Fazilka News(SUNIL NAGPAL): ਪੰਜਾਬ-ਹਰਿਆਣਾ ਦੀਆਂ ਹੱਦਾਂ 'ਤੇ ਕਿਸਾਨ 13 ਫਰਵਰੀ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਦਿੱਲੀ ਕੂਚ ਲਈ ਬਜਿੱਦ ਹਨ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਹਰਿਆਣਾ ਸਰਕਾਰ ਨੇ ਪੰਜਾਬ-ਹਰਿਆਣਾ ਨਾਲ ਲੱਗਦੇ ਸਾਰੀਆਂ ਹੱਦਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਕਿਸਾਨਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਤਿਆਰੀ ਕੱਸ ਲਈ ਹੈ। ਸਰਕਾਰ ਕਿਸਾਨਾਂ ਨਾਲ ਮੀਟਿੰਗਾਂ ਵੀ ਕਰ ਰਹੀ ਹੈ। ਹੁਣ ਤੱਕ 4 ਦੌਰਾਂ ਦੀ ਮੀਟਿੰਗ ਵੀ ਹੋ ਚੁੱਕੀ ਹੈ। ਕਿਸਾਨਾਂ ਜੱਥੇਬੰਦੀਆਂ ਨੇ ਸਰਕਾਰ ਵੱਲੋਂ ਮਿਲੇ ਪ੍ਰਪੋਜਲਾਂ ਤੋਂ ਸੰਤੁਸ਼ਟ ਨਹੀਂ ਹਨ।


COMMERCIAL BREAK
SCROLL TO CONTINUE READING

ਬੀਜੇਪੀ ਪੰਜਾਬ ਦੇ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਦਾ ਕਹਿਣਾ ਹੈ ਕਿ ਕਿਸਾਨੀ ਅੰਦੋਲਨ 'ਤੇ ਸਿਆਸਤ ਹੋ ਰਹੀ ਹੈ। ਕਿਸਾਨ ਜੱਥੇਬੰਦੀਆਂ ਆਪਣੀ ਮੰਗਾਂ ਨੂੰ ਲੈਕੇ ਸੰਘਰਸ਼ ਨਹੀਂ ਕਰ ਰਹੀਆਂ ਸਗੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਬਦਨਾਮ ਕਰਨ ਲਈ ਧਰਨੇ ਤੇ ਬੈਠੇ ਹੋਏ ਹਨ। ਹਾਲਾਂਕਿ ਉਹਨਾਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਖੇਤੀ ਨੀਤੀ ਬਣਾਉਣ ਦੀ ਲੋੜ ਹੈ, ਤਾਂ ਜੋ ਕਿਸਾਨਾਂ ਨੂੰ ਦੀ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੂੰ ਧਰਨਾ ਦੇ ਰਹੇ ਕਿਸਾਨਾਂ ਨੂੰ ਨਾਲ ਬੈਠਕ ਕਰਕੇ ਇਸ ਮਸਲੇ ਦਾ ਹੱਲ ਕੀਤਾ ਜਾਣ ਚਾਹੀਦਾ ਹੈ। ਕਿਸਾਨਾਂ ਨੂੰ ਧਰਨੇ ਲਗਾਉਣ ਦੀ ਲੋੜ ਨਹੀਂ ਹੈ।


ਇਹ ਵੀ ਪੜ੍ਹੋ: Punjab News: ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ


ਉਨ੍ਹਾਂ ਨੇ ਕਿਹਾ ਕਿ ਨਰੇਂਦਰ ਮੋਦੀ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹਨ, ਜਿਨ੍ਹਾਂ ਨੇ ਦੇਸ਼ ਦੇ ਕਿਸਾਨਾਂ ਲਈ ਸਭ ਤੋਂ ਵੱਧ ਕਿਸਾਨਾਂ ਲਈ ਕੰਮ ਕੀਤਾ ਹੈ। ਉਨ੍ਹਾਂ ਕਿਸਾਨਾਂ ਲਈ ਵੱਖ-ਵੱਖ ਸਕੀਮਾਂ ਦੀ ਸ਼ੁਰੂਆਤ ਕੀਤਾ ਤਾਂ ਜੋ ਕਿਸਾਨ ਆਪਣੀ ਜਿੰਦਗੀ ਸੁਖਾਲੇ ਤਰੀਕੇ ਨਾਲ ਬਤੀਤ ਕਰ ਸਕਣ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨ ਜੱਥੇਬੰਦੀਆਂ ਨੂੰ ਬੇਨਤੀ ਕੀਤੀ ਹੈ ਕਿ ਧਰਨਾ ਪ੍ਰਦਰਸ਼ਨ ਕਰ ਆਪਣੇ-ਆਪਣੇ ਘਰਾਂ ਨੂੰ ਜਾਣ ਤਾਂ ਜੋ ਕਿਸੇ ਵੀ ਕਿਸਾਨ ਅਤੇ ਪੰਜਾਬ ਦੇ ਨੌਜਵਾਨ ਦਾ ਜਾਨ ਮਾਲੀ ਨੁਕਸਾਨ ਨਾ ਹੋ ਸਕੇ।


ਇਹ ਵੀ ਪੜ੍ਹੋ: Punjab News: ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ​