Joginder Pal Bhoa: ਸਾਬਕਾ ਵਿਧਾਇਕ ਜੋਗਿੰਦਰ ਪਾਲ ਪਠਾਨਕੋਟ ਜੇਲ੍ਹ ਵਿੱਚੋਂ ਆਏ ਬਾਹਰ
Joginder Pal Bhoa Arrested: ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਅਦਾਲਤ ਵੱਲੋਂ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ।
Joginder Pal Bhoa:(Ajay Mahajan): ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਆ ਨੂੰ ਪਠਾਨਕੋਟ ਦੀ ਜੇਲ ਤੋਂ ਬਾਹਰ ਆ ਗਏ ਹਨ। ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਗੈਰ-ਕਾਨੂੰਨੀ ਮਾਈਨਿੰਗ ਅਤੇ ਪੁਲਿਸ ਕਰਮਚਾਰੀਆਂ ਨਾਲ ਦੁਰਵਿਵਹਾਰ ਦੇ ਇਲਜ਼ਾਮਾਂ ਤਹਤਿ ਗ੍ਰਿਫ਼ਤਾਰ ਕੀਤਾ ਗਿਆ ਸੀ । ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਅਦਾਲਤ ਵੱਲੋਂ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਜਮਾਨਤ ਮਿਲ ਗਈ ਹੈ।
ਦੱਸ ਦਈਏ ਕਿ ਵਿਧਾਨ ਸਭਾ ਹਲਕਾ ਭੋਆ ਦੇ ਸਾਬਕਾ ਵਿਧਾਇਕ ਤੇ ਕਾਂਗਰਸੀ ਆਗੂ ਜੋਗਿੰਦਰ ਪਾਲ ਤੇ ਉਸ ਦੇ ਹੋਰ ਸਾਥੀਆਂ ਨੂੰ ਤਾਰਾਗੜ੍ਹ ਥਾਣੇ ਦੀ ਪੁਲਿਸ ਨੇ ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਨਜਾਇਜ਼ ਮਾਈਨਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਪੁਲਿਸ ਨੇ ਜੋਗਿੰਦਰ ਪਾਲ ਸਿੰਘ ਭੋਆ ਅਤੇ ਉਸ ਦੇ ਸਾਥੀ ਖ਼ਿਲਾਫ਼ ਨਾਜਾਇਜ਼ ਮਾਈਨਿੰਗ ਤੇ ਮਾਈਨਿੰਗ ਅਧਿਕਾਰੀਆਂ ਨਾਲ ਦੁਰਵਿਹਾਰ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਸੀ। ਪੁਲਿਸ ਨੇ ਮੌਕੇ ਤੋਂ ਇੱਕ ਟਿੱਪਰ ਅਤੇ ਇੱਕ ਪੋਕਲੇਨ ਮਸ਼ੀਨ ਵੀ ਬਰਾਮਦ ਕੀਤੀ ਸੀ।
ਕੀ ਹੈ ਪੂਰਾ ਮਾਮਲਾ
ਪਿਛਲੇ ਸਾਲ 8 ਜੂਨ ਨੂੰ ਮਾਈਨਿੰਗ ਵਿਭਾਗ ਦੀ ਸ਼ਿਕਾਇਤ ਉਤੇ ਤਾਰਾਗੜ੍ਹ ਪੁਲਿਸ ਨੇ ਮਾਈਨਿੰਗ ਕਲਾਂ ਸਥਿਤ ਕ੍ਰਿਸ਼ਨਾ ਕਰੱਸ਼ਰ ਉਤੇ ਛਾਪਾ ਮਾਰ ਕੇ ਪੋਕਲੇਨ ਸਮੇਤ ਤਿੰਨ ਵਾਹਨ ਜ਼ਬਤ ਕੀਤੇ ਸਨ। ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚ ਕਰੱਸ਼ਰ ਦਾ ਕੰਮ ਕਰਨ ਵਾਲੇ ਸੁਨੀਲ ਕੁਮਾਰ ਤੇ ਪ੍ਰਕਾਸ਼ ਵੀ ਸ਼ਾਮਲ ਸਨ। ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦੀ ਇਸ ਮਾਮਲੇ ਵਿੱਚ ਸ਼ਮੂਲੀਅਤ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਪਰ ਜ਼ਮਾਨਤ ਮਿਲਣ ਤੋਂ ਬਾਅਦ ਉਸ ਨੇ ਮੁੜ ਉਸੇ ਕਰੱਸ਼ਰ 'ਤੇ ਨਾਜਾਇਜ਼ ਮਾਈਨਿੰਗ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Amritpal News: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇੱਕ ਸਾਥੀ ਨੂੰ ਮਿਲੀ 6 ਦਿਨਾਂ ਦੀ ਪੈਰੋਲ
ਕਰੱਸ਼ਰ 'ਚ ਜੋਗਿੰਦਰਪਾਲ ਦੀ 50 ਫ਼ੀਸਦੀ ਹਿੱਸੇਦਾਰੀ ਹੈ, ਪਤਨੀ ਦੀ 25 ਫ਼ੀਸਦੀ ਹਿੱਸੇਦਾਰੀ
ਮਾਮਲੇ ਦੀ ਜਾਂਚ ਤੇ ਕਰੱਸ਼ਰ ਦੇ ਦਸਤਾਵੇਜ਼ਾਂ ਦੀ ਜਾਂਚ ਕਰਨ ਤੋਂ ਬਾਅਦ ਇਹ ਗੱਲ ਸਾਫ਼ ਹੋ ਗਈ ਕਿ ਕ੍ਰਿਸ਼ਨਾ ਕਰੱਸ਼ਰ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦੀ 50 ਫ਼ੀਸਦੀ ਹਿੱਸੇਦਾਰੀ ਹੈ। 25 ਫ਼ੀਸਦੀ ਹਿੱਸੇਦਾਰੀ ਉਨ੍ਹਾਂ ਦੀ ਪਤਨੀ ਕ੍ਰਿਸ਼ਨਾ ਦੇਵੀ ਦੇ ਨਾਂ 'ਤੇ ਹੈ, ਜਦਕਿ ਲਕਸ਼ੈ ਨਾਂ ਦਾ ਇਕ ਹੋਰ ਸਾਥੀ ਵੀ ਹੈ। ਇਸ ਤੋਂ ਬਾਅਦ ਤਾਰਾਗੜ੍ਹ ਪੁਲਿਸ ਨੇ 8 ਜੂਨ ਨੂੰ ਦਰਜ ਐਫਆਈਆਰ ਵਿੱਚ ਸਾਬਕਾ ਵਿਧਾਇਕ ਜੋਗਿੰਦਰ ਪਾਲ, ਉਨ੍ਹਾਂ ਦੀ ਪਤਨੀ ਕ੍ਰਿਸ਼ਨਾ ਦੇਵੀ ਤੇ ਸਾਥੀ ਲਕਸ਼ੈ ਦਾ ਨਾਂ ਵੀ ਸ਼ਾਮਲ ਕੀਤਾ ਸੀ।
ਇਹ ਵੀ ਪੜ੍ਹੋ: Truck drivers Strike: ਹਿਟ ਐਂਡ ਰਨ ਕਾਨੂੰਨ ਦੇ ਖ਼ਿਲਾਫ਼ ਨੰਗਲ ਵਿੱਚ ਟਰੱਕ ਆਪਰੇਟਰਾਂ ਨੇ ਕੱਢਿਆ ਰੋਸ ਮਾਰਚ