Poonch Terrorist Attack:  ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਬੀਤੇ ਦਿਨੀਂ ਹੋਏ ਅੱਤਵਾਦੀ ਹਮਲੇ ਵਿੱਚ ਪੰਜਾਬ ਦੇ ਚਾਰ ਜਵਾਨ ਸ਼ਹੀਦ ਹੋ ਗਏ। ਸ਼ਹੀਦ ਜਵਾਨਾਂ ਵਿੱਚ ਹੌਲਦਾਰ ਮਨਦੀਪ ਸਿੰਘ, ਲਾਂਸ ਨਾਇਕ ਦੇਵਾਸ਼ੀਸ਼ ਬਸਵਾਲ, ਲਾਂਸ ਨਾਇਕ ਕੁਲਵੰਤ ਸਿੰਘ, ਸਿਪਾਹੀ ਹਰਕਿਸ਼ਨ ਸਿੰਘ ਅਤੇ ਸਿਪਾਹੀ ਸੇਵਕ ਸਿੰਘ ਦੇ ਨਾਮ ਸ਼ਾਮਲ ਹਨ।  ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਸਭ ਤੋਂ ਪਹਿਲਾਂ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਲਾਂਸ ਨਾਇਕ ਕੁਲਵੰਤ ਸਿੰਘ ਦਾ ਸ਼ਨੀਵਾਰ ਸਵੇਰੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸ਼ਹੀਦ ਦੇ ਜੱਦੀ ਪਿੰਡ ਚੜਿੱਕ ਮੋਗਾ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਸ਼ਹੀਦ ਜਵਾਨ ਅਮਰ ਰਹੇ ਦੇ ਨਾਅਰੇ ਗੂੰਜਦੇ ਰਹੇ ਅਤੇ ਵੱਡੀ ਗਿਣਤੀ ਵਿੱਚ ਲੋਕ ਸ਼ਰਧਾਂਜਲੀ ਦੇਣ ਲਈ ਇਕੱਠੇ ਹੋਏ।



ਦੱਸ ਦੇਈਏ ਕਿ ਬਟਾਲਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਤਲਵੰਡੀ ਭਰਥ ਦਾ ਨੌਜਵਾਨ ਹਰਕ੍ਰਿਸ਼ਨ ਸਿੰਘ ਉਮਰ 25 ਸਾਲ ਬੀਤੇ ਕੱਲ੍ਹ ਪੁੰਛ ਜੰਮੂ ਹਾਈਵੇ ਤੇ ਸੈਨਾ ਦੀ ਗੱਡੀ 'ਤੇ ਹੋਏ ਅਤਵਾਦੀ ਹਮਲੇ ਦੌਰਾਨ ਸ਼ਹਾਦਤ ਦਾ ਜਾਮ ਪੀ ਗਏ। ਸ਼ਹੀਦ ਹਰਕ੍ਰਿਸ਼ਨ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਅਤੇ ਇੱਕ ਦੋ ਸਾਲਾ ਬੱਚੀ, ਛੇ ਮਹੀਨੇ ਦੇ ਬੱਚੇ ਅਤੇ ਬਜ਼ੁਰਗ ਮਾਂ ਪਿਉ ਨੂੰ ਛੱਡ ਗਿਆ। ਉਹਨਾਂ ਦਾ ਵੀ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।