Akali Dal News: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਜਿੱਥੇ ਸੁਖਬੀਰ ਸਿੰਘ ਬਾਦਲ ਸਣੇ ਸਮੁੱਚੀ ਅਕਾਲੀ ਲੀਡਰਸ਼ਿਪ ਨੂੰ ਸਖ਼ਤ ਸਜ਼ਾ ਲਗਾਈ ਹੈ, ਉਥੇ ਹੀ ਇਕ ਕਮੇਟੀ ਦਾ ਗਠਨ ਕਰਦਿਆਂ ਅਕਾਲੀ ਦਲ ਦੀ ਮੁੜ ਸੁਰਜੀਤ ਦਾ ਹੁਕਮ ਦਿੱਤਾ ਹੈ। ਇਸ ਕਮੇਟੀ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਇਕਬਾਲ ਸਿੰਘ ਝੂੰਦਾਂ, ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਆਲੀ, ਸਤਵੰਤ ਕੌਰ ਨੂੰ ਸ਼ਾਮਲ ਕੀਤਾ ਹੈ। ਜਥੇਦਾਰ ਨੇ ਹੁਕਮ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਖੜ੍ਹਾ ਕਰਨ ਲਈ ਨਵੀਂ ਭਰਤੀ ਸ਼ੁਰੂ ਕੀਤੀ ਜਾਵੇ ਅਤੇ ਇਹ ਕਮੇਟੀ ਛੇ ਮਹੀਨਿਆਂ ਦੇ ਅੰਦਰ-ਅੰਦਰ ਪ੍ਰਧਾਨ ਅਤੇ ਹੋਰ ਅਹੁਦਿਆਂ 'ਤੇ ਚੋਣ ਕਰਾਵੇ।


COMMERCIAL BREAK
SCROLL TO CONTINUE READING

ਸਿੰਘ ਸਾਹਿਬਾਨ ਨੇ ਹੁਕਮ ਕੀਤਾ ਕਿ ਭਰਤੀ ਬੋਗਸ ਨਾ ਹੋਵੇ ਇਸ ਲਈ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲਿਆਂ ਦੇ ਆਧਾਰ ਕਾਰਡ ਨਾਲ ਲਗਾਏ ਜਾਣ ਕਿਉਂਕਿ ਅਕਾਲੀ ਦਲ ਇਸ ਵੇਲੇ ਸਿੱਖਾਂ ਦੀ ਰਾਖੀ ਕਰਨ ਦਾ ਨੈਤਿਕ ਅਧਿਕਾਰ ਗਵਾ ਚੁੱਕਾ ਹੈ। ਹੁਣ ਤੱਕ ਜਿਹੜੇ-ਜਿਹੜੇ ਆਗੂਆਂ ਨੇ ਆਪਣੇ ਅਸਤੀਫੇ ਦਿੱਤੇ ਹਨ ਵਰਕਿੰਗ ਕਮੇਟੀ ਤਿੰਨ ਦੇ ਅੰਦਰ-ਅੰਦਰ ਇਨ੍ਹਾਂ ਅਸਤੀਫਿਆਂ ਨੂੰ ਪ੍ਰਵਾਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਰਿਪੋਰਟ ਭੇਜੇ। ਇਸ ਦੇ ਨਾਲ ਜਥੇਦਾਰ ਸਾਹਿਬ ਅਕਾਲੀ ਦਲ ਦੇ ਬਾਗੀ ਜਾਂ ਪਾਸੇ ਹੋਏ ਆਗੂਆਂ ਨੂੰ ਮੁੜ ਅਕਾਲੀ ਦਲ ਦੀ ਸੁਰਜੀਤੀ ਲਈ ਇਕ ਮਿੱਕ ਹੋਣ ਦੇ ਹੁਕਮ ਦਿੱਤੇ ਹਨ।


ਉਨ੍ਹਾਂ ਨੇ ਬਾਗੀ ਆਗੂਆਂ ਨੂੰ ਵੀ ਤਾੜਨਾ ਕਰਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀ ਸਲਾਹ ਦਿੱਤੀ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਰਕਾਰ ਵੇਲੇ ਸਾਰਿਆਂ ਨੇ ਲੀਡਰ ਬਣ ਕੇ ਕੰਮ ਕੀਤਾ ਤੇ ਫਿਰ ਪੈਨਸ਼ਨ ਲੈਣੀ ਸ਼ੁਰੂ ਕਰ ਦਿੱਤੀ ਪਰ ਹੁਣ ਉਹ ਬਾਗੀ ਹੋ ਗਏ ਹਨ। ਅਜਿਹਾ ਕਰਨਾ ਗਲਤ ਹੈ। ਜਥੇਦਾਨ ਵੱਲੋਂ ਬਾਗੀ ਆਗੂ ਨੂੰ ਹੁਕਮ ਸੁਣਾਏ ਗਏ ਹਨ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ ਤਾਂ ਜੋ ਅਕਾਲੀ ਦਲ ਮੁੜ ਤੋਂ ਸੁਰਜੀਤ ਹੋ ਸਕੇ।