ਸਿੱਧੂ-ਮਜੀਠੀਆ ਨੂੰ ਹਰਾਉਣ ਵਾਲੀ ਜੀਵਨਜੋਤ ਨੇ ‘ਆਪ’ ਉਮੀਦਵਾਰ ਦੇ ਹੱਕ ’ਚ ਕੀਤਾ ਪ੍ਰਚਾਰ
Advertisement
Article Detail0/zeephh/zeephh1217312

ਸਿੱਧੂ-ਮਜੀਠੀਆ ਨੂੰ ਹਰਾਉਣ ਵਾਲੀ ਜੀਵਨਜੋਤ ਨੇ ‘ਆਪ’ ਉਮੀਦਵਾਰ ਦੇ ਹੱਕ ’ਚ ਕੀਤਾ ਪ੍ਰਚਾਰ

ਸ਼ਹਿਰ ਵਾਸੀਆਂ ਨੇ ਵੀ ਆਮ ਆਦਮੀ ਪਾਰਟੀ ਦੇ ਹੱਕ 'ਚ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ 'ਚ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਅਜ਼ਮਾ ਚੁੱਕੇ ਹਨ ਤੇ ਉਹ ਇਸ ਵਾਰ ਆਮ ਆਦਮੀ ਪਾਰਟੀ ਨੂੰ ਇਹ ਸੀਟ ਜਿਤਾਉਣਗੇ।

ਸਿੱਧੂ-ਮਜੀਠੀਆ ਨੂੰ ਹਰਾਉਣ ਵਾਲੀ ਜੀਵਨਜੋਤ ਨੇ ‘ਆਪ’ ਉਮੀਦਵਾਰ ਦੇ ਹੱਕ ’ਚ ਕੀਤਾ ਪ੍ਰਚਾਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਵਿਧਾਇਕ ਅੰਮ੍ਰਿਤਸਰ ਈਸਟ ਜੀਵਨਜੋਤ ਕੌਰ ਨੇ ਬਰਨਾਲਾ ਲੋਕ ਸਭਾ ਸੰਗਰੂਰ ਉਮੀਦਵਾਰ ਗੁਰਮੇਲ ਸਿੰਘ ਦੀ ਚੋਣ ਕੰਪੇਨ 'ਚ ਡੋਰ-ਟੂ-ਡੋਰ ਕਰ ਕੇ ਸ਼ਹਿਰ-ਵਾਸੀਆਂ ਨੂੰ ਵੋਟ ਦੇਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਵਿਧਾਇਕ ਜੀਵਨਜੋਤ ਕੌਰ ਨੇ ਆਮ ਆਦਮੀ ਪਾਰਟੀ ਦੀ 3 ਮਹੀਨੇ ਦੀ ਕਾਰਗੁਜ਼ਾਰੀ ਤੋਂ ਲੋਕ ਬਹੁਤ ਖੁਸ਼ ਹਨ। ਲੋਕਾਂ ਦਾ ਇਸ ਚੋਣ 'ਚ ਕਾਫੀ ਚੰਗਾ ਰੁਝਾਨ ਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸੰਗਰੂਰ ਲੋਕ ਸਭਾ ਸੀਟ 'ਤੇ ਵੀ ਜਿੱਤ ਪੱਕੀ ਹੈ।

ਸ਼ਹਿਰ ਵਾਸੀਆਂ ਨੇ ਵੀ ਆਮ ਆਦਮੀ ਪਾਰਟੀ ਦੇ ਹੱਕ 'ਚ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ 'ਚ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਅਜ਼ਮਾ ਚੁੱਕੇ ਹਨ ਤੇ ਉਹ ਇਸ ਵਾਰ ਆਮ ਆਦਮੀ ਪਾਰਟੀ ਨੂੰ ਇਹ ਸੀਟ ਜਿਤਾਉਣਗੇ।

ਦੱਸ ਦਈਏ ਕਿ ਸੰਗਰੂਰ ਲੋਕ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਸ਼ਿਖਰਾਂ 'ਤੇ ਚੱਲ ਚੋਣ ਪ੍ਰਚਾਰ ਚੱਲ ਰਿਹਾ ਹੈ। ਵੋਟਰਾਂ ਨੂੰ ਲੁਭਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਡੋਰ-ਟੂ-ਡੋਰ ਵੋਟ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਅੱਜ ਬਰਨਾਲਾ ਸ਼ਹਿਰ 'ਚ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਸੰਗਰੂਰ ਤੋਂ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਡੋਰ ਟੂ ਡੋਰ ਕਰਨ ਲਈ ਵਿਧਾਇਕ ਅੰਮ੍ਰਿਤਸਰ ਜੀਵਨ ਜੋਤ ਕੌਰ ਬਰਨਾਲਾ ਪਹੁੰਚੀ।

ਇਸ ਮੌਕੇ ਜੀਵਨਜੋਤ ਕੌਰ ਨੇ ਦੱਸਿਆ ਕਿ ਜਿਸ ਤਰੀਕੇ ਨਾਲ ਲੋਕਾਂ ਨੇ 2022 ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀਆਂ ਵੋਟਾਂ ਪਾ ਕੇ ਜਿਤਾਇਆ ਸੀ। ਆਮ ਆਦਮੀ ਪਾਰਟੀ ਦੀ 3 ਮਹੀਨਿਆਂ ਦੀ ਕਾਰਗੁਜਾਰੀ ਤੋਂ ਲੋਕ ਖੁਸ਼ ਨਜ਼ਰ ਆ ਰਹੇ ਹਨ ਤੇ ਇਸ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪਾਰਟੀ ਤਰਫੋਂ ਖਾਸ ਕਰਕੇ ਬਰਨਾਲਾ ਦੇ ਕਈ ਵਾਰਡਾਂ ਵਿੱਚ ਡਿਊਟੀਆਂ ਲਾਈਆਂ ਗਈਆਂ ਸਨ। 

Trending news