Jammu-Kashmir Sikh Youth helping Punjabis in Punjab Flood 2023: ਨੌਜਵਾਨਾਂ ਵੱਲੋਂ ਕਿਹਾ ਗਿਆ ਕਿ 2014 ਦੇ ਵਿੱਚ ਜੰਮੂ ਕਸ਼ਮੀਰ ਦੇ ਵਿੱਚ ਇੱਕ ਵੱਡੀ ਆਫ਼ਤ ਆਈ ਸੀ ਤਾਂ ਉਸ ਵੇਲੇ ਪੰਜਾਬ ਨੇ ਉਨ੍ਹਾਂ ਦਾ ਬਿਨਾਂ ਕਿਸੇ ਭੇਦ ਭਾਵ ਤੋਂ ਬਹੁਤ ਜਿਆਦਾ ਸਾਥ ਦਿੱਤਾ ਸੀ ਅਤੇ ਉਹਨਾਂ ਦੀ ਮੁਸ਼ਕਿਲ ਸਮੇਂ ਵਿੱਚ ਸਹਾਇਤਾ ਕੀਤੀ ਸੀ।
Trending Photos
Punjab Flood 2023 News: ਪੰਜਾਬ ਜਿੱਥੇ ਹਰ ਪਾਸੇ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਸੇਵਾ ਦੇ ਕਾਰਜ ਵੀ ਨਿਭਾਏ ਜਾ ਰਹੇ ਹਨ। ਪੰਜਾਬ ਦੀਆਂ ਸਮਾਜਿਕ ਸੰਸਥਾਵਾਂ ਅਤੇ ਐਨ.ਜੀ.ਓ ਸਮੇਤ ਕਈ ਬਾਹਰੀ ਸੂਬੇ ਦੀਆਂ ਸਿੱਖ ਸੰਸਥਾਵਾਂ ਵੀ ਇਸ ਮੁਹਿੰਮ ਦਾ ਹਿੱਸਾ ਬਣਦੀਆਂ ਨਜ਼ਰ ਆ ਰਹੀਆਂ ਹਨ। ਇਸ ਦੌਰਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਿੱਚ ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਪਹੁੰਚਣ ਦੇ ਯਤਨ ਕੀਤੇ ਜਾ ਰਹੇ ਹਨ।
ਇਸਦੇ ਤਹਿਤ ਸੁਲਤਾਨਪੁਰ ਲੋਧੀ ਦੇ ਵਿੱਚ ਜੰਮੂ ਕਸ਼ਮੀਰ ਤੋਂ ਆਏ ਕੁਝ ਕਸ਼ਮੀਰੀ ਸਿੱਖਾਂ ਵੱਲੋਂ ਇਲਾਕੇ ਦੇ ਕੁਝ ਹਿੰਦੂ ਵੀਰਾਂ ਦੇ ਨਾਲ ਰਲ ਕੇ ਹੜ੍ਹ ਪੀੜਤਾਂ ਦੇ ਲਈ ਰਾਹਤ ਸਮੱਗਰੀ ਲਿਆਂਦੀ ਗਈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚ ਕੇ ਜ਼ਰੂਰਤਮੰਦ ਲੋਕਾਂ ਤੱਕ ਇਹ ਸਮੱਗਰੀ ਪਹੁੰਚਾਈ ਗਈ। ਇਸ ਦੇ ਵਿੱਚ ਖਾਸ ਗੱਲ ਇਹ ਰਹੀ ਕਿ ਇਸ ਮੁਹਿੰਮ ਦੇ ਵਿੱਚ ਭਾਈਚਾਰਕ ਸਾਂਝ ਦਾ ਵੱਡਾ ਸੁਨੇਹਾ ਵੀ ਵੇਖਣ ਨੂੰ ਮਿਲਿਆ।
