Punjab High Court News: ਜੰਗ-ਏ-ਆਜ਼ਾਦੀ ਮੈਮੋਰੀਅਲ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਦੂਜਾ ਝਟਕਾ ਲੱਗਾ ਹੈ। ਜੰਗ-ਏ-ਆਜ਼ਾਦੀ ਮੈਮੋਰੀਅਲ ਫੰਡ ਘਪਲੇ ਦੇ ਮੁੱਖ ਮੁਲਜ਼ਮ ਬਿਲਡਰ ਦੀਪਕ ਸਿੰਘਲ, ਐਕਸੀਅਨ ਪਰਮਜੀਤ ਸਿੰਘ, ਐਗਜੂਕੇਟਿਵ ਇੰਜੀਨੀਅਰ ਤੇਜ ਰਾਮ ਨੂੰ ਹਾਈ ਕੋਰਟ ਨੇ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ।


COMMERCIAL BREAK
SCROLL TO CONTINUE READING

ਇਨ੍ਹਾਂ ਸਾਰਿਆਂ ਦੀ ਜ਼ਮਾਨਤ ਪਟੀਸ਼ਨ ਉਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਇਨ੍ਹਾਂ ਸਾਰਿਆਂ ਨੂੰ ਪਿਛਲੇ ਹਫ਼ਤੇ ਹੀ ਪੰਜਾਬ ਵਿਜੀਲੈਂਸ ਨੇ ਐਫਆਈਆਰ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਸੀ।


ਇਨ੍ਹਾਂ ਸਾਰਿਆਂ ਉਤੇ ਮਿਲੀਭੁਗਤ ਨਾਲ ਫਰਜ਼ੀ ਬਿੱਲ, ਘਟੀਆ ਮਟੀਰੀਅਲ, ਸਮੇਂ ਉਤੇ ਪ੍ਰੋਜੈਕਟ ਪੂਰਾ ਨਾ ਕਰਨ ਵਿੱਚ ਕਈ ਕਰੋੜਾਂ ਰੁਪਏ ਘਪਲੇ ਦਾ ਦੋਸ਼ ਲਗਾ ਕੇ ਐਫਆਈਆਰ ਦਰਜ ਕਰਕੇ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਸਾਰਿਆਂ ਨੇ ਜ਼ਮਾਨਤ ਪਟੀਸ਼ਨ ਵਿੱਚ ਕਿਹਾ ਕਿ ਸਮੇਂ ਉਤੇ ਕੰਮ ਪੂਰਾ ਕੀਤਾ ਗਿਆ ਹੈ।


ਇਹ ਵੀ ਪੜ੍ਹੋ : CM Bhagwant Mann Cast Vote: ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਪਾਈ ਵੋਟ


ਸਾਰੇ ਬਿੱਲ ਸਹੀ ਸਨ ਅਤੇ ਬਿਹਤਰ ਕੰਮ ਕੀਤਾ ਗਿਆ ਸੀ ਪਰ ਸਰਕਾਰ ਨੇ ਬਰਜਿੰਦਰ ਸਿੰਘ ਹਮਦਰਦ ਦੇ ਨਾਲ ਸਿਆਸੀ ਰੰਜ਼ਿਸ਼ ਕਾਰਨ ਹੀ ਇਨ੍ਹਾਂ ਸਾਰਿਆਂ ਖਿਲਾਫ਼ ਐਫਆਈਆਰ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਹੈ। ਇਸ ਲਈ ਇਨ੍ਹਾਂ ਸਾਰਿਆਂ ਨੇ ਜ਼ਮਾਨਤ ਮੰਗੀ ਸੀ। ਕਾਬਿਲੇਗੌਰ ਹੈ ਕਿ ਬਰਜਿੰਦਰ ਸਿੰਘ ਹਮਦਰਦ ਨੂੰ ਵੀ ਅੱਜ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਗ੍ਰਿਫ਼ਤਾਰੀ ਉਤੇ ਰੋਕ ਲਗਾ ਦਿੱਤੀ ਹੈ।


ਇਹ ਵੀ ਪੜ੍ਹੋ : Punjab lok sabha Election 2024: 'ਆਪ' ਸੰਸਦ ਮੈਂਬਰ ਰਾਘਵ ਚੱਢਾ ਨੇ ਪਾਈ ਵੋਟ, ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