Sandeep Ambian Nangal Murder Case:  ਜਲੰਧਰ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਦੀ ਮੁਲਜ਼ਮ ਸੁਰਜਨ ਚੱਠਾ ਨੂੰ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਇੱਕ ਵਾਰ ਫਿਰ ਤੋਂ ਸੋਸ਼ਲ ਮੀਡੀਆ ਅਕਾਊਂਟ ਉਪਰ ਲਾਈਵ ਹੋਏ। ਰੁਪਿੰਦਰ ਕੌਰ ਨੇ ਕਿਹਾ ਕਿ ਅਜੇ ਵੀ ਕਈ ਹੱਤਿਆ ਵਿੱਚ ਸ਼ਾਮਲ ਲੋਕ ਖੁੱਲ੍ਹੇਆਮ ਘੁੰਮ ਰਹੇ ਹਨ। ਅਜੇ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ ਹੈ।


COMMERCIAL BREAK
SCROLL TO CONTINUE READING

ਉਨ੍ਹਾਂ ਨੇ ਚੱਠਾ ਦੇ ਫੜੇ ਜਾਣ ਉਪਰ ਕਿਹਾ ਕਿ ਇਹ ਵਿਅਕਤੀ ਹੱਤਿਆ ਦਾ ਮਾਸਟਰ ਮਾਈਂਡ ਹੈ। ਪਿਛਲੇ ਸਾਲ ਵੀ ਉਨ੍ਹਾਂ ਨੇ ਲਾਈਵ ਹੋ ਕੇ ਅਪੀਲ ਕੀਤੀ। ਜਦ ਉਹ ਸੰਦੀਪ ਦੀ ਬਰਸੀ ਉਪਰ ਭਾਰਤ ਆਈ ਸੀ ਤਾਂ ਉਨ੍ਹਾਂ ਨੇ ਸੀਐਮ ਭਗਵੰਤ ਮਾਨ ਦੀ ਪਤੀ ਡਾ. ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ ਸੀ। ਮੁਲਾਕਾਤ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਦੀ ਪਤਨੀ ਨੂੰ ਹੱਤਿਆ ਵਿੱਚ ਸ਼ਾਮਲ ਲੋਕਾਂ ਦੇ ਨਾਮ ਸਾਰੇ ਸਬੂਤਾਂ ਦੇ ਨਾਲ ਦਿੱਤੇ ਸਨ, ਜਿਸ ਉਪਰ ਉਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਉਹ ਸਾਰੇ ਮਾਮਲੇ ਦੀ ਜਾਂਚ ਕਰਵਾ ਕੇ ਐਕਸ਼ਨ ਦੀ ਪੂਰੀ ਕੋਸ਼ਿਸ਼ ਕਰੇਗੀ।


ਉਨ੍ਹਾਂ ਕਿਹਾ ਕਿ ਉਸ ਮੁਲਾਕਾਤ ਦਾ ਨਤੀਜਾ ਹੈ ਕਿ ਪੁਲਿਸ ਨੇ ਜਾਂਚ ਤੋਂ ਬਾਅਦ ਹੱਤਿਆ ਦਾ ਮਾਸਟਰ ਮਾਈਂਡ ਚੱਠਾ ਹੁਣ ਸਲਾਖਾਂ ਦੇ ਪਿੱਛੇ ਹੈ। ਰੁਪਿੰਦਰ ਕੌਰ ਨੇ ਇਸ ਦਾ ਸਿਹਰਾ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਨੂੰ ਦਿੱਤਾ। ਉਨ੍ਹਾਂ ਨੇ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਮੁਲਜ਼ਮ ਸੁਰਜਨ ਚੱਠਾ ਨੂੰ ਗ੍ਰਿਫ਼ਤਾਰ ਕੀਤੇ ਜਾਣ ਉਪਰ ਸਰਕਾਰ ਦਾ ਧੰਨਵਾਦ ਕੀਤਾ। ਨਾਲ ਹੀ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਜੋ ਹੋਰ ਮੁਲਜ਼ਮ ਬਾਹਰ ਘੁੰਮ ਰਹੇ ਹਨ, ਉਨ੍ਹਾਂ ਵੀ ਜਲਦ ਗ੍ਰਿਫਤਾਰ ਕੀਤਾ ਜਾਵੇ ਤਾਂ ਕਿ ਉਨ੍ਹਾਂ ਦੇ ਪਰਿਵਾਰ ਦੇ ਨਾਲ ਹੋਇਆ ਉਹ ਕਿਸੇ ਹੋਰ ਦੇ ਨਾਲ ਨਾ ਹੋਵੇ।


ਇਹ ਵੀ ਪੜ੍ਹੋ : Punjab News: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਭਾਜਪਾ ਵਿੱਚ ਹੋਏ ਸ਼ਾਮਲ!


ਕਾਬਿਲੇਗੌਰ ਹੈ ਕਿ ਅੰਤਰਰਾਸ਼ਟਰੀ ਸਰਕਲ ਸਟਾਈਲ ਕਬੱਡੀ ਖਿਡਾਰੀ ਸੰਦੀਪ ਨੰਗਲ ਉਰਫ ਅੰਬੀਆ ਦੀ ਪਿਛਲੇ ਸਾਲ 14 ਮਾਰਚ ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿਖੇ ਪੰਜ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਘਟਨਾ ਸ਼ਾਮ 6 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਸੰਦੀਪ ਟੂਰਨਾਮੈਂਟ ਲਈ ਪਿੰਡ ਪੁੱਜਿਆ ਸੀ। ਮੈਚ ਵਿਚਕਾਰ ਅੰਨ੍ਹੇਵਾਹ ਗੋਲੀਬਾਰੀ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਮੱਚ ਗਈ। ਹਮਲਾਵਰ ਸਫੇਦ ਰੰਗ ਦੀ ਕਾਰ ਵਿੱਚ ਆਏ ਸਨ। ਉਸ ਨੇ ਸੰਦੀਪ 'ਤੇ ਕਰੀਬ 20 ਰਾਉਂਡ ਫਾਇਰ ਕੀਤੇ।


ਇਹ ਵੀ ਪੜ੍ਹੋ : Punjab Crime news: ਪੋਤਰਾ ਬਣਿਆ ਹੈਵਾਨ! ਪੋਤਰੇ ਨੇ ਕੀਤਾ ਦਾਦੀ ਦਾ ਬੇਰਹਿਮੀ ਨਾਲ ਕਤਲ, ਜਾਣੋ ਪੂਰਾ ਮਾਮਲਾ