Amritsar News: ਪੇਪਰ ’ਚ ਗੁਰਸਿੱਖ ਲੜਕੀ ਨੂੰ ਕਿਰਪਾਨ ਪਹਿਨਣ ਕਰਕੇ ਦਾਖਲਾ ਨਾ ਦੇਣਾ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ- ਜਥੇਦਾਰ
Advertisement
Article Detail0/zeephh/zeephh2306298

Amritsar News: ਪੇਪਰ ’ਚ ਗੁਰਸਿੱਖ ਲੜਕੀ ਨੂੰ ਕਿਰਪਾਨ ਪਹਿਨਣ ਕਰਕੇ ਦਾਖਲਾ ਨਾ ਦੇਣਾ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ- ਜਥੇਦਾਰ

Amritsar News: ਜੋਧਪੁਰ ਵਿਖੇ ਅੱਜ ਹੋਏ ਰਾਜਸਥਾਨ ਜੁਡੀਸ਼ੀਅਲ ਸੇਵਾਵਾਂ ਦੇ ਮੁਕਾਬਲ ਪੇਪਰ ਵਿੱਚ ਜਲੰਧਰ ਨਿਵਾਸੀ ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਨੂੰ ਕਿਰਪਾਨ ਪਹਿਨ ਕੇ ਪ੍ਰੀਖਿਆ ਕੇਂਦਰ ਵਿੱਚ ਜਾਣ ਤੋਂ ਰੋਕ ਦਿੱਤਾ ਗਿਆ।

Amritsar News: ਪੇਪਰ ’ਚ ਗੁਰਸਿੱਖ ਲੜਕੀ ਨੂੰ ਕਿਰਪਾਨ ਪਹਿਨਣ ਕਰਕੇ ਦਾਖਲਾ ਨਾ ਦੇਣਾ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ- ਜਥੇਦਾਰ

Amritsar News (Bharat Sharma): ਜੋਧਪੁਰ ਵਿਖੇ ਅੱਜ ਹੋਏ ਰਾਜਸਥਾਨ ਜੁਡੀਸ਼ੀਅਲ ਸੇਵਾਵਾਂ ਦੇ ਮੁਕਾਬਲ ਪੇਪਰ ਵਿੱਚ ਜਲੰਧਰ ਨਿਵਾਸੀ ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਨੂੰ ਕਿਰਪਾਨ ਪਹਿਨ ਕੇ ਪ੍ਰੀਖਿਆ ਕੇਂਦਰ ਵਿੱਚ ਜਾਣ ਤੋਂ ਰੋਕ ਦਿੱਤਾ ਗਿਆ। ਰਾਜਸਥਾਨ ਲੋਕ ਸੇਵਾ ਕਮਿਸ਼ਨ ਕੀਤੀ ਗਈ ਇਸ ਕਾਰਵਾਈ ਦਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਖ਼ਤ ਨੋਟਿਸ ਲਿਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਕਾਰਵਾਈ ਨੂੰ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ ਦੱਸਿਆ ਹੈ।

ਉਨ੍ਹਾਂ ਕਿਹਾ ਕਿ ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਨੂੰ ਕਿਰਪਾਨ ਸਮੇਤ ਜੁਡੀਸ਼ੀਅਲ ਪ੍ਰੀਖਿਆ ਵਿੱਚੋਂ ਰੋਕਣ ਵਾਲੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਦੇ ਖਿਲਾਫ਼ ਸਖ਼ਤ ਕਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ, ਜਿਨ੍ਹਾਂ ਦੀ ਇਸ ਆਪਹੁਦਰੀ ਹਰਕਤ ਨਾਲ ਇੱਕ ਬੱਚੀ ਦਾ ਭਵਿੱਖ ਦਾਅ ’ਤੇ ਲੱਗਿਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸ਼ਰੀਰ ਨਾਲੋਂ ਪੰਜ ਸਿੱਖ ਕਕਾਰ ਵੱਖ ਨਹੀਂ ਕਰ ਸਕਦਾ।

