Canada Study Visa: ਇਸ ਤੋਂ ਪਹਿਲਾਂ ਅਗਸਤ ਮਹੀਨੇ ਦੇ ਆਖੀਰ ਵਿੱਚ ਕੈਨੇਡੀਅਨ ਸਰਕਾਰ ਨੇ ਵਿਜ਼ਟਰ ਵੀਜ਼ਾ 'ਤੇ ਵਰਕ ਪਰਮਿਟ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
Trending Photos
Canada Study Visa: ਕੈਨੇਡੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੰਦੇ ਹੋਏ ਪਿਛਲੇ ਸਾਲ ਨਾਲ 35% ਘੱਟ ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਸਰਕਾਰ ਨੇ ਇਹ ਵੀ ਐਲਾਨ ਕੀਤਾ ਹੈ ਕਿ ਅਗਲੇ ਸਾਲ, ਇਹ ਸੰਖਿਆ ਹੋਰ 10% ਘੱਟ ਜਾਵੇਗੀ। ਇਸ ਸਬੰਧੀ ਜਾਣਕਾਰੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਐਕਸ ਅਕਾਊਂਟ 'ਤੇ ਪੋਸਟ ਕਰ ਦਿੱਤੀ ਹੈ।
ਪ੍ਰਧਾਨ ਮੰਤਰੀ ਟਰੂਡੋ ਨੇ ਲਿਖਿਆ ਕਿ ਅਸੀਂ ਇਸ ਸਾਲ 35% ਘੱਟ ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਦੀ ਪੇਸ਼ਕਸ਼ ਕਰ ਰਹੇ ਹਾਂ। ਅਤੇ ਅਗਲੇ ਸਾਲ, ਇਹ ਸੰਖਿਆ ਹੋਰ 10% ਘਟ ਜਾਵੇਗੀ। ਇਮੀਗ੍ਰੇਸ਼ਨ ਸਾਡੀ ਆਰਥਿਕਤਾ ਲਈ ਇੱਕ ਲਾਭ ਹੈ - ਪਰ ਜਦੋਂ ਮਾੜੇ ਲੋਕ ਸਿਸਟਮ ਦੀ ਦੁਰਵਰਤੋਂ ਕਰਦੇ ਹਨ ਅਤੇ ਵਿਦਿਆਰਥੀਆਂ ਦਾ ਫਾਇਦਾ ਉਠਾਉਂਦੇ ਹਨ, ਤਾਂ ਅਸੀਂ ਉਹਨਾਂ 'ਤੇ ਕਾਰਵਾਈ ਕਰਦੇ ਹਾਂ।
We’re granting 35% fewer international student permits this year. And next year, that number’s going down by another 10%.
Immigration is an advantage for our economy — but when bad actors abuse the system and take advantage of students, we crack down.
— Justin Trudeau (@JustinTrudeau) September 18, 2024