Jandiala Guru News: ਪੁਲਿਸ ਨੇ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਇਕ ਮੁਲਜ਼ਮ ਗ੍ਰਿਫਤਾਰ
Advertisement
Article Detail0/zeephh/zeephh2351861

Jandiala Guru News: ਪੁਲਿਸ ਨੇ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਇਕ ਮੁਲਜ਼ਮ ਗ੍ਰਿਫਤਾਰ

Jandiala Guru News: ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਅਮਰਦੀਪ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਮੇਹਰਬਾਨਪੁਰਾ, ਥਾਣਾ ਜੰਡਿਆਲਾ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ। ਉਹਨਾਂ ਕਿਹਾ ਕਿ ਮੁਲਜ਼ਮ ਕੋਲੋਂ ਇੱਕ ਪਿਸਤੋਲ ਬੱਤੀ ਬੋਰ ਤੇ ਪੰਜ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।

Jandiala Guru News: ਪੁਲਿਸ ਨੇ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਇਕ ਮੁਲਜ਼ਮ ਗ੍ਰਿਫਤਾਰ

Jandiala Guru News(ਭਰਤ ਸ਼ਰਮਾ): ਜੰਡਿਆਲਾ ਗੁਰੂ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ। ਜਦੋਂ ਪੁਲਿਸ ਨੇ ਜੰਡਿਆਲਾ ਗੁਰੂ ਵਿੱਚ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ। ਜੰਡਿਆਲਾ ਦੇ ਕੁਝ ਵਪਾਰੀਆਂ ਨੂੰ ਵਟਸਐਪ 'ਤੇ ਵਿਦੇਸ਼ੀ ਨੰਬਰਾਂ ਤੋਂ ਫੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਗਈ ਸੀ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ ਅਤੇ ਉਨ੍ਹਾਂ ਦੇ ਘਰਾਂ 'ਤੇ ਨਾਜਾਇਜ਼ ਗੋਲੀਆਂ ਚਲਾਈਆਂ ਗਈਆਂ ਸਨ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ।

ਜਾਣਕਾਰੀ ਦਿੰਦਿਆਂ ਡੀਐਸਪੀ ਜੰਡਿਆਲਾ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਜੰਡਿਆਲਾ ਦੇ ਕੁਝ ਵਪਾਰੀਆਂ ਨੂੰ ਵਟਸਐਪ 'ਤੇ ਵਿਦੇਸ਼ੀ ਨੰਬਰਾਂ ਤੋਂ ਫੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਗਈ ਸੀ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ ਅਤੇ ਉਨ੍ਹਾਂ ਦੇ ਘਰਾਂ 'ਤੇ ਨਾਜਾਇਜ਼ ਗੋਲੀਆਂ ਚਲਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਅਸੀ ਆਪਣੇ ਜਿਲੇ ਦੀਆ ਪੁਲੀਸ ਟੀਮਾਂ ਇਸ ਕੇਸ ਦੇ ਵਿੱਚ ਲਗਾਈਆਂ ਹੋਈਆਂ ਸਨ।

ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਸਰਵਣ ਸਿੰਘ ਉਰਫ਼ ਭੋਲਾ ਵਾਸੀ ਹਵੇਲੀਆਂ ਅਤੇ ਮਾਨ ਸਿੰਘ ਉਰਫ਼ ਮਾਨਾ ਵਾਸੀ ਮੇਹਰਬਾਨਪੁਰਾ ਜੋ ਆਪਣੇ ਹੋਰ ਸਾਥੀਆਂ ਸਮੇਤ ਇਕਬਾਲ ਸਿੰਘ ਉਰਫ਼ ਰਾਜਾ ਪੁੱਤਰ ਸ਼ਮਸ਼ੇਰ ਸਿੰਘ, ਕਾਹਨ ਸਿੰਘ ਉਰਫ਼ ਕਾਨਾ ਪੁੱਤਰ ਜਗੀਰ ਸਿੰਘ ਸਮੇਤ ਯੂ ਕੇ ਵਿਦੇਸ਼ ਬੈਠੇ ਹੋਏ ਹਨ। ਅਕਾਸ਼ਦੀਪ ਸਿੰਘ ਉਰਫ਼ ਕੁੱਜਾ ਪੁੱਤਰ ਹੀਰਾ ਸਿੰਘ ਸਾਰੇ ਵਾਸੀ ਮੇਹਰਬਾਨਪੁਰਾ ਮਿਲ ਕੇ ਇਸ ਗਰੋਹ ਨੂੰ ਚਲਾ ਰਹੇ ਸਨ ਅਤੇ ਵਪਾਰੀਆਂ ਨੂੰ ਧਮਕੀਆਂ ਦੇ ਕੇ ਫਿਰੌਤੀ ਵਸੂਲਦੇ ਸਨ। ਸਰਵਣ ਸਿੰਘ ਉਰਫ ਭੋਲਾ ਜੋ ਵਿਦੇਸ਼ ਵਿੱਚ ਹੈ ਅਤੇ ਉਨ੍ਹਾਂ ਨੂੰ ਪੈਸੇ ਦਿੰਦਾ ਸੀ।

ਗੋਲੀ ਚਲਾਉਣ ਵਾਲੇ ਮੁਲਜ਼ਮ ਨੇ ਮੰਨਿਆ ਕਿ ਉਸ ਨੂੰ ਇਸ ਕੰਮ ਲਈ 10 ਹਜ਼ਾਰ ਰੁਪਏ ਦਿੱਤੇ ਗਏ ਸਨ। ਇਸ ਤੋਂ ਇਲਾਵਾ ਅਕਾਸ਼ਦੀਪ ਸਿੰਘ ਉਰਫ਼ ਕੁੱਜਾ ਪੁੱਤਰ ਹੀਰਾ ਸਿੰਘ ਜੋ ਕਿ ਇਸ ਸਮੇਂ ਬਿਆਸ ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹੈ, ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

Trending news