ਉਨ੍ਹਾਂ ਕਿਹਾ ਪਿਛਲੇ ਕੁਝ ਸਮੇਂ ਤੋਂ ਦੇਸ਼ ਅੰਦਰ ਸਿੱਖ ਉਮੀਦਵਾਰਾਂ ਨੂੰ ਖਾਸ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਵਿੱਚ ਅੰਮ੍ਰਿਤਧਾਰੀ ਸਿੱਖਾਂ ਦੇ ਧਾਰਮਿਕ ਚਿੰਨ੍ਹ ਕਕਾਰ ਉਤਾਰਣ ਲਈ ਆਖਿਆ ਜਾਂਦਾ ਹੈ ਅਤੇ ਵਿਰੋਧ ਕਰਨ ਉੱਤੇ ਮੁਕਾਬਲਾ ਪ੍ਰੀਖਿਆਵਾਂ ਵਿੱਚ ਦਾਖਲਾ ਨਹੀਂ ਦਿੱਤਾ ਜਾਂਦਾ।

ਉਨ੍ਹਾਂ ਨੇ ਇਸ ਵਰਤਾਰੇ ਨੂੰ ਆਪਣੇ ਹੀ ਦੇਸ਼ ਭਾਰਤ ਅੰਦਰ ਸਿੱਖਾਂ ਨਾਲ ਵੱਡਾ ਵਿਤਕਰਾ ਕਰਾਰ ਦਿੰਦਿਆਂ ਗੁਰਸਿੱਖ ਲੜਕੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਪੀੜਤ ਗੁਰਸਿੱਖ ਬੱਚੀ ਦੇ ਨਾਲ ਹੈ। ਜਥੇਦਾਰ ਸਾਹਿਬ ਨੇ ਕਿਹਾ ਕਿ ਸਿੱਖ ਉਮੀਦਵਾਰਾਂ ਨਾਲ ਕੀਤਾ ਜਾਂਦਾ ਇਹ ਵਿਤਕਰਾ ਵਖਰੇਵਾਂ ਉਨ੍ਹਾਂ ਦੀ ਮਾਨਸਿਕਤਾ ਨੂੰ ਸੱਟ ਮਾਰਦਾ ਹੈ, ਕਿਉਂਕਿ ਪੇਪਰ ਤੋਂ ਪਹਿਲਾਂ ਉਮੀਦਵਾਰਾਂ ਨਾਲ ਅਜਿਹੇ ਅਪਰਾਧਿਕ ਵਿਹਾਰ ਕਰਕੇ ਪੇਪਰ ਵਿੱਚ ਕਾਰਗੁਜ਼ਾਰੀ ਉੱਤੇ ਗਹਿਰਾ ਅਸਰ ਪੈਂਦਾ ਹੈ।

ਜਥੇਦਾਰ ਨੇ ਕਿਹਾ ਕਿ ਸਭ ਨੂੰ ਇਹ ਪਤਾ ਹੋਣ ਦੇ ਬਾਵਜੂਦ ਵੀ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਹਿੱਸਾ ਹੈ ਅਤੇ ਇਹ ਸਿੱਖ ਪਛਾਣ, ਮੌਲਿਕ ਅਧਿਕਾਰਾਂ ਦੀ ਤਰਜਮਾਨ ਵੀ ਹੈ, ਫਿਰ ਵੀ ਸਿੱਖਾਂ ਨਾਲ ਨਫ਼ਰਤੀ ਵਿਹਾਰ ਕਰਨਾ ਅਤਿ ਨਿੰਦਣਯੋਗ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਰਾਸਜਥਾਨ ਸਰਕਾਰ ਦੇ ਮੁੱਖ ਮੰਤਰੀ  ਭਜਨ ਲਾਲ ਸ਼ਰਮਾ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਸਿੱਖ ਬੱਚੀ ਨੂੰ ਜੁਡੀਸ਼ੀਅਲ ਪੇਪਰ ਵਿੱਚ ਦਾਖਲੇ ਤੋਂ ਰੋਕਣ ਵਾਲੇ ਦੋਸ਼ੀ ਅਧਿਕਾਰੀਆਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ।

ਉਨ੍ਹਾਂ ਮੁੱਖ ਮੰਤਰੀ ਤੋਂ ਇਹ ਵੀ ਮੰਗ ਕੀਤੀ ਕਿ ਰਾਜਸਥਾਨ ਜੁਡੀਸ਼ੀਅਲ ਸੇਵਾਵਾਂ ਦੇ ਮੁਕਾਬਲਾ ਪ੍ਰੀਖਿਆ ਦੀ ਸਿੱਖ ਉਮੀਦਵਾਰ ਐਡਵੋਕੇਟ ਅਰਮਨਜੋਤ ਕੌਰ ਲਈ 23 ਜੂਨ 2024 ਨੂੰ ਹੋਇਆ ਪੇਪਰ ਦਿਵਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ।

ਕੀ ਹੈ ਮਾਮਲਾ ?

