Firozpur News: ਇਕ ਵਿਅਕਤੀ ਵਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ 'ਮੇਰੇ ਮੁੰਡੇ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ।'
Trending Photos
Firozpur News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਦੇ ਗੁਰਦੁਆਰਾ ਬਾਬਾ ਬੀਰ ਸਿੰਘ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬੇਅਦਬੀ ਦੇ ਦੋਸ਼ੀ ਦੀ ਹੋਈ ਮੌਤ ਨੂੰ ‘ਕਾਨੂੰਨ ਦੁਆਰਾ ਦੋਸ਼ੀਆਂ ਨੂੰ ਸਜ਼ਾਵਾਂ ਦੇਣ ‘ਚ ਅਸਫਲਤਾ’ ਦਾ ਪ੍ਰਤੀਕਰਮ ਕਰਾਰ ਦਿੱਤਾ ਹੈ।
ਇਸ ਦੇ ਨਾਲ ਹੀ ਸਿੰਘ ਸਾਹਿਬ ਨੇ ਸਿੱਖ ਸੰਗਤ ਨੂੰ ਬੇਅਦਬੀ ਦੇ ਦੋਸ਼ੀ ਦੇ ਪਰਿਵਾਰ ਦਾ ਸਮਾਜਿਕ ਅਤੇ ਧਾਰਮਿਕ ਬਾਈਕਾਟ ਕਰਨ ਅਤੇ ਦੋਸ਼ੀ ਦੀਆਂ ਅੰਤਿਮ ਰਸਮਾਂ ਕਿਸੇ ਵੀ ਗੁਰਦੁਆਰਾ ਸਾਹਿਬ ਵਿਚ ਨਾ ਹੋਣ ਦੇਣ ਸਬੰਧੀ ਵੀ ਆਦੇਸ਼ ਦਿੱਤਾ ਹੈ।
ਇਹ ਵੀ ਪੜ੍ਹੋ: Election Commission News: ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ 'ਚ ਕੌਮੀ ਪੱਧਰ 'ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ
ਦਰਅਸਲ ਬੀਤੇ ਦਿਨੀ ਫਿਰੋਜ਼ਪੁਰ ਜ਼ਿਲ੍ਹੇ ਦੇ ਬੰਡਾਲਾ ਪਿੰਡ ਦੇ ਗੁਰਦੁਆਰਾ ਬਾਬਾ ਬੀਰ ਸਿੰਘ ਵਿਖੇ ਬੇਅਦਬੀ ਦੀ ਘਟਨਾ ਇਸੇ ਕੜੀ ਵਿਚ ਸਿੱਖਾਂ ਦੇ ਹਿਰਦੇ ਵਲੂੰਧਰਨ ਵਾਲੀ ਅਤਿ-ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਉੱਪਰ ਕੁਝ ਵੀ ਨਹੀਂ ਹੈ ਅਤੇ ਬੇਅਦਬੀ ਦੀਆਂ ਘਟਨਾਵਾਂ ਸਿੱਖਾਂ ਦੀ ਆਤਮਾ ਅਤੇ ਮਾਨਸਿਕਤਾ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰਦੀਆਂ ਹਨ।
ਇਹ ਵੀ ਪੜ੍ਹੋ: Punjab Lok Sabha Election: ਬਸਪਾ ਨੇ ਜਸਵੀਰ ਗੜ੍ਹੀ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨਿਆ
ਜਾਣੋ ਪੂਰਾ ਮਾਮਲਾ
ਪਿੰਡ ਬੰਡਾਲਾ ਦੇ ਗੁਰਦੁਆਰਾ ਬਾਬਾ ਵੀਰ ਸਿੰਘ ਵਿੱਚ ਇੱਕ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰਨ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰਦੁਪਹਿਰ ਬਾਅਦ ਗੁਰਦੁਆਰਾ ਬਾਬਾ ਵੀਰ ਸਿੰਘ ਪਿੰਡ ਬੰਡਾਲਾ ਵਿੱਚ ਇੱਕ ਨੌਜਵਾਨ ਬਖਸ਼ੀਸ਼ ਉਰਫ਼ ਗੋਲਾ ਪਿੰਡ ਤਲੀ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਦਿੱਤੇ, ਜਿਸ ਨੂੰ ਆਸ-ਪਾਸ ਦੀ ਸੰਗਤ ਨੇ ਮੌਕੇ ’ਤੇ ਹੀ ਕਾਬੂ ਕਰ ਲਿਆ। ਭੀੜ ਨੇ ਉਸ ਨੂੰ ਕੁੱਟ-ਕੁੱਟ ਮੌਤ ਦੇ ਘਾਟ ਉਤਾਰ ਦਿੱਤਾ।