ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੇਂਦਰ ਸਰਕਾਰ ‘ਤੇ ਚੁੱਕੇ ਸਵਾਲ, ਬੰਦੀ ਸਿੰਘਾਂ ਦੀ ਰਿਹਾਈ ਕਦੋਂ ?
Advertisement
Article Detail0/zeephh/zeephh1313848

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੇਂਦਰ ਸਰਕਾਰ ‘ਤੇ ਚੁੱਕੇ ਸਵਾਲ, ਬੰਦੀ ਸਿੰਘਾਂ ਦੀ ਰਿਹਾਈ ਕਦੋਂ ?

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵਾਰ ਫਿਰ ਤੋਂ ਕੇਂਦਰ ਸਰਕਾਰ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ  ਕਿਹਾ ਕਿ ਸਾਡੀ ਬਦਕਿਸਮਤੀ ਹੈ ਕਿ ਸਰਕਾਰ ਵੱਲੋਂ ਔਰਤਾਂ ਨਾਲ ਜ਼ਬਰ ਜਨਾਹ ਕਰਨ ਵਾਲਿਆਂ ਨੂੰ ਰਿਹਾਅ ਕੀਤਾ ਜਾ ਰਿਹਾ, ਪਰ ਬੰਦੀ ਸਿੰਘਾਂ ਦੀ ਕੋਈ ਗੱਲ ਨਹੀਂ ਕੀਤੀ ਜਾ ਰਹੀ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੇਂਦਰ ਸਰਕਾਰ ‘ਤੇ ਚੁੱਕੇ ਸਵਾਲ, ਬੰਦੀ ਸਿੰਘਾਂ ਦੀ ਰਿਹਾਈ ਕਦੋਂ ?

ਚੰਡੀਗੜ੍ਹ- ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਕੇਂਦਰ ਸਰਕਾਰ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਗਿਆ ਹੈ। ਜਥੇਦਾਰ ਨੇ ਕਿਹਾ ਕਿ ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਹੀ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਬਦਕਿਸਮਤੀ ਹੈ ਔਰਤਾਂ ਨਾਲ ਜਬਰ ਜਨਾਹ ਕਰਨ ਵਾਲਿਆਂ ਨੂੰ ਸਰਕਾਰ ਵੱਲੋਂ ਰਿਹਾਅ ਕੀਤਾ ਜਾ ਰਿਹਾ ਪਰ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਕੋਈ ਗੱਲ ਨਹੀਂ ਕੀਤੀ ਜਾ ਰਹੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਵੀ ਚੁੱਕੇ ਸੀ ਕੇਂਦਰ ਸਰਕਾਰ ‘ਤੇ ਸਵਾਲ

ਬੀਤੇ ਦਿਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰਕੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਜੇਕਰ ਬਲਾਤਕਾਰੀਆਂ ਨੂੰ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਫਿਰ ਸਜ਼ਾਵਾਂ ਪੂਰੀਆਂ ਕਰਨ ਵਾਲੇ ਅਤੇ ਭਾਰਤੀ ਜੇਲ੍ਹਾਂ ਵਿੱਚ ਦੋ ਵਾਰ ਸਜ਼ਾ ਕੱਟ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ? ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ 2002 ਗੁਜ਼ਰਾਤ ‘ਚ ਬਿਲਕਿਸ ਬਾਨੋ ਦੇ ਕੇਸ ‘ਚ ਸਜ਼ਾ ਭੁਗਤ ਰਹੇ ਮੁਲਜ਼ਮਾਂ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੋਕੇ ਮਿਲੀ ਰਿਹਾਈ ਦਾ ਹਵਾਲਾ ਦਿੰਦੇ ਹੋਏ ਸਵਾਲ ਚੁੱਕੇ ਹਨ।

WATCH LIVE TV

 

Trending news