Sukhpal Khaira News: ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ `ਤੇ ਹਾਈ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
Sukhpal Khaira News: ਡਰੱਗ ਮਾਮਲੇ ਵਿੱਚ ਘਿਰੇ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ਉਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਈ।
Sukhpal Khaira News: ਡਰੱਗ ਮਾਮਲੇ ਵਿੱਚ ਘਿਰੇ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ਉਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ਉਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।
ਕਾਬਿਲੇਗੌਰ ਹੈ ਕਿ ਭੁਲੱਥ ਦੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ 28 ਸਤੰਬਰ ਨੂੰ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਇਹ ਗ੍ਰਿਫ਼ਤਾਰੀ ਜਲਾਲਾਬਾਦ ਪੁਲਿਸ ਵੱਲੋਂ ਕੀਤੀ ਗਈ। ਪੁਲਿਸ ਮੁਤਾਬਕ ਇਹ ਕਾਰਵਾਈ ਖਹਿਰਾ ਖ਼ਿਲਾਫ 2015 ਦੇ ਐੱਨ. ਡੀ. ਪੀ. ਐੱਸ. ਮਾਮਲੇ 'ਚ ਕੀਤੀ ਗਈ ਹੈ।
ਇਹ ਵੀ ਪੜ੍ਹੋ : Charanjit Singh Channi: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਜਾਂਚ ਲਈ ਵਿਜੀਲੈਂਸ ਨੇ ਮੰਗੀ ਮਨਜ਼ੂਰੀ
ਪੁਲਿਸ ਦਾ ਕਹਿਣਾ ਹੈ ਕਿ ਸੁਖਪਾਲ ਖਹਿਰਾ ਖ਼ਿਲਾਫ਼ ਨਸ਼ਾ ਤਸਕਰੀ (ਐੱਨ. ਡੀ. ਪੀ. ਐੱਸ. ਐਕਟ) ਦਾ ਪੁਰਾਣਾ ਮਾਮਲਾ ਸੀ, ਜਿਸ 'ਤੇ ਕਾਰਵਾਈ ਕਰਦੇ ਹੋਏ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਖ਼ਿਲਾਫ਼ 2015 ਦੇ ਇਕ ਪੁਰਾਣੇ ਡਰੱਗ ਮਾਮਲੇ 'ਚ ਜਾਂਚ ਚੱਲ ਰਹੀ ਸੀ। ਹੁਣ ਉਸ ਨੂੰ ਡੀ. ਆਈ. ਜੀ. ਦੀ ਅਗਵਾਈ ਵਾਲੀ ਐੱਸ. ਆਈ. ਟੀ. ਦੀ ਰਿਪੋਰਟ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਐੱਸ. ਆਈ. ਟੀ. ਵਿੱਚ ਦੋ ਐੱਸ. ਐੱਸ. ਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਡਰੱਗ ਮਾਮਲੇ ਵਿੱਚ ਘਿਰੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦਾ ਦੋ ਦਿਨ ਦਾ ਰਿਮਾਂਡ ਸਮਾਪਤ ਹੋਣ ਮਗਰੋਂ ਜਲਾਲਾਬਾਦ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਸੁਖਪਾਲ ਖਹਿਰਾ ਦਾ ਦੋ ਦਿਨ ਦਾ ਰਿਮਾਂਡ ਹੋਰ ਵਧਾ ਦਿੱਤਾ ਹੈ।
ਪੰਜਾਬ 'ਚ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਨਿਆਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਅਦਾਲਤ ਨੇ ਪਿਛਲੀ ਸੁਣਵਾਈ ਦੌਰਾਨ ਦਿੱਤੇ ਦੋ ਦਿਨ ਦੇ ਪੁਲਿਸ ਰਿਮਾਂਡ ਨੂੰ ਅਗਲੇ ਦੋ ਦਿਨਾਂ ਲਈ ਵਧਾ ਦਿੱਤਾ ਹੈ। ਪੁਲਿਸ ਨੇ ਅਦਾਲਤ ਵਿੱਚ ਦਲੀਲ ਦਿੱਤੀ ਹੈ ਕਿ ਉਨ੍ਹਾਂ ਕੋਲ ਖਹਿਰਾ ਖ਼ਿਲਾਫ਼ ਅਹਿਮ ਸਬੂਤ ਹਨ ਅਤੇ ਜਾਂਚ ਲਈ ਕੁਝ ਹੋਰ ਸਮਾਂ ਚਾਹੀਦਾ ਹੈ।
ਇਹ ਵੀ ਪੜ੍ਹੋ : Punjab Mandi News: ਖੇਤੀਬਾੜੀ ਮੰਤਰੀ ਦੇ ਭਰੋਸੇ ਮਗਰੋਂ ਆੜ੍ਹਤੀਆਂ ਵੱਲੋਂ ਹੜਤਾਲ ਸਮਾਪਤ ਕਰਨ ਦਾ ਐਲਾਨ