ਬਲਜੀਤ ਸਿੰਘ ਦਾਦੂਵਾਲ ਤੇ ਜਗਦੀਸ਼ ਸਿੰਘ ਝੀਂਡਾ ਵਿਚਾਲੇ HSGPC ਦੀ ਪ੍ਰਧਾਨਗੀ ਨੂੰ ਲੈਕੇ ਫਸਿਆ ਪੇਚ
ਸੁਪਰੀਮ ਕੋਰਟ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਤੋਂ ਬਾਅਦ ਪ੍ਰਧਾਨਗੀ ’ਤੇ ਦਾਅ-ਪੇਚ ਫਸ ਗਿਆ ਹੈ।
ਚੰਡੀਗੜ੍ਹ: ਸੁਪਰੀਮ ਕੋਰਟ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਤੋਂ ਬਾਅਦ ਪ੍ਰਧਾਨਗੀ ’ਤੇ ਦਾਅ-ਪੇਚ ਫਸ ਗਿਆ ਹੈ।
ਬੀਤੇ ਦਿਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰਾਂ ਦੀ ਮੀਟਿੰਗ ਹੋਈ, ਜਿਸ ’ਚ ਬਲਜੀਤ ਸਿੰਘ ਦਾਦੂਵਾਲ ਨੂੰ ਪ੍ਰਧਾਨਗੀ ਤੋਂ ਹਟਾ ਕੇ ਜਗਦੀਸ਼ ਸਿੰਘ ਝੀਂਡਾ ਨੂੰ ਨਵਾਂ ਪ੍ਰਧਾਨ ਥਾਪ ਦਿੱਤਾ ਗਿਆ।
ਹੁਣ ਜਗਦੀਸ਼ ਸਿੰਘ ਝੀਂਡਾ ਨੂੰ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਬਲਜੀਤ ਸਿੰਘ ਦਾਦੂਵਾਲ ਨੇ ਨਵੇ ਪ੍ਰਧਾਨ ਦੀ ਨਿਯੁਕਤੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਗਦੀਸ਼ ਸਿੰਘ ਝੀਂਡਾ ਗੈਰ-ਕਾਨੂੰਨੀ ਗੱਲਾਂ ਕਰ ਰਹੇ ਹਨ।
ਜ਼ੀ ਨਿਊਜ਼ ’ਤੇ ਬਲਜੀਤ ਸਿੰਘ ਦਾਦੂਵਾਲ ਦਾ Exclusive Interview
ਜਾਣੋ, ਜਗਦੀਸ਼ ਸਿੰਘ ਝੀਂਡਾ ਨੂੰ ਪ੍ਰਧਾਨ ਬਣਾਏ ਜਾਣ ’ਤੇ ਕੀ ਬੋਲੇ ਦਾਦੂਵਾਲ