ਜੋਧਪੁਰ ਵਿਖੇ ਅੱਜ ਹੋਏ ਰਾਜਸਥਾਨ ਜੁਡੀਸ਼ੀਅਲ ਸੇਵਾਵਾਂ ਦੇ ਮੁਕਾਬਲ ਪੇਪਰ ਵਿੱਚ ਜਲੰਧਰ ਨਿਵਾਸੀ ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਨੂੰ ਕਿਰਪਾਨ ਪਹਿਨ ਕੇ ਪ੍ਰੀਖਿਆ ਕੇਂਦਰ ਵਿੱਚ ਜਾਣ ਤੋਂ ਰੋਕ ਦਿੱਤਾ ਗਿਆ। ਸਿੱਖ ਬੱਚੀ ਦੇ ਪਿਤਾ ਬਲਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਬੇਟੀ ਜਸਥਾਨ ਜੁਡੀਸ਼ੀਅਲ ਸੇਵਾਵਾਂ ਲਈ ਮੁਕਾਬਲਾ ਪ੍ਰੀਖਿਆ ਦੇਣ ਲਈ ਅੱਜ ਜੋਧਪੁਰ ਗਈ ਸੀ, ਜਿੱਥੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਨੇ ਉਸ ਨੂੰ ਪੇਪਰ ਵਿੱਚ ਦਾਖਲੇ ਲਈ ਕਿਰਪਾਨ ਉਤਾਰਨ ਲਈ ਕਿਹਾ। ਲੇਕਿਨ ਸਿੱਖ ਬੱਚੀ ਨੇ ਇਸ ਗੱਲ ਦਾ ਵਿਰੋਧ ਕੀਤਾ ਅਤੇ ਕਿਰਪਾਨ ਨਹੀਂ ਉਤਾਰੀ ਤਾਂ ਉਸ ਨੂੰ ਪ੍ਰੀਖਿਆ ਦੇਣ ਦੇ ਮੌਕੇ ਤੋਂ ਵਾਂਝੇ ਰੱਖਿਆ ਗਿਆ।

ਬਲਜੀਤ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਮਾਮਲੇ ਵਿੱਚ ਜੋਧਪੁਰ ਵਿਖੇ ਰਾਜਸਥਾਨ ਦੇ ਹਾਈ ਕੋਰਟ ਵਿੱਚ ਪਟੀਸ਼ਨ ਵੀ ਪਾਈ ਗਈ ਹੈ ਅਤੇ ਨਿਆਂ ਲਈ ਕਨੂੰਨੀ ਲੜਾਈ ਲੜੀ ਜਾਵੇਗੀ। ਸੂਤਰਾਂ ਮੁਤਾਬਕ ਸ. ਬਲਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਬੇਟੀ ਨਾਲ ਇਨਸਾਫ ਹੋਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਨਾਲ ਅਜਿਹਾ ਵਿਤਕਰਾ ਨਾ ਹੋਵੇ। ਐਡਵੋਕੇਟ ਅਰਮਨਜੋਤ ਕੌਰ ਮੌਜੂਦਾ ਸਮੇਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੱਕ ਸੀਨੀਅਰ ਐਡਵੋਕੇਟ ਦੇ ਕੋਲ ਵਕਾਲਤ ਦਾ ਅਭਿਆਸ ਕਰ ਰਹੀ ਹੈ ਅਤੇ ਉਹ ਦੇਸ਼ ਅੰਦਰ ਜੁਡੀਸ਼ਰੀ ਦੇ ਖੇਤਰ ਵਿੱਚ ਆਪਣੀਆਂ ਸੇਵਾਵਾਂ ਦੇਣ ਦੀ ਤਾਂਘ ਰੱਖਦੀ ਹੈ।

Trending news