ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੇਂਦਰ ਸਰਕਾਰ ‘ਤੇ ਚੁੱਕੇ ਸਵਾਲ, ਬੰਦੀ ਸਿੰਘਾਂ ਦੀ ਰਿਹਾਈ ਕਦੋਂ ?
ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵਾਰ ਫਿਰ ਤੋਂ ਕੇਂਦਰ ਸਰਕਾਰ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਡੀ ਬਦਕਿਸਮਤੀ ਹੈ ਕਿ ਸਰਕਾਰ ਵੱਲੋਂ ਔਰਤਾਂ ਨਾਲ ਜ਼ਬਰ ਜਨਾਹ ਕਰਨ ਵਾਲਿਆਂ ਨੂੰ ਰਿਹਾਅ ਕੀਤਾ ਜਾ ਰਿਹਾ, ਪਰ ਬੰਦੀ ਸਿੰਘਾਂ ਦੀ ਕੋਈ ਗੱਲ ਨਹੀਂ ਕੀਤੀ ਜਾ ਰਹੀ।
ਚੰਡੀਗੜ੍ਹ- ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਕੇਂਦਰ ਸਰਕਾਰ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਗਿਆ ਹੈ। ਜਥੇਦਾਰ ਨੇ ਕਿਹਾ ਕਿ ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਹੀ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਬਦਕਿਸਮਤੀ ਹੈ ਔਰਤਾਂ ਨਾਲ ਜਬਰ ਜਨਾਹ ਕਰਨ ਵਾਲਿਆਂ ਨੂੰ ਸਰਕਾਰ ਵੱਲੋਂ ਰਿਹਾਅ ਕੀਤਾ ਜਾ ਰਿਹਾ ਪਰ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਕੋਈ ਗੱਲ ਨਹੀਂ ਕੀਤੀ ਜਾ ਰਹੀ।