ਇਸ ਦੌਰਾਨ ਖਾਸ ਗੱਲਬਾਤ ਕਰਦੇ ਹੋਏ ਕਸ਼ਮੀਰੀ ਸਿੱਖ ਨੌਜਵਾਨਾਂ ਵੱਲੋਂ ਕਿਹਾ ਗਿਆ ਕਿ 2014 ਦੇ ਵਿੱਚ ਜੰਮੂ ਕਸ਼ਮੀਰ ਦੇ ਵਿੱਚ ਇੱਕ ਵੱਡੀ ਆਫ਼ਤ ਆਈ ਸੀ ਤਾਂ ਉਸ ਵੇਲੇ ਪੰਜਾਬ ਨੇ ਉਨ੍ਹਾਂ ਦਾ ਬਿਨਾਂ ਕਿਸੇ ਭੇਦ ਭਾਵ ਤੋਂ ਬਹੁਤ ਜਿਆਦਾ ਸਾਥ ਦਿੱਤਾ ਸੀ ਅਤੇ ਉਹਨਾਂ ਦੀ ਮੁਸ਼ਕਿਲ ਸਮੇਂ ਵਿੱਚ ਸਹਾਇਤਾ ਕੀਤੀ ਸੀ।
ਇਸੇ ਲਈ ਉਹ ਸਮਝਦੇ ਹਨ ਕਿ ਅੱਜ ਪੰਜਾਬ ਦੇ ਉੱਤੇ ਵੱਡੀ ਆਫ਼ਤ ਆਈ ਹੋਈ ਹੈ ਤੇ ਪੰਜਾਬ ਨੂੰ ਅੱਜ ਉਹਨਾਂ ਦੀ ਸਭ ਤੋਂ ਜਿਆਦਾ ਲੋੜ ਹੈ ਤੇ ਇੱਕ ਇਨਸਾਨ ਹੋਣ ਦੇ ਨਾਤੇ ਉਹਨਾਂ ਦਾ ਫਰਜ਼ ਬਣਦਾ ਹੈ ਕਿ ਹੁਣ ਵਾਰੀ ਓਹਨਾ ਦੀ ਹੈ ਕਿ ਉਹ ਪੰਜਾਬ ਦੇ ਲੋਕਾਂ ਲਈ ਵਧ ਚੜ ਕੇ ਅੱਗੇ ਆਉਣ ਤੇ ਉਹਨਾਂ ਦੀਆਂ ਦੁੱਖ ਤਕਲੀਫ਼ਾਂ ਵਿੱਚ ਉਹਨਾਂ ਦਾ ਸਾਥ ਦੇਣ।
ਇਸ ਦੌਰਾਨ ਸਮਾਜ ਸੇਵੀ ਹਿੰਦੂ ਵੀਰਾਂ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਦੇਸ਼ ਵਿੱਚ ਧਰਮ ਅਤੇ ਰਾਜਨੀਤੀ ਦੇ ਨਾਮ ਤੇ ਜਾਤ-ਪਾਤ ਦੀਆਂ ਵੰਡੀਆਂ ਪਾਈਆਂ ਹੋਈਆਂ ਨੇ ਉਥੇ ਹੀ ਅਜਿਹੀਆਂ ਚੀਜ਼ਾਂ ਸਾਨੂੰ ਇੱਕ ਦੂਸਰੇ ਦੇ ਨਾਲ ਜੋੜਨਾ ਸਿਖਾਉਂਦੀਆਂ ਨੇ ਅਤੇ ਇੱਕ ਦੂਸਰੇ ਪ੍ਰਤੀ ਇਨਸਾਨੀਅਤ ਦਾ ਫਰਜ਼ ਅਦਾ ਕਰਨਾ ਦੱਸਦੀਆਂ ਹਨ। ਪਰ ਅੱਜ ਲੋੜ ਹੈ ਕਿ ਜਿਸ ਸਮੇਂ ਵਿੱਚੋਂ ਪੰਜਾਬ ਗੁਜ਼ਰ ਰਿਹਾ ਹੈ ਉਸ ਵਿੱਚ ਸਾਨੂੰ ਸਭ ਕੁਝ ਭੁੱਲ ਕੇ ਇੱਕ ਦੂਸਰੇ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਮੁਸ਼ਕਿਲ ਦੌਰ ਵਿੱਚੋਂ ਬਚਾਉਣਾ ਚਾਹੀਦਾ ਹੈ।
- ਸੁਲਤਾਨਪੁਰ ਲੋਧੀ ਤੋਂ ਚੰਦਰ ਮੜੀਆ ਦੀ ਰਿਪੋਰਟ
ਇਹ ਵੀ ਪੜ੍ਹੋ: Punjab News: 'ਕਾਂਗਰਸ ਨੂੰ "ਸਰਕਾਰੀ ਪਾਰਟੀ" ਆਖੀਏ ਜਾਂ "ਵਿਰੋਧੀ ਪਾਰਟੀ”?' ਸੁਨੀਲ ਜਾਖੜ ਦਾ CM ਭਗਵੰਤ ਮਾਨ ਨੂੰ ਸਵਾਲ
(For more news apart from Jammu-Kashmir Sikh Youth helping Punjabis in Punjab Flood 2023, stay tuned to Zee PHH)