Amritsar News: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਿੰਦਾ ਕੀਤੀ ਹੈ। ਬਿਆਨ ਜਾਰੀ ਕਰਦਿਆਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ 'ਤੇ ਨਹੀਂ ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾਦਾਰ 'ਤੇ ਹੋਇਆ ਹੈ। ਸੁਖਬੀਰ ਨੂੰ ਸੇਵਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਗਾਈ ਹੈ ਅਤੇ ਉਹ ਇਹ ਸੇਵਾ ਨਿਭਾਅ ਰਹੇ ਸਨ। ਇਹ ਮੰਦਭਾਗੀ ਘਟਨਾ ਦੀ ਉਹ ਨਿੰਦਾ ਕਰਦੇ ਹਨ। 


COMMERCIAL BREAK
SCROLL TO CONTINUE READING

ਉੱਥੇ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਨੂੰ ਬੇਹੱਦ ਮੰਦਭਾਗਾ ਤੇ ਦੁੱਖਦਾਈ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਿੱਖਾਂ ਦਾ ਪਾਵਨ ਪਵਿੱਤਰ ਅਸਥਾਨ ਹੈ ਜਿੱਥੇ ਜਿਹੜਾ ਵੀ ਆਉਂਦਾ ਹੈ ਉਹ ਆਪਣੇ ਆਪ ਨੂੰ ਭੈ-ਮੁਕਤ ਤੇ ਆਪਣੇ ਆਪ ਨੂੰ ਗੁਰੂ ਅੱਗੇ ਸਮਰਪਤ ਹੋਣ ਦੀ ਭਾਵਨਾ ਲੈ ਕੇ ਆਉਂਦਾ ਹੈ। ਇਸ ਕਰਕੇ ਸ੍ਰੀ ਦਰਬਾਰ ਸਾਹਿਬ ਵਿਖੇ ਅਜਿਹੀ ਘਟਨਾ ਦਾ ਵਾਪਰਨਾ ਬਹੁਤ ਮੰਦਭਾਗਾ ਹੈ।


ਦੱਸਦਈਏ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ 'ਤੇ ਨਰਾਇਨ ਸਿੰਘ ਚੌੜਾਨੇ ਫ਼ਾਇਰਿੰਗ ਕਰ ਦਿੱਤੀ। ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਮੌਕੇ ਉੱਤੇ ਮੌਜੂਦ ਪੁਲਿਸ ਮੁਲਜ਼ਮਾਂ ਨੇ ਆਪਣੀ ਸੂਝ ਬੁਝ ਉਸ ਵਿਅਕਤੀ ਨੂੰ ਕਾਬੂ ਕਰ ਲਿਆ। ਅਤੇ ਸੁਖਬੀਰ ਸਿੰਘ ਵਾਲ-ਵਾਲ ਬਚ ਗਏ।