੂੰ ਉਹ ਆਪਣੇ ਉੱਚ ਅਧਿਕਾਰੀਆਂ ਤੇ ਸਰਕਾਰ ਕੋਲ ਭੇਜ ਦਿੱਤੇ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਜੋ ਕੇਂਦਰੀ ਜੇਲ੍ਹ ਵਿਚ ਜੈਮਰ ਲੱਗਿਆ ਹੈ ਇਹ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲਗਾਏ ਗਏ ਹਨ। ਇਲਾਕਾ ਵਾਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਰੱਖਦੇ ਹੋਏ ਇਨ੍ਹਾਂ ਦੀ ਰੇਂਜ ਘੱਟ ਕੀਤੀ ਜਾਵੇਗੀ।