Jandiala Guru Encounter: ਜੰਡਿਆਲਾ ਗੁਰੂ ਵਿੱਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਈ ਫਾਇਰਿੰਗ, ਇੱਕ ਗੈਂਗਸਟਰ ਢੇਰ, ਥਾਣੇਦਾਰ ਜ਼ਖ਼ਮੀ
Encounter in Jandiala Guru News in punjabi: ਇਲਾਕੇ `ਚ ਸਰਚ ਆਪਰੇਸ਼ਨ ਜਾਰੀ ਹੈ। ਪੁਲਿਸ ਨੇ ਕਾਰ ਨੂੰ ਘੇਰ ਲਿਆ ਹੈ। ਪੁਲਿਸ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਸੀ।
Encounter in Jandiala Guru News in Punjabi: ਜੰਡਿਆਲਾ ਗੁਰੂ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਫਾਇਰਿੰਗ ਵਿੱਚ ਇੱਕ ਥਾਣੇਦਾਰ ਵੀ ਜ਼ਖਮੀ ਹੋਇਆ ਹੈ। ਗੈਂਗਸਟਰ ਕਾਰ ਛੱਡ ਕੇ ਫਰਾਰ ਹੋ ਗਏ ਹਨ। ਇਲਾਕੇ 'ਚ ਸਰਚ ਆਪਰੇਸ਼ਨ ਜਾਰੀ ਹੈ। ਪੁਲਿਸ ਨੇ ਕਾਰ ਨੂੰ ਘੇਰ ਲਿਆ ਹੈ। ਪੁਲਿਸ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਸੀ। ਕਿਹਾ ਜਾ ਰਿਹਾ ਹੈ ਕਿ ਇਸ ਮੁਕਾਬਲੇ ਦੌਰਾਨ ਨਾਮੀ ਗੈਂਗਸਟਰ ਅੰਮ੍ਰਿਤਪਾਲ ਅਮਰੀ ਢੇਰ ਹੋ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਨਹਿਰ ਨੇੜੇ ਪੁਲਿਸ ਨੇ ਬਦਮਾਸ਼ਾਂ ਨੂੰ ਘੇਰਿਆ। ਦੋਹਾਂ ਪਾਸਿਓ ਫਾਇਰਿੰਗ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਕਾਰ ਸਵਾਰ ਬਦਮਾਸ਼ਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ। ਇਸ ਮੁਠਭੇੜ ਦੌਰਾਨ ਨਾਮੀ ਗੈਂਗਸਟਰ ਅੰਮ੍ਰਿਤਪਾਲ ਅਮਰੀ ਨੂੰ ਢੇਰ ਹੋ ਗਿਆ।
ਇਹ ਵੀ ਪੜ੍ਹੋ Punjab Raid: ਲੁਧਿਆਣਾ ਦੀ ਸਬਜ਼ੀ ਮੰਡੀ 'ਚ 'AAP' ਵਿਧਾਇਕ ਦਾ ਛਾਪਾ, ਨਾਜਾਇਜ਼ ਵਸੂਲੀ ਕਰਦੇ ਫੜੇ ਕਰਮਚਾਰੀ
ਜਾਣੋ ਕੌਣ ਹੈ ਨਾਮੀ ਗੈਂਗਸਟਰ ਅੰਮ੍ਰਿਤਪਾਲ ਅਮਰੀ
ਨਾਮੀ ਗੈਂਗਸਟਰ ਅੰਮ੍ਰਿਤਪਾਲ ਅਮਰੀ 3 ਕਤਲ ਕੇਸਾਂ ਵਿੱਚ ਸ਼ਾਮਲ ਸੀ ਜਿਸ ਵਿੱਚ 4 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕ ਗੈਂਗਸਟਰ ਜੰਡਿਆਲਾ ਗੁਰੂ ਦੇ ਪਿੰਡ ਭਗਵਾਨ ਦਾ ਰਹਿਣ ਵਾਲਾ ਹੈ। ਉਸ ਦੀ ਉਮਰ ਕਰੀਬ 23 ਸਾਲ ਦੱਸੀ ਜਾ ਰਹੀ ਹੈ।
ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਅਮਰੀ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ। ਅਮਰੀ ਨੇ ਪੁਲਿਸ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਉਸ ਨੇ ਨਹਿਰ ਦੇ ਕੰਢੇ 2 ਹੈਰੋਇਨ ਲੁਕੋ ਕੇ ਰੱਖੀ ਸੀ। ਜਿਸ ਤੋਂ ਬਾਅਦ ਪੁਲਿਸ ਟੀਮ ਹੈਰੋਇਨ ਬਰਾਮਦ ਕਰਨ ਲਈ ਉੱਥੇ ਗਈ ਸੀ। ਉਸ ਨੇ ਉੱਥੇ ਇੱਕ ਪਿਸਤੌਲ ਵੀ ਛੁਪਾ ਕੇ ਰੱਖਿਆ ਹੋਇਆ ਸੀ।
ਹੈਰੋਇਨ ਕੱਢਣ ਦੇ ਬਹਾਨੇ ਉਸ ਨੇ ਉਥੇ ਰੱਖੇ ਪਿਸਤੌਲ ਤੋਂ ਗੋਲੀ ਚਲਾ ਦਿੱਤੀ। ਫਿਰ ਉਹ ਹੱਥਕੜੀ ਲੈ ਕੇ ਭੱਜਣ ਲੱਗਾ। ਉਸ ਦੀ ਗੋਲੀ ਨਾਲ ਇਕ ਅਧਿਕਾਰੀ ਜ਼ਖਮੀ ਹੋ ਗਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਉਸਨੂੰ ਰੁਕਣ ਲਈ ਕਿਹਾ ਪਰ ਉਸਨੇ ਸਿੱਧੀ ਫਾਇਰਿੰਗ ਜਾਰੀ ਰੱਖੀ। ਜਿਸ ਤੋਂ ਬਾਅਦ ਜਵਾਬੀ ਫਾਇਰਿੰਗ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: Punjab News: ਬਹਿਰੀਨ 'ਚ ਜੇਤੂ ਕਬੱਡੀ ਖਿਡਾਰੀ ਗੁਰਪ੍ਰਰੀਤ ਸਿੰਘ ਦਾ ਮਾਨਸਾ ਪਿੰਡ ਵਾਸੀਆਂ ਨੇ ਕੀਤਾ ਸ਼ਾਨਦਾਰ ਸਵਾਗਤ
ਪੁਲਿਸ ਨੇ ਦੱਸਿਆ ਕਿ ਗੈਂਗਸਟਰ ਵੱਲੋਂ ਫਾਇਰਿੰਗ ਵਿੱਚ ਵਰਤੀ ਗਈ 0.30 ਬੋਰ ਦੀ ਚੀਨੀ ਪਿਸਤੌਲ ਵੀ ਬਰਾਮਦ ਕਰ ਲਈ ਗਈ ਹੈ। ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਉਹ ਕਿਸ ਗਿਰੋਹ ਨਾਲ ਸਬੰਧਤ ਸੀ, ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਇਸ ਮੁਕਾਬਲੇ 'ਚ ਜ਼ਖਮੀ ਪੁਲਿਸ ਮੁਲਾਜ਼ਮ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮੁਲਾਜ਼ਮ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਰਮਚਾਰੀ ਨੂੰ ਕਿੰਨੀਆਂ ਗੋਲੀਆਂ ਲੱਗੀਆਂ ਹਨ।