Baisakhi 2024: ਜਥੇਦਾਰ ਨੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ `ਤੇ ਦਿੱਤੀਆਂ ਵਧਾਈਆਂ
Baisakhi 2024: ਅੱਜ ਪੂਰੇ ਦੇਸ਼ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਪੰਜਾਬ ਵਿੱਚ ਗੁਰਦੁਆਰਿਆਂ ਵਿੱਚ ਭਾਰੀ ਰੌਣਕਾਂ ਨਜ਼ਰ ਆ ਰਹੀਆਂ ਹਨ।
Baisakhi 2024: ਅੱਜ ਪੂਰੇ ਦੇਸ਼ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਪੰਜਾਬ ਵਿੱਚ ਗੁਰਦੁਆਰਿਆਂ ਵਿੱਚ ਭਾਰੀ ਰੌਣਕਾਂ ਨਜ਼ਰ ਆ ਰਹੀਆਂ ਹਨ। ਵੱਡੀ ਗਿਣਤੀ ਵਿੱਚ ਲੋਕ ਗੁਰਦੁਆਰਿਆਂ ਵਿੱਚ ਨਤਮਸਤਕ ਹੋਣ ਲਈ ਪੁੱਜ ਰਹੇ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਅੱਜ ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਤੇ ਵਿਸਾਖੀ ਮੌਕੇ ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੀ ਸਿੱਖ ਸੰਗਤ ਨੂੰ ਮੁਬਾਰਕਬਾਦ ਦਿੱਤੀ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਮੂਲ ਮੰਤਰ ਦਾ ਪਾਠ ਕੀਤਾ ਗਿਆ ਜਿਸ ਤੋਂ ਬਾਅਦ ਅਰਦਾਸ ਬੇਨਤੀ ਕਰਕੇ ਖਾਲਸਾਈ ਚਿੰਨ੍ਹ ਸ੍ਰੀ ਅਕਾਲ ਤਖਤ ਸਾਹਿਬ ਉਤੇ ਲਹਿਰਾਇਆ ਗਿਆ।
ਜਥੇਦਾਰ ਸਾਹਿਬ ਨੇ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਅੱਜ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਉਹ ਆਪਣੇ ਘਰਾਂ ਉਤੇ ਖਾਲਸਾਈ ਚਿੰਨ੍ਹ ਨਿਸ਼ਾਨ ਸਾਹਿਬ ਆਪਣੇ ਘਰਾਂ ਉਤੇ ਝੰਡੇ ਲਹਿਰਾਉਣ ਕਿਉਂਕਿ ਅੱਜ ਦੇ ਦਿਨ ਹੀ ਖਾਲਸੇ ਦੀ ਸਥਾਪਨਾ ਹੋਇਆ ਸੀ।
ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਮੌਜੂਦਾ ਸਰਕਾਰਾਂ ਉਤੇ ਵੀ ਨਿਸ਼ਾਨੇ ਸਾਧਿਆ ਅਤੇ ਕਿਹਾ ਕਿ ਬੰਦੀ ਸਿੰਘਾਂ ਨੂੰ ਜਲਦੀ ਰਿਹਾਅ ਕਰਨਾ ਚਾਹੀਦਾ ਹੈ ਅਤੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਵੀ ਰਿਹਾਅ ਕਰਨਾ ਚਾਹੀਦਾ ਹੈ। ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਮ ਸੰਦੇਸ਼ ਦਿੱਤਾ।
ਇਹ ਵੀ ਪੜ੍ਹੋ : BJP Manifesto: ਭਾਜਪਾ ਦੇ ਚੋਣ ਮਨੋਰਥ ਪੱਤਰ 'ਚ ਕੀ-ਕੀ ਹੈ, 14 ਅਪ੍ਰੈਲ ਨੂੰ ਜਾਰੀ ਹੋ ਸਕਦਾ ਹੈ 'ਸੰਕਲਪ ਪੱਤਰ'
ਖ਼ਾਲਸੇ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦੇ ਹੋਏ ਸਿੱਖ ਕੌਮ ਨੂੰ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੀ ਵਧਾਈ ਦਿੱਤੀ ਹੈ।
ਇਹ ਵੀ ਪੜ੍ਹੋ : Harpal Singh Cheema News: ਵਿੱਤੀ ਮੰਤਰੀ ਚੀਮਾ ਦਾ ਵੱਡਾ ਬਿਆਨ; ਭਾਜਪਾ ਦਿੱਲੀ 'ਚ ਰਾਸ਼ਟਰਪਤੀ ਸਾਸ਼ਨ ਲਗਾਉਣਾ ਚਾਹੁੰਦੀ